ਚੰਡੀਗੜ੍ਹ: ਮੁਹਾਲੀ 'ਚ ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਦੇ ਬੀਜੇਪੀ ਨੇਤਾਵਾਂ ਨੂੰ ਪਾਰਟੀ ਨੂੰ ਮਜ਼ਬੂਤ ਕਰਨ ਦਾ ਮੰਤਰ ਦਿੱਤਾ। ਪ੍ਰਧਾਨ ਮੰਤਰੀ ਨੇ ਪੰਜਾਬ ਭਾਜਪਾ ਦੇ 12-14 ਨੇਤਾਵਾਂ ਨਾਲ ਮੀਟਿੰਗ ਕੀਤੀ।ਇਹ ਮੁਲਾਕਾਤ ਕਰੀਬ 15 ਮਿੰਟ ਤੱਕ ਚੱਲੀ। ਇਹ ਮੀਟਿੰਗ ਪਹਿਲਾਂ ਤੈਅ ਨਹੀਂ ਹੋਈ ਸੀ। ਇਹ ਮੁਲਾਕਾਤ ਪੀਐਮ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੀ ਨਹੀਂ ਸੀ।
ਭਾਸ਼ਣ ਖਤਮ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਮੁੱਲਾਂਪੁਰ ਵਾਲੇ ਸਥਾਨ ਤੋਂ ਸਿੱਧਾ ਚੰਡੀਗੜ੍ਹ ਹਵਾਈ ਅੱਡੇ ਲਈ ਰਵਾਨਾ ਹੋਣਾ ਸੀ, ਪਰ ਪ੍ਰਧਾਨ ਮੰਤਰੀ ਪੰਜਾਬ ਭਾਜਪਾ ਨੇਤਾਵਾਂ ਨਾਲ ਮੌਕੇ 'ਤੇ ਹੀ ਇਕਾਂਤ ਵਿਚ ਚਲੇ ਗਏ। ਮੀਟਿੰਗ ਵਿੱਚ ਹਾਜ਼ਰ ਆਗੂਆਂ ਤੋਂ ਪੰਜਾਬ ਦੇ ਮੁੱਦਿਆਂ ਬਾਰੇ ਪੁੱਛਿਆ ਗਿਆ ਅਤੇ ਪਾਰਟੀ ਨੂੰ ਪੰਜਾਬ ਵਿੱਚ ਕਿਸ ਤਰ੍ਹਾਂ ਅੱਗੇ ਲਿਜਾਇਆ ਜਾ ਰਿਹਾ ਹੈ ਇਸ ਬਾਰੇ ਵੀ ਗੱਲਬਾਤ ਕੀਤੀ ਗਈ। ਪੰਜਾਬ ਵਿੱਚ ਭਾਜਪਾ ਨੂੰ ਮਜ਼ਬੂਤ ਕਰਨ ਤੋਂ ਇਲਾਵਾ ਪ੍ਰਧਾਨ ਮੰਤਰੀ ਨੇ ਆਗੂਆਂ ਨੂੰ ਮਜ਼ਬੂਤ ਰਹਿਣ ਲਈ ਪ੍ਰੇਰਿਤ ਕੀਤਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ PM ਨੂੰ ਵੇਟਿੰਗ ਰੂਮ ਵਿੱਚ ਉਡੀਕਦੇ ਰਹੇ। ਜਦੋਂ ਪੀਐਮ ਮੋਦੀ ਭਾਜਪਾ ਆਗੂਆਂ ਨੂੰ ਮਿਲਣ ਤੋਂ ਬਾਅਦ ਬਾਹਰ ਆਏ ਤਾਂ ਭਗਵੰਤ ਮਾਨ ਉਨ੍ਹਾਂ ਨੂੰ ਛੱਡਣ ਲਈ ਉਨ੍ਹਾਂ ਦੇ ਨਾਲ ਚਲੇ ਗਏ। ਇਸ ਮੀਟਿੰਗ ਵਿੱਚ ਪ੍ਰਧਾਨ ਸੋਮ ਪ੍ਰਕਾਸ਼, ਤਰੁਣ ਚੁੱਘ, ਅਸ਼ਵਨੀ ਸ਼ਰਮਾ, ਰਾਣਾ ਗੁਰਮੀਤ ਸੋਢੀ, ਸੁਨੀਲ ਜਾਖੜ, ਡਾ: ਰਾਜਕੁਮਾਰ ਵੇਰਕਾ ਅਤੇ ਬਲਬੀਰ ਸਿੰਘ ਸਿੱਧੂ ਸਣੇ ਕੁਝ ਹੋਰ ਆਗੂ ਸ਼ਾਮਲ ਹੋਏ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ