ਪੜਚੋਲ ਕਰੋ

PM Modi Punjab Visit: ਪ੍ਰਧਾਨ ਮੰਤਰੀ ਮੋਦੀ 5 ਜਨਵਰੀ ਨੂੰ ਕਰਨਗੇ ਪੰਜਾਬ ਲਈ ਵੱਡੇ ਐਲਾਨ, ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ?

Punjab Election: ਸੂਤਰਾਂ ਮੁਤਾਬਕ ਪੀਐਮ ਮੋਦੀ ਪੰਜਾਬ ਤੇ ਸਿੱਖ ਭਾਈਚਾਰੇ ਲਈ ਵੱਡਾ ਐਲਾਨ ਕਰ ਸਕਦੇ ਹਨ। ਪਹਾੜੀ ਸੂਬਿਆਂ ਦੀ ਤਰਜ ਉੱਪਰ ਸਰਹੱਦੀ ਸੂਬੇ ਪੰਜਾਬ ਲਈ ਵਿਸ਼ੇਸ਼ ਪੈਕੇਜ ਦਾ ਵੀ ਐਲਾਨ ਕੀਤਾ ਜਾ ਸਕਦਾ ਹੈ।

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi 5 ਜਨਵਰੀ ਨੂੰ ਪੰਜਾਬ ਆ ਰਹੇ ਹਨ। ਉਹ ਫ਼ਿਰੋਜ਼ਪੁਰ ਵਿੱਚ ਰੈਲੀ (Firozpur Rally) ਕਰਕੇ ਬੀਜੇਪੀ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਨਗੇ। ਚਰਚਾ ਹੈ ਕਿ ਇਸ ਮੌਕੇ ਪੀਐਮ ਮੋਦੀ ਪੰਜਾਬ ਲਈ ਵੱਡੇ ਐਲਾਨ ਕਰ ਸਕਦੇ ਹਨ। ਪੰਜਾਬ ਬੀਜੇਪੀ (BJP Punjab) ਦੇ ਲੀਡਰਾਂ ਨੂੰ ਉਮੀਦ ਹੈ ਕਿ ਪੀਐਮ ਮੋਦੀ ਦੇ ਐਲਾਨਾਂ ਮਗਰੋਂ ਕਿਸਾਨ ਅੰਦੋਲਨ (Farmers Protest) ਦੌਰਾਨ ਪਾਰਟੀ ਪ੍ਰਤੀ ਵਧਿਆ ਰੋਸ ਸ਼ਾਂਤ ਹੋ ਜਾਏਗਾ।

ਦੱਸ ਦਈਏ ਕਿ ਖੇਤੀ ਕਾਨੂੰਨਾਂ ਦੀ ਵਾਪਸੀ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਪਹਿਲਾ ਪੰਜਾਬ ਦੌਰਾ ਹੈ। ਉਹ ਨਵੰਬਰ 2019 ਵਿੱਚ ਕਰਤਾਰਪੁਰ ਲਾਂਘਾ ਖੁੱਲ੍ਹਣ ਸਮੇਂ ਆਏ ਪੰਜਾਬ ਆਏ ਸਨ। ਇਸ ਮਗਰੋਂ ਉਹ ਕਦੇ ਪੰਜਾਬ ਨਹੀਂ ਆਏ। ਕਿਸਾਨ ਅੰਦੋਲਨ ਕਰਕੇ ਕੇਂਦਰ ਸਰਕਾਰ ਤੇ ਬੀਜੇਪੀ ਪ੍ਰਤੀ ਪੰਜਾਬ ਵਿੱਚ ਵੱਡਾ ਰੋਸ ਪੈਦਾ ਹੋ ਗਿਆ ਹੈ। ਇਸ ਲਈ ਪੀਐਮ ਮੋਦੀ ਲਗਾਤਾਰ ਪੰਜਾਬੀਆਂ ਤੇ ਖਾਸਕਰ ਸਿੱਖ ਭਾਈਚਾਰੇ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਸੂਤਰਾਂ ਮੁਤਾਬਕ ਪੀਐਮ ਮੋਦੀ ਪੰਜਾਬ ਤੇ ਸਿੱਖ ਭਾਈਚਾਰੇ ਲਈ ਵੱਡਾ ਐਲਾਨ ਕਰ ਸਕਦੇ ਹਨ। ਪਹਾੜੀ ਸੂਬਿਆਂ ਦੀ ਤਰਜ ਉੱਪਰ ਸਰਹੱਦੀ ਸੂਬੇ ਪੰਜਾਬ ਲਈ ਵਿਸ਼ੇਸ਼ ਪੈਕੇਜ ਦਾ ਵੀ ਐਲਾਨ ਕੀਤਾ ਜਾ ਸਕਦਾ ਹੈ। ਪੰਜਾਬ ਦੀਆਂ ਸਿਆਸੀ ਪਰਾਟੀਆਂ ਇਸ ਦੀ ਲੰਬੇ ਸਮੇਂ ਤੋਂ ਮੰਗ ਕਰਦੀਆਂ ਆ ਰਹੀਆਂ ਹਨ ਕਿਉਂਕਿ ਪਹਾੜੀ ਸੂਬਿਆਂ ਨੂੰ ਵਿਸ਼ੇਸ਼ ਰਿਆਇਤਾਂ ਦੇਣ ਕਰਕੇ ਪੰਜਾਬ ਦੀ ਇੰਡਸਟਰੀ ਗੁਆਂਢੀ ਸੂਬਿਆਂ ਵਿੱਚ ਤਬਦੀਲ ਹੋ ਰਹੀ ਹੈ।

ਸੂਤਰਾਂ ਮੁਤਾਬਕ ਕੇਂਦਰ ਸਰਕਾਰ ਨੇ ਕੇਂਦਰੀ ਖ਼ੁਫ਼ੀਆ ਵਿੰਗ ਤੋਂ ਜ਼ਮੀਨੀ ਰਿਪੋਰਟ ਮੰਗੀ ਹੈ। ਇਸ ਰਿਪੋਰਟ ਦੇ ਆਧਾਰ ਉੱਪਰ ਪੀਐਮ ਮੋਦੀ ਪੰਜਾਬ ਨੂੰ ਰਾਹਤ ਦੇਣਗੇ। ਸੂਤਰਾਂ ਅਨੁਸਾਰ ਸਿੱਖ ਭਾਈਚਾਰੇ ਨੂੰ ਰਾਹਤ ਦੇਣ ਤੋਂ ਇਲਾਵਾ ਕੇਂਦਰ ਸਰਕਾਰ ਸੂਬੇ ਲਈ ਵਿੱਤੀ ਜਾਂ ਸਨਅਤੀ ਪੈਕੇਜ ਵੀ ਐਲਾਨ ਸਕਦੀ ਹੈ। ਸਰਹੱਦੀ ਖੇਤਰ ਬਾਰੇ ਵੀ ਵਿਸ਼ੇਸ਼ ਐਲਾਨ ਕੀਤੇ ਸਕਦੇ ਹਨ। ਉਂਝ ਪੰਜ ਏਕੜ ਤੱਕ ਦੀ ਮਾਲਕੀ ਵਾਲੇ ਕਿਸਾਨਾਂ ਦੇ ਕਰਜ਼ਾ ਮੁਆਫ਼ੀ ਦੀ ਗੱਲ ਵੀ ਚੱਲ ਰਹੀ ਹੈ। ਪਿਛਲੇ ਦਿਨਾਂ ਵਿਚ ਸਾਰੀਆਂ ਬੈਂਕਾਂ ਤਰਫ਼ੋਂ ਅਜਿਹਾ ਅੰਕੜਾ ਵੀ ਤਿਆਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਹਰਸਿਮਰਤ ਕੌਰ ਬਾਦਲ ਦੇ ਵਿਰੋਧੀ ਧੀਰ 'ਤੇ ਅਕਾਲੀ ਦਲ ਖਿਲਾਫ ਸਾਜ਼ਿਸ ਕਰਨ ਦੇ ਲਗਾਏ ਇਲਜ਼ਾਮ, ਜਾਣੋ ਕੀ ਕਿਹਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
Embed widget