Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਕਰੀਬ 8 ਵਜੇ ਦੇਹਾਂਤ ਹੋ ਗਿਆ। ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ਪਹੁੰਚ ਸਕਦੇ ਹਨ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੱਜ ਅੰਤਿਮ ਦਰਸ਼ਨਾਂ ਲਈ ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਦਫਤਰ ਵਿੱਚ ਰੱਖਿਆ ਗਿਆ ਹੈ। ਵੀਰਵਾਰ ਨੂੰ ਸਾਬਕਾ ਮੁੱਖ ਮੰਤਰੀ ਬਾਦਲ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਿੰਡ ਬਾਦਲ ਵਿੱਚ ਕੀਤਾ ਜਾਵੇਗਾ।


 






 


ਪੀਐਮ ਮੋਦੀ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਲੋਕ ਸਭਾ ਸਪੀਕਰ ਓਮ ਬਿਰਲਾ, ਰੱਖਿਆ ਮੰਤਰੀ ਰਾਜਨਾਥ ਸਿੰਘ, ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਸਿਆਸੀ ਸ਼ਖ਼ਸੀਅਤਾਂ ਨੇ ਬਾਦਲ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਤ 'ਤੇ ਕੇਂਦਰ ਸਰਕਾਰ ਨੇ ਦੋ ਦਿਨਾਂ (26 ਤੇ 27 ਅਪ੍ਰੈਲ) ਨੂੰ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਇਸ ਦੌਰਾਨ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਵੀ ਬਾਦਲ ਦੇ ਸਨਮਾਨ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਵਿੱਚ 27 ਅਪ੍ਰੈਲ ਨੂੰ ਜਨਤਕ ਛੁੱਟੀ ਰਹੇਗੀ।


 


ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਸ਼ਾਮ ਦੇਹਾਂਤ ਹੋ ਗਿਆ ਸੀ। ਉਹ 95 ਸਾਲ ਦੇ ਸਨ ਤੇ ਉਨ੍ਹਾਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖ਼ਰੀ ਸਾਹ ਲਏ। ਉਹ ਪਿਛਲੇ ਬੁੱਧਵਾਰ ਤੋਂ ਹਸਪਤਾਲ ਦੇ ਮੈਡੀਕਲ ਆਈਸੀਯੂ ਵਿੱਚ ਦਾਖ਼ਲ ਸਨ। ਉਹ ਦਿਲ ਦੇ ਰੋਗ ਤੋਂ ਪੀੜਤ ਸਨ ਤੇ ਕੁਝ ਦਿਨਾਂ ਤੋਂ ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਹੋ ਰਹੀ ਸੀ। 



ਅੰਤਿਮ ਸਮੇਂ ਵੱਡੇ ਬਾਦਲ ਕੋਲ ਉਨ੍ਹਾਂ ਦੀ ਨੂੰਹ ਤੇ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਮੌਜੂਦ ਸਨ। ਇਸ ਦੌਰਾਨ ਪੰਜਾਬ ਸਰਕਾਰ ਨੇ ਭਲਕੇ ਇੱਕ ਦਿਨਾ ਛੁੱਟੀ ਜਦੋਂਕਿ ਕੇਂਦਰ ਸਰਕਾਰ ਨੇ ਦੋ ਰੋਜ਼ਾ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਸਰਕਾਰੀ ਇਮਾਰਤਾਂ ’ਤੇ ਕੌਮੀ ਝੰਡੇ ਅੱਧੇ ਝੁਕੇ ਰਹਿਣਗੇ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ