PM Modi visit in Punjab: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਨਵੰਬਰ ਨੂੰ ਪੰਜਾਬ ਦਾ ਦੌਰਾ ਕਰਨਗੇ।  ਇਸ ਸਬੰਧੀ ਅਧਿਕਾਰੀਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਭਾਜਪਾ ਆਗੂਆਂ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਧਾ ਸਵਾਮੀ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਨਗੇ। ਪ੍ਰਧਾਨ ਮੰਤਰੀ ਮੋਦੀ ਦਾ ਇਹ ਦੌਰਾ ਸਿਆਸੀ ਨਜ਼ਰੀਏ ਤੋਂ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।
 
ਸੂਤਰਾਂ ਮੁਤਾਬਕ ਹਿਮਾਚਲ ਜਾਣ ਤੋਂ ਪਹਿਲਾਂ ਪੀਐਮ ਮੋਦੀ ਆਦਮਪੁਰ ਏਅਰਬੇਸ 'ਤੇ ਉਤਰਨ ਤੋਂ ਬਾਅਦ ਡੇਰਾ ਬਿਆਸ ਜਾ ਸਕਦੇ ਹਨ। ਇੱਥੇ ਕੁਝ ਸਮਾਂ ਰੁਕਣ ਤੋਂ ਬਾਅਦ ਉਹ ਹਿਮਾਚਲ ਵਿੱਚ ਰੈਲੀ ਨੂੰ ਸੰਬੋਧਨ ਕਰਨ ਲਈ ਰਵਾਨਾ ਹੋਣਗੇ। ਦਰਅਸਲ, ਹਿਮਾਚਲ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਚੁੱਕਾ ਹੈ। ਜਿਸ ਤੋਂ ਬਾਅਦ ਸਾਰੀਆਂ ਸਿਆਸੀ ਪਾਰਟੀਆਂ ਤਿਆਰੀਆਂ 'ਚ ਜੁਟ ਗਈਆਂ ਹਨ। ਪਾਰਟੀਆਂ ਨੇ ਆਪੋ-ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਵੀ ਕਰ ਦਿੱਤਾ ਹੈ। 

 


 

ਦੱਸ ਦੇਈਏ ਕਿ ਹਿਮਾਚਲ ਪ੍ਰਦੇਸ਼ ਵਿੱਚ ਵੀ ਵੱਡੀ ਗਿਣਤੀ ਵਿੱਚ ਡੇਰਾ ਬਿਆਸ ਦੇ ਪੈਰੋਕਾਰ ਮੌਜੂਦ ਹਨ। ਮੰਨਿਆ ਜਾ ਰਿਹਾ ਹੈ ਕਿ ਪੀਐਮ ਮੋਦੀ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਢਿੱਲੋਂ ਨਾਲ ਮੁਲਾਕਾਤ ਕਰ ਸਕਦੇ ਹਨ। ਇਸ ਤੋਂ ਬਾਅਦ ਉਹ ਹਿਮਾਚਲ ਵਿੱਚ ਰੈਲੀਆਂ ਨੂੰ ਸੰਬੋਧਨ ਕਰਨਗੇ। ਇੱਥੇ ਪੀਐਮ ਪਹਿਲਾਂ ਸੁੰਦਰਨਗਰ ਅਤੇ ਫਿਰ ਦੁਪਹਿਰ ਨੂੰ ਸੋਲਨ ਵਿੱਚ ਲੋਕਾਂ ਨੂੰ ਸੰਬੋਧਿਤ ਕਰਨਗੇ। ਜ਼ਿਕਰਯੋਗ ਹੈ ਕਿ 68 ਵਿਧਾਨ ਸਭਾ ਸੀਟਾਂ ਵਾਲੇ ਹਿਮਾਚਲ ਪ੍ਰਦੇਸ਼ 'ਚ 12 ਨਵੰਬਰ ਨੂੰ ਇਕੋ ਪੜਾਅ 'ਚ ਵੋਟਿੰਗ ਹੋਵੇਗੀ। ਇਸ ਤੋਂ ਬਾਅਦ 8 ਦਸੰਬਰ ਨੂੰ ਨਤੀਜੇ ਐਲਾਨੇ ਜਾਣਗੇ। 413 ਉਮੀਦਵਾਰ ਚੋਣ ਮੈਦਾਨ ਵਿੱਚ ਹਨ। 

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।