ਆਖ਼ਰਕਾਰ ਆਈ ਪੰਜਾਬ ਦੀ ਯਾਦ...! PM ਮੋਦੀ ਨੇ CM ਭਗਵੰਤ ਮਾਨ ਨਾਲ ਫ਼ੋਨ 'ਤੇ ਕੀਤੀ ਗੱਲ, ਹੜ੍ਹਾਂ ਦਾ ਲਿਆ ਜਾਇਜ਼ਾ
ਮੁੱਖ ਮੰਤਰੀ ਮਾਨ ਨੇ ਪ੍ਰਧਾਨ ਮੰਤਰੀ ਨੂੰ ਇੱਕ ਪੱਤਰ ਵੀ ਲਿਖਿਆ ਸੀ, ਜਿਸ ਵਿੱਚ ਉਨ੍ਹਾਂ ਨੇ ਕੇਂਦਰ ਤੋਂ 60 ਹਜ਼ਾਰ ਕਰੋੜ ਰੁਪਏ ਦੇ ਬਕਾਇਆ ਫੰਡ ਨੂੰ ਜਾਰੀ ਕਰਨ ਤੇ SDRF ਨਿਯਮਾਂ ਵਿੱਚ ਬਦਲਾਅ ਕਰਕੇ ਕਿਸਾਨਾਂ ਨੂੰ 50 ਹਜ਼ਾਰ ਰੁਪਏ ਤੱਕ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਸੀ।

Punjab News: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਵਿਦੇਸ਼ ਦੌਰੇ ਤੋਂ ਵਾਪਸ ਆਉਂਦੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨਾਲ ਫ਼ੋਨ 'ਤੇ ਗੱਲ ਕੀਤੀ। ਉਨ੍ਹਾਂ ਨੇ ਪੰਜਾਬ ਵਿੱਚ ਮੀਂਹ ਤੇ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਬਾਰੇ ਜਾਣਕਾਰੀ ਲਈ ਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਪੰਜਾਬ ਦੇ 12 ਜ਼ਿਲ੍ਹੇ ਹੜ੍ਹਾਂ ਤੋਂ ਪ੍ਰਭਾਵਿਤ ਹਨ। ਹੁਣ ਤੱਕ ਲਗਭਗ 2.56 ਲੱਖ ਲੋਕ ਸਿੱਧੇ ਤੌਰ 'ਤੇ ਪ੍ਰਭਾਵਿਤ ਹੋਏ ਹਨ ਅਤੇ 29 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਮੁੱਖ ਮੰਤਰੀ ਮਾਨ ਨੇ ਪ੍ਰਧਾਨ ਮੰਤਰੀ ਨੂੰ ਇੱਕ ਪੱਤਰ ਵੀ ਲਿਖਿਆ ਸੀ, ਜਿਸ ਵਿੱਚ ਉਨ੍ਹਾਂ ਨੇ ਕੇਂਦਰ ਤੋਂ 60 ਹਜ਼ਾਰ ਕਰੋੜ ਰੁਪਏ ਦੇ ਬਕਾਇਆ ਫੰਡ ਨੂੰ ਜਾਰੀ ਕਰਨ ਤੇ SDRF ਨਿਯਮਾਂ ਵਿੱਚ ਬਦਲਾਅ ਕਰਕੇ ਕਿਸਾਨਾਂ ਨੂੰ 50 ਹਜ਼ਾਰ ਰੁਪਏ ਤੱਕ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਸੀ।
ਜ਼ਿਕਰ ਕਰ ਦਈਏ ਕਿ ਕੱਲ੍ਹ ਸਵੇਰੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫੋਨ ਕੀਤਾ ਸੀ। ਉਨ੍ਹਾਂ ਨੇ ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਵੀ ਜਾਇਜ਼ਾ ਲਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦੋ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨੂੰ ਇੱਕ ਪੱਤਰ ਲਿਖਿਆ ਸੀ।
ਉਨ੍ਹਾਂ ਨੇ ਆਪਣੇ 60 ਹਜ਼ਾਰ ਕਰੋੜ ਰੁਪਏ ਦੀ ਮੰਗ ਵੀ ਕੀਤੀ ਸੀ। ਸਾਰੀ ਜਾਣਕਾਰੀ ਪੱਤਰ ਵਿੱਚ ਵਿਸਥਾਰ ਵਿੱਚ ਦਿੱਤੀ ਗਈ ਸੀ। ਅੱਜ ਜਿਵੇਂ ਹੀ ਗ੍ਰਹਿ ਮੰਤਰੀ ਨੂੰ ਮੀਡੀਆ ਰਾਹੀਂ ਪਤਾ ਲੱਗਾ, ਉਨ੍ਹਾਂ ਨੇ ਫੋਨ ਕੀਤਾ ਪਰ ਉਨ੍ਹਾਂ ਨੇ ਕੋਈ ਭਰੋਸਾ ਨਹੀਂ ਦਿੱਤਾ ਕਿ ਅਸੀਂ 60 ਹਜ਼ਾਰ ਕਰੋੜ ਜਾਰੀ ਕਰਾਂਗੇ।
ਇਸ ਦੇ ਨਾਲ ਹੀ ਉਨ੍ਹਾਂ ਦੋਸ਼ ਲਗਾਇਆ ਸੀ ਕਿ ਪ੍ਰਧਾਨ ਮੰਤਰੀ ਦੇਸ਼ ਦੀਆਂ ਛੋਟੀਆਂ-ਛੋਟੀਆਂ ਗੱਲਾਂ 'ਤੇ ਟਵੀਟ ਕਰਦੇ ਹਨ, ਲੋਕਾਂ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਵਧਾਈ ਦਿੰਦੇ ਹਨ, ਪਰ ਪੰਜਾਬ ਨੂੰ ਇੱਕ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ ਹੈ। ਪਰ ਭਾਜਪਾ ਦੀ ਰਾਸ਼ਟਰੀ ਲੀਡਰਸ਼ਿਪ ਨੇ ਹਮਦਰਦੀ ਦੇ ਦੋ ਸ਼ਬਦ ਵੀ ਨਹੀਂ ਕਹੇ। ਉਹ ਚੁੱਪਚਾਪ ਬੈਠੇ ਪੰਜਾਬ ਨੂੰ ਬਰਬਾਦ ਹੁੰਦਾ ਦੇਖ ਰਹੇ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।






















