Punjab Breaking News Live 23 May: ਪੀਐਮ ਮੋਦੀ ਦੀ ਪਟਿਆਲਾ ਫੇਰੀ, ਟੈਂਪੂ ਅਤੇ ਬੱਸ ਵਿਚਾਲੇ ਹੋਈ ਟੱਕਰ, ਵਾਪਰਿਆ ਭਿਆਨਕ ਹਾਦਸਾ, ਜਗਤਾਰ ਸਿੰਘ ਤਾਰਾ ਨੂੰ ਜਲੰਧਰ ਅਦਾਲਤ ਨੇ 12 ਸਾਲ ਪੁਰਾਣੇ ਕੇਸ ਵਿੱਚੋਂ ਕੀਤਾ ਬਰੀ
Punjab Breaking News Live 23 May: ਪੀਐਮ ਮੋਦੀ ਦੀ ਪਟਿਆਲਾ ਫੇਰੀ, ਟੈਂਪੂ ਅਤੇ ਬੱਸ ਵਿਚਾਲੇ ਹੋਈ ਟੱਕਰ, ਵਾਪਰਿਆ ਭਿਆਨਕ ਹਾਦਸਾ, ਜਗਤਾਰ ਸਿੰਘ ਤਾਰਾ ਨੂੰ ਜਲੰਧਰ ਅਦਾਲਤ ਨੇ 12 ਸਾਲ ਪੁਰਾਣੇ ਕੇਸ ਵਿੱਚੋਂ ਕੀਤਾ ਬਰੀ

Background
Punjab Breaking News Live 23 May: ਪੰਜਾਬ ਵਿੱਚ ਚੋਣਾਂ ਨੂੰ ਸਿਰਫ 7 ਦਿਨ ਬਾਕੀ ਰਹਿ ਗਏ ਹਨ ਅਤੇ ਸਿਆਸੀ ਆਗੂ ਚੋਣ ਪ੍ਰਚਾਰ ਵਿੱਚ ਲੱਗੇ ਹੋਏ ਹਨ। ਉੱਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਟਿਆਲਾ ਫੇਰੀ 'ਤੇ ਪੰਜਾਬ ਆ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੀ ਸੁਰੱਖਿਆ ਨੂੰ ਲੈਕੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਿਆਲਾ ਫੇਰੀ ਨੂੰ ਲੈ ਕੇ ਪੁਲਿਸ ਨੇ ਬੁੱਧਵਾਰ ਦੁਪਹਿਰ ਤੋਂ ਹੀ ਰੈਲੀ ਵਾਲੀ ਥਾਂ ਪੋਲੋ ਗਰਾਊਂਡ ਨੂੰ ਚਾਰੇ ਪਾਸਿਓਂ ਸੀਲ ਕਰ ਦਿੱਤਾ ਹੈ।
ਟੈਂਪੂ ਅਤੇ ਬੱਸ ਵਿਚਾਲੇ ਹੋਈ ਟੱਕਰ, ਵਾਪਰਿਆ ਭਿਆਨਕ ਹਾਦਸਾ
Jalandhar News: ਜਲੰਧਰ ਦੇ ਕਸਬਾ ਸ਼ਾਹਕੋਟ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਔਰਤ ਸਮੇਤ 2 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਸ਼ਾਹਕੋਟ ਦੇ ਪਿੰਡ ਪਰਜੀਆਂ ਕਲਾਂ ਮੋੜ 'ਤੇ ਵਾਪਰਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਟੈਂਪੂ ਅਤੇ ਪੰਜਾਬ ਰੋਡਵੇਜ਼ ਦੀ ਬੱਸ ਵਿਚਾਲੇ ਹੋਈ ਟੱਕਰ ਵਿੱਚ ਦੋ ਵਿਅਕਤੀਆਂ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਘਟਨਾ 'ਚ ਕਰੀਬ 7 ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਹਨ। ਜਿਨ੍ਹਾਂ ਦਾ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ।
Accident News: ਸ਼ਾਹਕੋਟ 'ਚ ਬੱਸ ਅਤੇ ਟੈਂਪੂ ਵਿਚਾਲੇ ਹੋਈ ਟੱਕਰ, 2 ਦੀ ਮੌਤ, 7 ਜ਼ਖ਼ਮੀ
ਜਗਤਾਰ ਸਿੰਘ ਤਾਰਾ ਨੂੰ ਵੱਡੀ ਰਾਹਤ
Jagtar Singh Tara: ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਤਾਰਾ ਨੂੰ ਜਲੰਧਰ ਅਦਾਲਤ ਨੇ 12 ਸਾਲ ਪੁਰਾਣੇ ਕੇਸ ਵਿੱਚੋਂ ਬਰੀ ਕਰ ਦਿੱਤਾ ਹੈ। ਇਲਜ਼ਾਮ ਸੀ ਕਿ ਉਸਨੇ ਸੂਬੇ ਵਿੱਚ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਅੰਜਾਮ ਦੇਣ ਲਈ ਇੱਕ ਸਲੀਪਰ ਸੈੱਲ ਦੀ ਭਰਤੀ ਕੀਤੀ ਸੀ, ਪਰ ਪੁਲਿਸ ਅਦਾਲਤ ਵਿੱਚ ਇਹ ਸਾਬਤ ਨਹੀਂ ਕਰ ਸਕੀ ਕਿ ਤਾਰਾ ਨੇ ਸਾਜ਼ਿਸ਼ ਨੂੰ ਕਿਵੇਂ ਰਚਿਆ ਸੀ। ਜਗਤਾਰ ਸਿੰਘ ਤਾਰਾ ਦੇ ਮੌਕੇ ਤੋਂ ਨਾ ਤਾਂ ਕੋਈ ਵਿਸਫੋਟਕ ਸਮੱਗਰੀ ਅਤੇ ਨਾ ਹੀ ਕੋਈ ਹਥਿਆਰ ਮਿਲਿਆ ਹੈ। ਇਸ ਤੋਂ ਪਹਿਲਾਂ ਇਸ ਮਾਮਲੇ 'ਚ ਸਾਬਕਾ ਅੱਤਵਾਦੀ ਕੁਲਬੀਰ ਸਿੰਘ ਬੜਾ ਪਿੰਡ ਅਤੇ ਉਸ ਦੇ ਸਾਥੀਆਂ ਨੂੰ ਬਰੀ ਕਰ ਦਿੱਤਾ ਗਿਆ ਸੀ। ਬੁੱਧਵਾਰ ਨੂੰ ਅਦਾਲਤ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਆਪਣਾ ਫੈਸਲਾ ਸੁਣਾਇਆ।
Jalandhar News: ਕਿਸਾਨਾਂ ਵੱਲੋਂ ਪੀਐਮ ਮੋਦੀ ਨੂੰ ਘੇਰਨ ਦੇ ਐਲਾਨ ਮਗਰੋਂ ਬੀਜੇਪੀ ਹੋਈ ਚੌਕਸ! ਕਿਸਾਨਾਂ ਨੂੰ ਕਹੀ ਵੱਡੀ ਗੱਲ
Jalandhar News: ਕਿਸਾਨਾਂ ਵੱਲੋਂ ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਰੋਧ ਦੇ ਐਲਾਨ ਮਗਰੋਂ ਬੀਜੇਪੀ ਅਲਰਟ ਹੋ ਗਈ ਹੈ। ਇੱਕ ਪਾਸੇ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਮੋਦੀ ਦਾ ਵਿਰੋਧ ਕਰਨ ਲਈ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ ਤੇ ਦੂਜੇ ਪਾਸੇ ਬੀਜੇਪੀ ਕਿਸਾਨਾਂ ਨੂੰ ਸ਼ਾਂਤ ਕਰਨ ਵਿੱਚ ਜੁਟ ਗਈ ਹੈ। ਪੰਜਾਬ ਦੇ ਬੀਜੇਪੀ ਲੀਡਰਾਂ ਦਾ ਕਹਿਣਾ ਹੈ ਕਿ ਕਿਸਾਨ ਸਾਡੇ ਨਾਲ ਗੱਲ ਕਰਨ ਤੇ ਅਸੀਂ ਉਨ੍ਹਾਂ ਦੀ ਆਵਾਜ਼ ਉੱਪਰ ਤੱਕ ਪਹੁੰਚਾਵਾਂਗੇ।
Punjab Weather Update: 46 ਡਿਗਰੀ ਤੋਂ ਪਾਰ ਪਹੁੰਚਿਆ ਪਾਰਾ, 10 ਜ਼ਿਲ੍ਹਿਆਂ 'ਚ ਰੈਡ ਅਲਰਟ ਜਾਰੀ, ਹੋਰ ਵਧੇਗਾ ਤਾਪਮਾਨ
Punjab Weather Update: ਪੰਜਾਬ ਵਿੱਚ ਗਰਮੀ ਨੇ ਲੋਕਾਂ ਦਾ ਬੂਰਾ ਹਾਲ ਕੀਤਾ ਹੋਇਆ ਹੈ। ਇਨ੍ਹਾਂ ਗਰਮ ਹਵਾਵਾਂ ਦੇ ਚੱਲਦਿਆਂ ਬਠਿੰਡਾ ਦਾ ਤਾਪਮਾਨ ਲਗਾਤਾਰ ਚਾਰ ਦਿਨਾਂ ਤੋਂ ਸਭ ਤੋਂ ਗਰਮ ਦਰਜ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ 'ਚ ਰਾਹਤ ਦੇ ਕੋਈ ਸੰਕੇਤ ਨਹੀਂ ਹਨ। ਮੌਸਮ ਵਿਭਾਗ ਵੱਲੋਂ ਬੁੱਧਵਾਰ ਸ਼ਾਮ ਨੂੰ ਜਾਰੀ ਅੰਕੜਿਆਂ ਅਨੁਸਾਰ ਬਠਿੰਡਾ ਵਿੱਚ ਤਾਪਮਾਨ 46.6 ਡਿਗਰੀ ਦਰਜ ਕੀਤਾ ਗਿਆ।






















