(Source: ECI/ABP News)
PM Modi Security Breach: ਪੀਐਮ ਮੋਦੀ ਦੀ ਸੁਰੱਖਿਆ 'ਚ ਹੋਈ ਢਿੱਲ, ਪੰਜਾਬ ਸਰਕਾਰ ਨੇ ਗ੍ਰਹਿ ਮੰਤਰਾਲੇ ਨੂੰ ਲਿਖੀ ਚਿੱਠੀ
ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾਰੀ ਨੇ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿਚ ਸੁਰੱਖਿਆ ਵਿਚ ਢਿੱਲ ਦੇ ਸਬੰਧ ਵਿਚ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਭੇਜਿਆ ਹੈ।
![PM Modi Security Breach: ਪੀਐਮ ਮੋਦੀ ਦੀ ਸੁਰੱਖਿਆ 'ਚ ਹੋਈ ਢਿੱਲ, ਪੰਜਾਬ ਸਰਕਾਰ ਨੇ ਗ੍ਰਹਿ ਮੰਤਰਾਲੇ ਨੂੰ ਲਿਖੀ ਚਿੱਠੀ PM Modi Security Breach: Punjab govt writes letter to Home Ministry PM Modi Security Breach: ਪੀਐਮ ਮੋਦੀ ਦੀ ਸੁਰੱਖਿਆ 'ਚ ਹੋਈ ਢਿੱਲ, ਪੰਜਾਬ ਸਰਕਾਰ ਨੇ ਗ੍ਰਹਿ ਮੰਤਰਾਲੇ ਨੂੰ ਲਿਖੀ ਚਿੱਠੀ](https://feeds.abplive.com/onecms/images/uploaded-images/2022/01/07/0eb035be815b9e965581c4f273f020c0_original.png?impolicy=abp_cdn&imwidth=1200&height=675)
PM Modi Security Lapse: ਪੰਜਾਬ ਦੇ ਫਿਰੋਜ਼ਪੁਰ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਦੇ ਰੂਪ 'ਚ ਹੋਈ ਗੰਭੀਰ ਕੁਤਾਹੀ ਦੇ ਮਾਮਲੇ 'ਚ ਪੰਜਾਬ ਸਰਕਾਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਜਵਾਬ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਭੇਜੇ ਗਏ ਪੱਤਰ ਵਿਚ ਕਿਹਾ ਗਿਆ ਹੈ ਕਿ ਪੀਐਮ ਮੋਦੀ ਦੀ ਸੁਰੱਖਿਆ ਵਿਚ ਕੁਤਾਹੀ ਹੋਈ ਹੈ ਅਤੇ ਇਹ ਇਕ ਗੰਭੀਰ ਮਾਮਲਾ ਹੈ ਅਤੇ ਇਸ ਦੀ ਜਾਂਚ ਲਈ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਦੀ ਰਿਪੋਰਟ 3 ਦਿਨਾਂ ਵਿਚ ਆ ਜਾਵੇਗੀ।
ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾਰੀ ਨੇ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿਚ ਸੁਰੱਖਿਆ ਵਿਚ ਢਿੱਲ ਦੇ ਸਬੰਧ ਵਿਚ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਭੇਜਿਆ ਹੈ। ਇਸ ਪੱਤਰ ਵਿਚ ਦੱਸਿਆ ਗਿਆ ਹੈ ਕਿ ਉਨ੍ਹਾਂ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਭੇਜਿਆ ਗਿਆ ਇਕ ਪੱਤਰ ਮਿਲਿਆ ਹੈ, ਜਿਸ ਵਿਚ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਗੰਭੀਰ ਕੁਤਾਹੀ ਦੇ ਮਾਮਲੇ ਵਿਚ ਜਵਾਬ ਦੇਣ ਲਈ ਕਿਹਾ ਗਿਆ ਹੈ।
ਪੱਤਰ ਵਿਚ ਕਿਹਾ ਗਿਆ ਹੈ ਕਿ ਇਸ ਘਟਨਾ ਨੂੰ ਪੰਜਾਬ ਸਰਕਾਰ ਨੇ ਬਹੁਤ ਗੰਭੀਰਤਾ ਨਾਲ ਲਿਆ ਹੈ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜੱਜ ਦੀ ਪ੍ਰਧਾਨਗੀ ਹੇਠ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਨੂੰ 3 ਦਿਨਾਂ ਵਿਚ ਆਪਣੀ ਰਿਪੋਰਟ ਦੇਣ ਲਈ ਕਿਹਾ ਗਿਆ ਹੈ।
ਪੰਜਾਬ ਦੇ ਮੁੱਖ ਸਕੱਤਰ ਵੱਲੋਂ ਭੇਜੇ ਪੱਤਰ ਵਿਚ ਇਹ ਵੀ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਨੇ ਇਸ ਮਾਮਲੇ ਵਿਚ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਬਣਾਈ ਕਮੇਟੀ ਬਾਰੇ ਵੀ ਜਾਣਕਾਰੀ ਹਾਸਲ ਕਰ ਲਈ ਹੈ। ਇਹ ਕਮੇਟੀ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਕੈਬਨਿਟ ਸਕੱਤਰੇਤ ਦੇ ਸੁਰੱਖਿਆ ਸਕੱਤਰ ਦੀ ਪ੍ਰਧਾਨਗੀ ਹੇਠ ਬਣਾਈ ਗਈ ਹੈ।
ਪੰਜਾਬ ਸਰਕਾਰ ਦੇ ਪੱਤਰ ਅਨੁਸਾਰ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਸੂਚਿਤ ਕੀਤਾ ਗਿਆ ਹੈ ਕਿ ਪੰਜਾਬ ਸਰਕਾਰ ਨੇ ਇਸ ਮਾਮਲੇ ਸਬੰਧੀ ਫਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਕੁਲਗੜ੍ਹੀ ਵਿਖੇ FIR ਦਰਜ ਕਰ ਦਿੱਤੀ ਹੈ ਅਤੇ ਇਸ ਦੇ ਨਾਲ ਹੀ ਪੰਜਾਬ ਸਰਕਾਰ (Punjab Government) ਦੇ ਬਿਊਰੋ ਆਫ਼ ਇਨਵੈਸਟੀਗੇਸ਼ਨ ਦੇ ਡਾਇਰੈਕਟਰ ਨੂੰ ਵੀਡੀ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਇਸ ਮਾਮਲੇ 'ਚ ਨਿੱਜੀ ਤੌਰ 'ਤੇ ਜਾਂਚ ਕਰਨ।
ਪੰਜਾਬ ਸਰਕਾਰ ਦੇ ਪੱਤਰ 'ਚ ਕੇਂਦਰ ਸਰਕਾਰ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਇਸ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾਵੇਗੀ ਅਤੇ ਕਮੇਟੀ ਵੱਲੋਂ ਜੋ ਰਿਪੋਰਟ ਸਾਹਮਣੇ ਆਵੇਗੀ ਉਸ ਦੇ ਆਧਾਰ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/
https://apps.apple.com/in/app/811114904
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)