ਅੰਮ੍ਰਿਤਸਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਫ਼ਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗ਼ਨੀ ਨੇ ਸ਼ਨੀਵਾਰ ਦੇਰ ਸ਼ਾਮ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਰਾਮਦਾਸ ਲੰਗਰ ਵਿੱਚ ਸੇਵਾ ਵੀ ਕੀਤੀ। ਇਸ ਤੋਂ ਪਹਿਲਾਂ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਵਿਦੇਸ਼ੀ ਮਾਮਲਿਆਂ ਬਾਰੇ ਸਲਾਹਕਾਰ ਸਰਤਾਜ਼ ਅਜ਼ੀਜ਼ ਅਤੇ ਲਗਪਗ 15 ਮੁਲਕਾਂ ਦੇ ਵਿਦੇਸ਼ ਮੰਤਰੀਆਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ।
ਪ੍ਰਧਾਨ ਮੰਤਰੀ ਮੋਦੀ ਅਤੇ ਗ਼ਨੀ ਦਾ ਦਰਬਾਰ ਸਾਹਿਬ ਪਹੁੰਚਣ ਉਤੇ ਪੁੱਜਣ ’ਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਸਵਾਗਤ ਕੀਤਾ। ਇਸ ਮੌਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਵਿਦੇਸ਼ ਮਾਮਲਿਆਂ ਬਾਰੇ ਰਾਜ ਮੰਤਰੀ ਵੀ.ਕੇ. ਸਿੰਘ ਵੀ ਹਾਜ਼ਰ ਸਨ। ਦਰਬਾਰ ਸਾਹਿਬ ਵਿਖੇ ਪਤਵੰਤਿਆਂ ਨੂੰ ਗ੍ਰੰਥੀ ਸਿੰਘ ਵੱਲੋਂ ਸਿਰੋਪਾਓ ਦਿੱਤੇ ਗਏ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਜਲ੍ਹਿਆਂਵਾਲਾ ਬਾਗ਼ ’ਚ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ।