ਫ਼ਿਰੋਜ਼ਪੁਰ : ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਾਫ਼ਲਾ ਰੋਕਣ ਸੁਰੱਖਿਆ 'ਚ ਕੁਤਾਹੀ ਦੇ ਮਾਮਲੇ 'ਚ ਵੱਡੀ ਕਾਰਵਾਈ ਹੋਈ ਹੈ। ਇਸ ਮਾਮਲੇ ਵਿੱਚ ਪੁਲਿਸ ਨੇ 150 ਅਣਪਛਾਤੇ ਲੋਕਾਂ ਦੇ ਖਿਲਾਫ ਐਫਆਈਆਰ ਦਰਜ ਕੀਤੀ ਹੈ। ਇਹ ਐਫਆਈਆਰ ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਕੁਲਗੜ੍ਹੀ ਥਾਣੇ ਵਿੱਚ ਦਰਜ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ 6 ਜਨਵਰੀ ਨੂੰ ਆਈਪੀਸੀ ਦੀ ਧਾਰਾ 283 ਦੇ ਤਹਿਤ 150 ਅਣਪਛਾਤੇ ਲੋਕਾਂ ਦੇ ਖਿਲਾਫ ਐਫ.ਆਈ.ਆਰ. ਦਰਜ ਕੀਤੀ ਹੈ।


 

ਦਰਅਸਲ 'ਚ ਬੁੱਧਵਾਰ ਨੂੰ ਫਿਰੋਜ਼ਪੁਰ ਤੋਂ 30 ਕਿਲੋਮੀਟਰ ਦੂਰ ਪੀਐਮ ਮੋਦੀ ਦਾ ਕਾਫਲਾ ਕੁਝ ਪ੍ਰਦਰਸ਼ਨਕਾਰੀਆਂ ਦੇ ਵਿਰੋਧ ਕਾਰਨ ਫਲਾਈਓਵਰ 'ਤੇ ਫਸ ਗਿਆ ਸੀ। ਜਦੋਂ 15-20 ਮਿੰਟ ਇੰਤਜ਼ਾਰ ਕਰਨ ਤੋਂ ਬਾਅਦ ਵੀ ਕਾਫਲਾ ਅੱਗੇ ਨਾ ਜਾ ਸਕਿਆ ਤਾਂ ਵਾਪਸ ਯੂ-ਟਰਨ ਲਿਆ ਗਿਆ। ਇਸ ਪੂਰੀ ਘਟਨਾ ਨੂੰ ਪੀਐਮ ਮੋਦੀ ਦੀ ਸੁਰੱਖਿਆ 'ਚ ਵੱਡੀ ਚੂਕ ਦੱਸੀ ਜਾ ਰਹੀ ਹੈ।

 

ਇਸ ਨੂੰ ਲੈ ਕੇ ਭਾਜਪਾ ਪੰਜਾਬ ਸਰਕਾਰ 'ਤੇ ਲਗਾਤਾਰ ਹਮਲੇ ਕਰ ਰਹੀ ਹੈ। ਪਾਰਟੀ ਦਾ ਕਹਿਣਾ ਹੈ ਕਿ ਇਹ ਸਭ ਸੋਚੀ-ਸਮਝੀ ਸਾਜ਼ਿਸ਼ ਸੀ, ਜਦਕਿ ਪੰਜਾਬ ਦੀ ਕਾਂਗਰਸ ਸਰਕਾਰ ਇਨ੍ਹਾਂ ਦੋਸ਼ਾਂ ਨੂੰ ਲਗਾਤਾਰ ਨਕਾਰ ਰਹੀ ਹੈ। ਇਸ ਦੇ ਨਾਲ ਹੀ ਇਸ ਮਾਮਲੇ 'ਚ ਵੱਡੀ ਕਾਰਵਾਈ ਕਰਦੇ ਹੋਏ 150 ਅਣਪਛਾਤੇ ਲੋਕਾਂ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।

 

ਇਸ ਤੋਂ ਪਹਿਲਾਂ ਗ੍ਰਹਿ ਮੰਤਰਾਲੇ ਦੀ ਟੀਮ ਨੇ ਬਠਿੰਡਾ ਦੇ ਐਸ.ਐਸ.ਪੀ. ਤੋਂ ਪੁੱਛਗਿੱਛ ਕੀਤੀ ਸੀ। ਗ੍ਰਹਿ ਮੰਤਰਾਲੇ ਵੱਲੋਂ ਐਸਐਸਪੀ ਨੂੰ ਕਾਰਨ ਦੱਸੋ ਨੋਟਿਸ ਭੇਜਿਆ ਗਿਆ ਸੀ। ਐਸਐਸਪੀ ਤੋਂ ਕੀ ਪੁੱਛਗਿਛ ਕੀਤੀ ਗਈ, ਇਸ ਦੀ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ। ਜੇਕਰ ਪੀਐਮ ਮੋਦੀ ਦਾ ਕਾਫਲਾ ਕਿਸੇ ਫਲਾਈਓਵਰ 'ਤੇ 15-20 ਮਿੰਟ ਲਈ ਰੁਕਦਾ ਹੈ ਤਾਂ ਇਹ ਗੰਭੀਰ ਲਾਪਰਵਾਹੀ ਹੈ। ਇਹ ਘਟਨਾ 5 ਜਨਵਰੀ ਨੂੰ ਵਾਪਰੀ ਸੀ।



ਇਹ ਵੀ ਪੜ੍ਹੋ : ਪੰਜਾਬ 'ਚ ਕੋਰੋਨਾ ਨੇ ਫੜੀ ਰਫ਼ਤਾਰ, ਪਿਛਲੇ 24 ਘੰਟਿਆਂ 'ਚ 2901 ਨਵੇਂ ਮਾਮਲੇ ਆਏ ਸਾਹਮਣੇ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :


https://play.google.com/store/apps/details?id=com.winit.starnews.hin
https://apps.apple.com/in/app/abp-live-news/id81111490