PM Modi Security Lapse: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਕਮੀ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਦੂਜੇ ਪਾਸੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ 'ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਖੇਤੀ ਕਾਨੂੰਨਾਂ ਦੀ ਵਾਪਸੀ ਦੀ ਮੰਗ ਨੂੰ ਲੈ ਕੇ ਇੱਕ ਸਾਲ ਤੋਂ ਵੱਧ ਸਮਾਂ ਦਿੱਲੀ ਦੀਆਂ ਸਰਹੱਦਾਂ ’ਤੇ ਬੈਠੇ ਰਹੇ ਪਰ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਰੀਬ 15 ਮਿੰਟ ਉਡੀਕ ਕਰਨੀ ਪਈ ਤਾਂ ਉਹ ਪ੍ਰੇਸ਼ਾਨ ਹੋ ਗਏ।


ਨਵਜੋਤ ਸਿੱਧੂ ਨੇ ਕਿਹਾ, ''ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਇੱਕ ਸਾਲ ਤੋਂ ਵੱਧ ਸਮੇਂ ਤੱਕ ਧਰਨੇ 'ਤੇ ਬੈਠੇ ਰਹੇ, ਪਰ ਜਦੋਂ ਪ੍ਰਧਾਨ ਮੰਤਰੀ ਨੂੰ ਕਰੀਬ 15 ਮਿੰਟ ਉਡੀਕ ਕਰਨੀ ਪਈ ਤਾਂ ਉਹ ਪ੍ਰੇਸ਼ਾਨ ਹੋ ਗਏ। ਇਹ ਦੋਹਰਾ ਮਿਆਰ ਕਿਉਂ? ਮੋਦੀ ਜੀ, ਤੁਸੀਂ ਕਿਹਾ ਸੀ ਕਿ ਕਿਸਾਨਾਂ ਦੀ ਆਮਦਨ ਦੁੱਗਣੀ ਕਰ ਦਿਆਂਗੇ, ਪਰ ਜੋ ਉਨ੍ਹਾਂ ਕੋਲ ਸੀ, ਉਹ ਵੀ ਲੈ ਗਏ।"


ਦੱਸ ਦਈਏ ਕਿ ਪੀਐਮ ਮੋਦੀ ਦੀ ਸੁਰੱਖਿਆ 'ਚ ਢਿੱਲ ਦੇਣ ਦੀ ਘਟਨਾ ਤੋਂ ਬਾਅਦ ਜਿੱਥੇ ਦੇਸ਼ ਭਰ 'ਚ ਭਾਜਪਾ ਨੇਤਾ ਅਤੇ ਵਰਕਰ ਪੰਜਾਬ ਸਰਕਾਰ 'ਤੇ ਹਮਲੇ ਕਰ ਰਹੇ ਹਨ, ਉੱਥੇ ਹੀ ਕਾਂਗਰਸ ਨੇਤਾਵਾਂ ਨੇ ਵੀ ਮੋਰਚਾ ਸੰਭਾਲ ਲਿਆ ਹੈ। ਕਾਂਗਰਸ ਨੇਤਾਵਾਂ ਵਲੋਂ ਪੀਐਮ ਮੋਦੀ 'ਤੇ ਸਵਾਲ ਉਠਾਏ ਜਾ ਰਹੇ ਹਨ।


ਇੱਕ ਪਾਸੇ ਗ੍ਰਹਿ ਮੰਤਰਾਲੇ ਨੇ ਇਸ ਘਟਨਾ ਸਬੰਧੀ ਸੂਬਾ ਸਰਕਾਰ ਤੋਂ ਰਿਪੋਰਟ ਮੰਗੀ ਹੈ, ਉੱਥੇ ਹੀ ਦੂਜੇ ਪਾਸੇ ਚਰਨਜੀਤ ਸਿੰਘ ਸਰਕਾਰ ਇਸ ਮਾਮਲੇ ਨੂੰ ਲੈ ਕੇ ਐਕਸ਼ਨ ਮੋਡ 'ਚ ਨਜ਼ਰ ਆ ਰਹੀ ਹੈ। ਪ੍ਰਧਾਨ ਮੰਤਰੀ ਨਾਲ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਇੱਕ ਉੱਚ ਪੱਧਰੀ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਹੈ। ਇਹ ਕਮੇਟੀ ਤਿੰਨ ਦਿਨਾਂ ਵਿੱਚ ਆਪਣੀ ਰਿਪੋਰਟ ਦੇਵੇਗੀ।


ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕਮੀ ਦਾ ਮਾਮਲਾ ਹੁਣ ਸੁਪਰੀਮ ਕੋਰਟ ਪਹੁੰਚ ਗਿਆ ਹੈ। ਇਸ ਮਾਮਲੇ 'ਤੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ 'ਚ ਸੁਣਵਾਈ ਹੋਵੇਗੀ। ਸੀਨੀਅਰ ਵਕੀਲ ਮਨਿੰਦਰ ਸਿੰਘ ਨੇ ਚੀਫ਼ ਜਸਟਿਸ ਅੱਗੇ ਇਹ ਮੁੱਦਾ ਉਠਾਇਆ। ਅਦਾਲਤ ਨੇ ਪਟੀਸ਼ਨ ਦੀ ਕਾਪੀ ਪੰਜਾਬ ਸਰਕਾਰ ਨੂੰ ਸੌਂਪਣ ਲਈ ਕਿਹਾ ਹੈ।



ਇਹ ਵੀ ਪੜ੍ਹੋ: Coronavirus in India: ਦੇਸ਼ 'ਚ ਕੋਰੋਨਾ ਦਾ ਡਰਾਉਣਾ ਰੂਪ ਆ ਰਿਹਾ ਸਾਹਮਣੇ, ਇੱਕ ਵਾਰ ਫਿਰ 24 ਘੰਟਿਆਂ ‘ਚ ਕੋਰੋਨਾ ਦੇ ਇੱਕ ਲੱਖ ਤੋਂ ਵੱਧ ਨਵੇਂ ਮਰੀਜ਼


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904