PM Modi Tweets: Congratulations to Bhagwant Mann on taking oath as Punjab CM

ਭਗਵੰਤ ਮਾਨ ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ। ਨਾਲ ਹੀ ਪੀਐਮ ਮੋਦੀ ਨੇ ਪੰਜਾਬ ਦੇ ਵਿਕਾਸ ਲਈ ਮਿਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ।

ਇਸ ਤੋਂ ਪਹਿਲਾਂ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਮਹਾਨ ਆਜ਼ਾਦੀ ਘੁਲਾਟੀਏ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਹੋਏ ਸਹੁੰ ਚੁੱਕ ਸਮਾਗਮ ਵਿੱਚ ਮਾਨ ਨੂੰ ਅਹੁਦੇ ਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਮਾਨ ਨੇ ਪੰਜਾਬੀ ਭਾਸ਼ਾ ਵਿੱਚ ਸਹੁੰ ਚੁੱਕੀ।

'ਆਪ' ਦੇ ਨਵੇਂ ਚੁਣੇ ਗਏ ਵਿਧਾਇਕਾਂ ਤੋਂ ਇਲਾਵਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਹੋਰ ਸੀਨੀਅਰ ਆਗੂਆਂ ਨੇ ਪੀਲੀਆਂ ਪੱਗਾਂ ਬੰਨ੍ਹ ਕੇ ਸਹੁੰ ਚੁੱਕ ਸਮਾਗਮ ਵਿੱਚ ਸ਼ਿਰਕਤ ਕੀਤੀ। 'ਆਪ' ਨੇ ਪੰਜਾਬ ਵਿਧਾਨ ਸਭਾ ਚੋਣਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 117 'ਚੋਂ 92 ਸੀਟਾਂ ਜਿੱਤ ਕੇ ਸੂਬੇ 'ਚ ਪਹਿਲੀ ਵਾਰ ਸਰਕਾਰ ਬਣਾਈ ਹੈ।

ਬੁੱਧਵਾਰ ਨੂੰ ਸਹੁੰ ਚੁੱਕਣ ਤੋਂ ਪਹਿਲਾਂ ਭਗਵੰਤ ਮਾਨ ਨੇ ਟਵੀਟ ਕੀਤਾ, ''ਸੂਰਜ ਦੀ ਸੁਨਹਿਰੀ ਕਿਰਨ ਅੱਜ ਨਵੀਂ ਸਵੇਰ ਲੈ ਕੇ ਆਈ ਹੈ। ਭਗਤ ਸਿੰਘ ਅਤੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅੱਜ ਪਿੰਡ ਖਟਕੜ ਕਲਾਂ ਵਿੱਚ ਪੂਰਾ ਪੰਜਾਬ ਸਹੁੰ ਚੁੱਕਣਗੇ।"

ਇਹ ਵੀ ਪੜ੍ਹੋ: Punjab New CM Bhagwant Mann: ਭਗਵੰਤ ਮਾਨ ਬਣੇ ਪੰਜਾਬ ਦੇ 17ਵੇਂ ਮੁੱਖ ਮੰਤਰੀ, ਜਾਣੋ ਨਵੇਂ ਸੀਐਮ ਨੇ ਆਪਣੇ ਸੰਬੋਧਨ 'ਚ ਕੀ ਕਿਹਾ