ਪਦਮਸ਼੍ਰੀ ਨਾਲ ਸਨਮਾਨਿਤ 95 ਸਾਲਾ ਇਕਬਾਲ ਸਿੰਘ ਦਾ ਦਿਹਾਂਤ, ਪੀਐਮ ਮੋਦੀ ਨੇ ਜਤਾਇਆ ਦੁੱਖ
ਸਮਾਜਿਕ ਅਤੇ ਅਧਿਆਤਮਕ ਆਗੂ ਇਕਬਾਲ ਸਿੰਘ ਦਾ ਸ਼ਨੀਵਾਰ ਨੂੰ ਦੇਹਾਂਤ ਹੋ ਗਿਆ। ਉਹ 95 ਸਾਲ ਦੇ ਸਨ। ਉਹ ਬਿਮਾਰ ਸਨ ਅਤੇ ਪਿਛਲੇ ਇੱਕ ਮਹੀਨੇ ਤੋਂ ਹਸਪਤਾਲ ਵਿੱਚ ਸਨ। ਉਹ ਸ਼ੁੱਕਰਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਤੋਂ ਪਰਤੇ ਸੀ।
ਚੰਡੀਗੜ੍ਹ: ਸਮਾਜਿਕ ਅਤੇ ਅਧਿਆਤਮਕ ਆਗੂ ਇਕਬਾਲ ਸਿੰਘ ਦਾ ਸ਼ਨੀਵਾਰ ਨੂੰ ਦੇਹਾਂਤ ਹੋ ਗਿਆ। ਉਹ 95 ਸਾਲ ਦੇ ਸਨ। ਉਹ ਬਿਮਾਰ ਸਨ ਅਤੇ ਪਿਛਲੇ ਇੱਕ ਮਹੀਨੇ ਤੋਂ ਹਸਪਤਾਲ ਵਿੱਚ ਸਨ। ਉਹ ਸ਼ੁੱਕਰਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਤੋਂ ਪਰਤੇ ਸੀ।
ਪ੍ਰਧਾਨ ਮੰਤਰੀ ਮੋਦੀ ਨੇ ਇਕਬਾਲ ਸਿੰਘ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਬਾਬਾ ਇਕਬਾਲ ਸਿੰਘ ਦੇ ਦੇਹਾਂਤ ਤੋਂ ਦੁਖੀ ਹਾਂ। ਨੌਜਵਾਨਾਂ ਵਿੱਚ ਸਿੱਖਿਆ ਨੂੰ ਵਧਾਉਣ ਲਈ ਉਨ੍ਹਾਂ ਦੇ ਯਤਨਾਂ ਲਈ ਉਨ੍ਹਾਂ ਨੂੰ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਸਮਾਜਿਕ ਸਸ਼ਕਤੀਕਰਨ ਨੂੰ ਅੱਗੇ ਵਧਾਉਣ ਲਈ ਅਣਥੱਕ ਕੰਮ ਕੀਤਾ। ਦੁੱਖ ਦੀ ਇਸ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨਾਲ ਮੇਰੀ ਸੰਵੇਦਨਾ ਹੈ। ਵਾਹਿਗੁਰੂ ਉਹਨਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ।
Pained by the passing away of Baba Iqbal Singh Ji. He will be remembered for his efforts to increase education among youngsters. He tirelessly worked towards furthering social empowerment. My thoughts are with his family and admirers in this sad hour. May Waheguru bless his soul.
— Narendra Modi (@narendramodi) January 29, 2022
ਇਕਬਾਲ ਸਿੰਘ ਦਾ ਜਨਮ 1 ਮਈ 1926 ਨੂੰ ਗੁਰਦਾਸਪੁਰ ਦੇ ਪਿੰਡ ਭਰਿਆਲ ਲਹਿਰੀ ਵਿਖੇ ਹੋਇਆ। ਉਨ੍ਹਾਂ ਨੇ 1949 ਵਿੱਚ ਐਗਰੀਕਲਚਰਲ ਯੂਨੀਵਰਸਿਟੀ ਫੈਸਲਾਬਾਦ (ਲਾਇਲਪੁਰ) ਪਾਕਿਸਤਾਨ ਤੋਂ ਖੇਤੀਬਾੜੀ ਵਿਗਿਆਨ ਵਿੱਚ ਗ੍ਰੈਜੂਏਸ਼ਨ ਕੀਤੀ। ਬਾਅਦ ਵਿੱਚ ਉਨ੍ਹਾਂ ਨੇ ਖੇਤੀਬਾੜੀ ਵਿਗਿਆਨ ਵਿੱਚ ਮਾਸਟਰ ਦੀ ਡਿਗਰੀ ਹਾਸਲ ਕੀਤੀ। ਉਨ੍ਹਾਂ ਨੇ ਆਪਣਾ ਕੈਰੀਅਰ ਹਿਮਾਚਲ ਪ੍ਰਦੇਸ਼ ਸਰਕਾਰ ਦੇ ਖੇਤੀਬਾੜੀ ਵਿਭਾਗ ਵਿੱਚ ਇੱਕ ਸਰਕਾਰੀ ਕਰਮਚਾਰੀ ਵਜੋਂ ਸ਼ੁਰੂ ਕੀਤਾ।
अकाल अकादमियों के संचालक एवं संस्थापक तथा पद्मश्री पुरस्कार से सम्मानित बाबा इकबाल सिंह जी के निधन का दुःखद समाचार प्राप्त हुआ।
— Jairam Thakur (@jairamthakurbjp) January 29, 2022
ईश्वर दिवंगत आत्मा को अपने श्रीचरणों में स्थान तथा शोकग्रस्त परिजनों व प्रशंसकों को संबल प्रदान करें।
1986 ਵਿੱਚ ਡਾਇਰੈਕਟਰ ਖੇਤੀਬਾੜੀ ਵਜੋਂ ਸੇਵਾਮੁਕਤ ਹੋਣ ਤੋਂ ਬਾਅਦ, ਉਹ ਸਿਰਮੌਰ ਹਿਮਾਚਲ ਪ੍ਰਦੇਸ਼ ਵਿੱਚ ਬੜੂ ਸਾਹਿਬ ਚਲੇ ਗਏ ਅਤੇ ਅਕਾਲ ਅਕੈਡਮੀ ਸ਼ੁਰੂ ਕੀਤੀ। ਇੱਥੇ ਇੱਕ ਅਸਥਾਈ ਸਕੂਲ ਸ਼ੁਰੂ ਕੀਤਾ ਜਿਸ ਵਿੱਚ ਸ਼ੁਰੂ ਵਿੱਚ ਸਿਰਫ 5 ਵਿਦਿਆਰਥੀ ਸਨ। ਬਾਅਦ ਵਿੱਚ ਉਨ੍ਹਾਂ ਨੇ ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ 129 ਘੱਟ ਲਾਗਤ ਵਾਲੇ ਸਕੂਲ ਸਥਾਪਿਤ ਕੀਤੇ।
ਸਮਾਜ ਸੇਵੀ ਅਤੇ ਪਰਉਪਕਾਰੀ ਸ਼੍ਰੋਮਣੀ ਪੰਥ ਰਤਨ ਬਾਬਾ ਇਕਬਾਲ ਸਿੰਘ ਜੀ ਦੇ ਅਕਾਲ ਚਲਾਣੇ 'ਤੇ ਬਹੁਤ ਦੁੱਖ ਹੋਇਆ | ਇਸ ਸਾਲ ਪਦਮ ਸ਼੍ਰੀ ਨਾਲ ਸਨਮਾਨਿਤ, ਬਾਬਾਜੀ ਨੂੰ ਮਾਨਵਤਾ ਦੀ ਸੇਵਾ ਲਈ ਕੀਤੇ ਗਏ ਯਤਨਾਂ ਲਈ ਸਨਮਾਨਿਤ ਕੀਤਾ ਗਿਆ ਸੀ। pic.twitter.com/nY23jsXZhI
— Hardeep Singh Puri (@HardeepSPuri) January 29, 2022
ਕਲਗੀਧਰ ਟਰੱਸਟ ਦੇ ਅਨੁਸਾਰ ਪੇਂਡੂ ਅਤੇ ਦੂਰ-ਦੁਰਾਡੇ ਦੇ ਖੇਤਰਾਂ ਵਿੱਚ ਘੱਟ ਖਰਚੇ ਵਾਲੇ ਵਿਦਿਅਕ ਅਦਾਰੇ ਸਥਾਪਤ ਕਰਨ ਦਾ ਉਦੇਸ਼ ਪੇਂਡੂ ਖੇਤਰਾਂ ਵਿੱਚ ਵਿਦਿਅਕ ਸਹੂਲਤਾਂ ਪ੍ਰਦਾਨ ਕਰਨਾ ਸੀ ਤਾਂ ਜੋ ਇਨ੍ਹਾਂ ਖੇਤਰਾਂ ਦੇ ਵਿਦਿਆਰਥੀ ਦੇਸ਼ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾ ਸਕਣ।