Punjab News: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਡੇਰਾ ਬਿਆਸ ਦੇ ਬਾਬਾ ਗੁਰਿੰਦਰ ਸਿੰਘ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਉਨ੍ਹਾਂ ਦੇ ਦੌਰੇ ਨੂੰ ਲੈ ਕੇ ਸੂਬੇ ਭਰ 'ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਕਿਸਾਨ ਆਗੂਆਂ ਦੇ ਧਰਨੇ ਦੇ ਮੱਦੇਨਜ਼ਰ ਡੇਰਾ ਬਿਆਸ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਵਾਧੂ ਪੁਲੀਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ।
ਪੰਜਾਬ ਸਰਕਾਰ ਪਿਛਲੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਨੂੰ ਲੈ ਕੇ ਸ਼ੱਕ ਦੇ ਘੇਰੇ ਵਿੱਚ ਆ ਗਈ ਸੀ। ਇਸ ਲਈ ਇਸ ਵਾਰ ਉਨ੍ਹਾਂ ਦੀ ਸੁਰੱਖਿਆ ਵਿਚ ਕੋਈ ਢਿੱਲ ਨਹੀਂ ਹੈ। ਡੇਰਾ ਬਿਆਸ ਤੋਂ ਬਾਅਦ ਉਹ ਹਿਮਾਚਲ ਪ੍ਰਦੇਸ਼ ਦੇ ਸੁੰਦਰਨਗਰ ਅਤੇ ਸੋਲਨ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। ਪੀਐਮ ਮੋਦੀ ਦੀ ਸੁਰੱਖਿਆ ਲਈ ਅਗਾਊਂ ਦਸਤਾ ਪਹਿਲਾਂ ਹੀ ਜਲੰਧਰ ਪਹੁੰਚ ਚੁੱਕਾ ਹੈ।
ਸ਼ੁੱਕਰਵਾਰ ਨੂੰ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਦੇ ਠਹਿਰਨ ਲਈ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦਾ ਕਹਿਣਾ ਹੈ ਕਿ ਸੁਰੱਖਿਆ ਦੇ ਇੰਤਜ਼ਾਮ ਕੀਤੇ ਜਾ ਰਹੇ ਹਨ। ਡੀਜੀਪੀ ਗੌਰਵ ਯਾਦਵ ਨੇ ਆਈਜੀ ਬਾਰਡਰ ਰੇਂਜ ਨੂੰ ਸੁਰੱਖਿਆ ਸਬੰਧੀ ਹੁਕਮ ਜਾਰੀ ਕੀਤੇ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ