ਪੜਚੋਲ ਕਰੋ

PM ਮੋਦੀ ਨੇ ਪੰਜਾਬ ਲਈ ਐਲਾਨਿਆ 1600 ਕਰੋੜ ਦਾ ਰਾਹਤ ਪੈਕੇਜ

ਹਿਮਾਚਲ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ। ਇਸ ਤੋਂ ਬਾਅਦ ਉਹ ਗੁਰਦਾਸਪੁਰ ਪਹੁੰਚੇ। ਇੱਥੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ, ਐਨਡੀਆਰਐਫ ਅਤੇ ਐਸਡੀਆਰਐਫ ਟੀਮਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਲਈ 1600 ਕਰੋੜ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਹੈ।

ਹਿਮਾਚਲ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ। ਇਸ ਤੋਂ ਬਾਅਦ ਉਹ ਗੁਰਦਾਸਪੁਰ ਪਹੁੰਚੇ। ਇੱਥੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ, ਐਨਡੀਆਰਐਫ ਅਤੇ ਐਸਡੀਆਰਐਫ ਟੀਮਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਲਈ 1600 ਕਰੋੜ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਤੇ ਜ਼ਖਮੀਆਂ ਲਈ 50 ਹਜ਼ਾਰ ਦਾ ਐਲਾਨ ਕੀਤਾ ਹੈ।

ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੂਬੇ ਦੇ ਖਜ਼ਾਨੇ ਵਿੱਚ ਪਹਿਲਾਂ ਤੋਂ ਮੌਜੂਦ 12,000 ਕਰੋੜ ਰੁਪਏ ਤੋਂ ਇਲਾਵਾ ਪੰਜਾਬ ਲਈ 1600 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ। SDRF ਅਤੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ ਦੂਜੀ ਕਿਸ਼ਤ ਪਹਿਲਾਂ ਹੀ ਜਾਰੀ ਕੀਤੀ ਜਾਵੇਗੀ। ਪ੍ਰਧਾਨ ਮੰਤਰੀ ਨੇ ਪੂਰੇ ਖੇਤਰ ਅਤੇ ਇਸਦੇ ਲੋਕਾਂ ਨੂੰ ਠੀਕ ਹੋਣ ਵਿੱਚ ਮਦਦ ਕਰਨ ਲਈ ਇੱਕ ਬਹੁ-ਆਯਾਮੀ ਪਹੁੰਚ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਇਸ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਘਰਾਂ ਦੀ ਮੁੜ ਉਸਾਰੀ, ਰਾਸ਼ਟਰੀ ਰਾਜਮਾਰਗਾਂ ਨੂੰ ਬਹਾਲ ਕਰਨਾ, ਸਕੂਲਾਂ ਦਾ ਪੁਨਰ ਨਿਰਮਾਣ, PMNRF ਰਾਹੀਂ ਰਾਹਤ ਪ੍ਰਦਾਨ ਕਰਨਾ ਅਤੇ ਪਸ਼ੂਆਂ ਲਈ ਮਿੰਨੀ ਕਿੱਟਾਂ ਵੰਡਣ ਵਰਗੇ ਉਪਾਅ ਸ਼ਾਮਲ ਹੋਣਗੇ।

ਹਿਮਾਚਲ ਪ੍ਰਦੇਸ਼ ਲਈ 1500 ਕਰੋੜ ਦਾ ਐਲਾਨ 

ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਕੁੱਲੂ, ਮੰਡੀ ਅਤੇ ਚੰਬਾ ਵਿੱਚ ਹੈਲੀਕਾਪਟਰ ਰਾਹੀਂ ਹੋਏ ਨੁਕਸਾਨ ਦਾ ਹਵਾਈ ਸਰਵੇਖਣ ਕੀਤਾ। ਇਸ ਤੋਂ ਬਾਅਦ, ਕਾਂਗੜਾ ਵਿੱਚ ਆਫ਼ਤ ਸੰਬੰਧੀ ਇੱਕ ਮੀਟਿੰਗ ਹੋਈ, ਜਿਸ ਵਿੱਚ ਅਧਿਕਾਰੀਆਂ ਨੇ ਉਨ੍ਹਾਂ ਨੂੰ ਇੱਕ ਪੇਸ਼ਕਾਰੀ ਰਾਹੀਂ ਨੁਕਸਾਨ ਬਾਰੇ ਜਾਣਕਾਰੀ ਦਿੱਤੀ।

ਇਸ ਦੌਰਾਨ, ਉਨ੍ਹਾਂ ਨੇ 1500 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਹਰ ਸੰਭਵ ਮਦਦ ਪ੍ਰਦਾਨ ਕਰੇਗੀ। ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਟਾਪ ਹੈਡਲਾਈਨ

Punjab BJP : ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਬਣਾਈ ਨਵੀਂ ਕਮੇਟੀ, ਦਲ-ਬਦਲੀਆਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ
Punjab BJP : ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਬਣਾਈ ਨਵੀਂ ਕਮੇਟੀ, ਦਲ-ਬਦਲੀਆਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ
ਪੰਜਾਬ 'ਚ ਮੰਗਲਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਮੰਗਲਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਦਫਤਰ ਰਹਿਣਗੇ ਬੰਦ
BJP OBC ਮੋਰਚਾ ਦੀ ਨਵੀਂ ਰਾਸ਼ਟਰੀ ਟੀਮ ਦਾ ਐਲਾਨ, ਪੰਜਾਬ ਤੋਂ ਦੋ ਆਗੂਆਂ ਨੂੰ ਮਿਲੀ ਆਹ ਜ਼ਿੰਮੇਵਾਰੀ
BJP OBC ਮੋਰਚਾ ਦੀ ਨਵੀਂ ਰਾਸ਼ਟਰੀ ਟੀਮ ਦਾ ਐਲਾਨ, ਪੰਜਾਬ ਤੋਂ ਦੋ ਆਗੂਆਂ ਨੂੰ ਮਿਲੀ ਆਹ ਜ਼ਿੰਮੇਵਾਰੀ
ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ
ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ
ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
Embed widget