ਪੜਚੋਲ ਕਰੋ

Farmers Protest: ਪੀਐਮ ਮੋਦੀ ਨੂੰ ਘੇਰਨ ਵਾਲੇ ਕਿਸਾਨਾਂ 'ਤੇ ਸਖਤ ਐਕਸ਼ਨ, ਗ੍ਰਿਫਤਾਰੀ ਵਰੰਟ, ਘਰਾਂ 'ਤੇ ਰੇਡ

ਪੀਐਮ ਮੋਦੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਸੁਰੱਖਿਆ ਵਿੱਚ ਹੋਈ ਕੁਤਾਹੀ ਦੇ ਮਾਮਲੇ ਵਿੱਚ ਅਦਾਲਤ ਨੇ ਫਿਰੋਜ਼ਪੁਰ ਦੇ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਤੇ ਇਨਕਲਾਬੀ ਪੇਂਡੂ ਮਜ਼ਦੂਰ ਯੂਨੀਅਨ ਦੇ 25 ਮੈਂਬਰਾਂ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ।

Farmers Protest: 5 ਜਨਵਰੀ, 2022 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਸੁਰੱਖਿਆ ਵਿੱਚ ਹੋਈ ਕੁਤਾਹੀ ਦਾ ਮਾਮਲਾ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਅਦਾਲਤ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਤੇ ਇਨਕਲਾਬੀ ਪੇਂਡੂ ਮਜ਼ਦੂਰ ਯੂਨੀਅਨ ਦੇ 25 ਮੈਂਬਰਾਂ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ। ਦਰਅਸਲ ਤਿੰਨ ਸਾਲ ਪੁਰਾਣੇ ਮਾਮਲੇ ਵਿੱਚ ਪੁਲਿਸ ਨੇ ਹੁਣ ਆਈਪੀਸੀ ਦੀਆਂ ਧਾਰਾਵਾਂ 307, 353, 341, 186, 149 ਤੇ ਰਾਸ਼ਟਰੀ ਰਾਜਮਾਰਗ ਐਕਟ ਦੀ ਧਾਰਾ 8-ਬੀ ਜੋੜ ਦਿੱਤੀ ਹੈ।

ਯਾਦ ਰਹੇ ਪ੍ਰਧਾਨ ਮੰਤਰੀ ਨੇ ਉਸ ਦਿਨ ਫਿਰੋਜ਼ਪੁਰ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨਾ ਸੀ ਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀ ਦੇਣ ਲਈ ਹੁਸੈਨੀਵਾਲਾ ਜਾਣਾ ਸੀ। ਪਹਿਲਾਂ ਉਨ੍ਹਾਂ ਨੇ ਹੈਲੀਕਾਪਟਰ ਰਾਹੀਂ ਜਾਣਾ ਸੀ ਪਰ ਅਚਾਨਕ ਰਸਤਾ ਬਦਲ ਦਿੱਤਾ ਗਿਆ ਤੇ ਉਨ੍ਹਾਂ ਨੂੰ ਸੜਕ ਰਾਹੀਂ ਲਿਜਾਇਆ ਗਿਆ। ਇਸ ਦੌਰਾਨ ਉਨ੍ਹਾਂ ਨੂੰ ਪ੍ਰੋਗਰਾਮ ਰੱਦ ਕਰਕੇ ਦਿੱਲੀ ਵਾਪਸ ਜਾਣਾ ਪਿਆ ਕਿਉਂਕਿ ਪ੍ਰਦਰਸ਼ਨਕਾਰੀਆਂ ਨੇ ਫਲਾਈਓਵਰ 'ਤੇ ਸੜਕ ਜਾਮ ਕਰ ਦਿੱਤੀ ਸੀ।

ਇਸ ਮਾਮਲੇ ਵਿੱਚ 6 ਜਨਵਰੀ, 2022 ਨੂੰ ਆਈਪੀਸੀ ਦੀ ਧਾਰਾ 283 (ਜਨਤਕ ਰਸਤੇ ਵਿੱਚ ਰੁਕਾਵਟ ਪਾਉਣਾ) ਤਹਿਤ ਐਫਆਈਆਰ ਦਰਜ ਕੀਤੀ ਗਈ ਸੀ, ਜੋ ਇੱਕ ਜ਼ਮਾਨਤੀ ਅਪਰਾਧ ਹੈ। ਹਾਲਾਂਕਿ, ਭਾਜਪਾ ਆਗੂਆਂ ਵੱਲੋਂ ਕਮਜ਼ੋਰ ਐਫਆਈਆਰ 'ਤੇ ਇਤਰਾਜ਼ ਉਠਾਉਣ ਤੋਂ ਬਾਅਦ ਤਿੰਨ ਮੈਂਬਰੀ ਐਸਆਈਟੀ ਦਾ ਗਠਨ ਕੀਤਾ ਗਿਆ ਸੀ। ਜਾਂਚ ਦੇ ਆਧਾਰ 'ਤ ਐਫਆਈਆਰ ਵਿੱਚ ਹੋਰ ਗੰਭੀਰ ਧਾਰਾਵਾਂ ਜੋੜੀਆਂ ਗਈਆਂ ਹਨ, ਜਿਨ੍ਹਾਂ ਵਿੱਚ ਧਾਰਾ 307 (ਕਤਲ ਦੀ ਕੋਸ਼ਿਸ਼), 353 (ਸਰਕਾਰੀ ਸੇਵਕ 'ਤੇ ਹਮਲਾ), 341 (ਗਲਤ ਤਰੀਕੇ ਨਾਲ ਰੋਕਣਾ), 186 (ਡਿਊਟੀ ਨਿਭਾਉਣ ਵਿੱਚ ਰੁਕਾਵਟ ਪਾਉਣਾ), 149 (ਗੈਰ-ਕਾਨੂੰਨੀ ਇਕੱਠ) ਤੇ ਰਾਸ਼ਟਰੀ ਰਾਜਮਾਰਗ ਐਕਟ ਦੀ ਧਾਰਾ 8-ਬੀ ਸ਼ਾਮਲ ਹਨ।

ਐਫਆਈਆਰ ਵਿੱਚ ਬੀਕੇਯੂ ਕ੍ਰਾਂਤੀਕਾਰੀ ਦੇ ਜਨਰਲ ਸਕੱਤਰ ਬਲਦੇਵ ਸਿੰਘ ਜ਼ੀਰਾ ਤੇ ਹੋਰ ਕਿਸਾਨ ਆਗੂਆਂ ਤੇ ਮੈਂਬਰਾਂ ਸਮੇਤ 26 ਲੋਕਾਂ ਦੇ ਨਾਮ ਹਨ। ਇੱਕ ਕਿਸਾਨ ਮੇਜਰ ਸਿੰਘ ਦੀ ਮੌਤ ਹੋ ਗਈ ਹੈ, ਜਦੋਂ ਕਿ ਬਾਕੀ 25 ਦੋਸ਼ੀਆਂ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ। 3 ਜਨਵਰੀ, 2025 ਨੂੰ ਫਿਰੋਜ਼ਪੁਰ ਦੀ ਅਦਾਲਤ ਨੇ ਇਨ੍ਹਾਂ 25 ਕਿਸਾਨਾਂ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ। ਪਹਿਲਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਤੇ ਵਾਰੰਟ ਭੇਜੇ ਜਾਂਦੇ ਸਨ ਪਰ ਉਨ੍ਹਾਂ ਦੀ ਗੈਰਹਾਜ਼ਰੀ ਕਾਰਨ ਹੁਣ ਪੁਲਿਸ ਨੂੰ 22 ਜਨਵਰੀ ਤੱਕ ਗ੍ਰਿਫ਼ਤਾਰ ਕਰਕੇ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਉਧਰ, ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਪ੍ਰਧਾਨ ਸੁਰਜੀਤ ਸਿੰਘ ਫੂਲ ਨੇ ਪੰਜਾਬ ਸਰਕਾਰ 'ਤੇ ਕੇਂਦਰੀ ਦਬਾਅ ਹੇਠ ਕੰਮ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਪੁਲਿਸ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਲਈ ਉਨ੍ਹਾਂ ਦੇ ਘਰਾਂ 'ਤੇ ਛਾਪੇਮਾਰੀ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਸਰਕਾਰ ਨੂੰ ਚੇਤਾਵਨੀ ਦਿੰਦੇ ਹਾਂ ਕਿ ਉਹ ਕਿਸਾਨਾਂ ਨੂੰ ਨਿਸ਼ਾਨਾ ਨਾ ਬਣਾਏ। ਸਾਡੇ ਵਿਰੋਧ ਪ੍ਰਦਰਸ਼ਨ ਸ਼ਾਂਤਮਈ ਸਨ ਤੇ ਕਤਲ ਦੀ ਕੋਸ਼ਿਸ਼ ਵਰਗੇ ਦੋਸ਼ ਪੂਰੀ ਤਰ੍ਹਾਂ ਬੇਬੁਨਿਆਦ ਹਨ। ਇਹ ਸਿਰਫ਼ ਕਿਸਾਨਾਂ ਤੇ ਉਨ੍ਹਾਂ ਦੇ ਆਗੂਆਂ ਨੂੰ ਡਰਾਉਣ ਦੀ ਸਾਜ਼ਿਸ਼ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
Embed widget