ਪੜਚੋਲ ਕਰੋ

42,750 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਫਿਰੋਜ਼ਪੁਰ ਪਹੁੰਚਣਗੇ PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਜਨਵਰੀ, 2022 ਨੂੰ ਫਿਰੋਜ਼ਪੁਰ, ਪੰਜਾਬ ਦਾ ਦੌਰਾ ਕਰਨਗੇ ਅਤੇ ਦੁਪਹਿਰ 1 ਵਜੇ ਦੇ ਕਰੀਬ 42,750 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ। 

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਜਨਵਰੀ, 2022 ਨੂੰ ਫਿਰੋਜ਼ਪੁਰ, ਪੰਜਾਬ ਦਾ ਦੌਰਾ ਕਰਨਗੇ ਅਤੇ ਦੁਪਹਿਰ 1 ਵਜੇ ਦੇ ਕਰੀਬ 42,750 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ। 

ਇਨ੍ਹਾਂ ਪ੍ਰੋਜੈਕਟਾਂ ਵਿੱਚ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ; ਅੰਮ੍ਰਿਤਸਰ-ਊਨਾ ਸੈਕਸ਼ਨ ਨੂੰ ਫੋਰ ਲੇਨ ਕਰਨਾ; ਮੁਕੇਰੀਆਂ-ਤਲਵਾੜਾ ਨਵੀਂ ਬਰੌਡ ਗੇਜ ਰੇਲਵੇ ਲਾਈਨ; ਫਿਰੋਜ਼ਪੁਰ ਵਿਖੇ ਪੀਜੀਆਈ ਸੈਟੇਲਾਈਟ ਸੈਂਟਰ ਅਤੇ ਕਪੂਰਥਲਾ ਤੇ ਹੁਸ਼ਿਆਰਪੁਰ ਵਿਖੇ ਦੋ ਨਵੇਂ ਮੈਡੀਕਲ ਕਾਲਜ ਸ਼ਾਮਲ ਹਨ।

ਪੂਰੇ ਦੇਸ਼ ਵਿੱਚ ਸੰਪਰਕ ਨੂੰ ਬਿਹਤਰ ਬਣਾਉਣ ਲਈ ਪ੍ਰਧਾਨ ਮੰਤਰੀ ਦੇ ਨਿਰੰਤਰ ਯਤਨਾਂ ਕਾਰਨ ਪੰਜਾਬ ਰਾਜ ਵਿੱਚ ਕਈ ਰਾਸ਼ਟਰੀ ਰਾਜਮਾਰਗ ਵਿਕਾਸ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਤੀਜੇ ਵਜੋਂ ਰਾਜ ਵਿੱਚ ਰਾਸ਼ਟਰੀ ਰਾਜਮਾਰਗਾਂ ਦੀ ਕੁੱਲ ਲੰਬਾਈ 2014 ਵਿੱਚ ਲਗਭਗ 1700 ਕਿਲੋਮੀਟਰ ਤੋਂ ਵੱਧ ਕੇ 2021 ਵਿੱਚ 4100 ਕਿਲੋਮੀਟਰ ਤੋਂ ਵੱਧ ਹੋ ਗਈ ਹੈ। ਅਜਿਹੇ ਯਤਨਾਂ ਦੀ ਨਿਰੰਤਰਤਾ ਵਿੱਚ ਪੰਜਾਬ ਵਿੱਚ ਦੋ ਵੱਡੇ ਸੜਕੀ ਗਲਿਆਰਿਆਂ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਹ ਪ੍ਰਮੁੱਖ ਧਾਰਮਿਕ ਕੇਂਦਰਾਂ ਤੱਕ ਪਹੁੰਚਯੋਗਤਾ ਨੂੰ ਵਧਾਉਣ ਲਈ ਪ੍ਰਧਾਨ ਮੰਤਰੀ ਦੇ ਵਿਜ਼ਨ ਨੂੰ ਪੂਰਾ ਕਰਨ ਵੱਲ ਵੀ ਇੱਕ ਕਦਮ ਹੋਵੇਗਾ।

669 ਕਿਲੋਮੀਟਰ ਲੰਬੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਨੂੰ ਕੁੱਲ 39,500 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਕੀਤਾ ਜਾਵੇਗਾ। ਇਹ ਦਿੱਲੀ ਤੋਂ ਅੰਮ੍ਰਿਤਸਰ ਅਤੇ ਦਿੱਲੀ ਤੋਂ ਕਟੜਾ ਦਾ ਸਮਾਂ ਅੱਧਾ ਕਰ ਦੇਵੇਗਾ। ਗ੍ਰੀਨਫੀਲਡ ਐਕਸਪ੍ਰੈਸਵੇਅ ਮੁੱਖ ਸਿੱਖ ਧਾਰਮਿਕ ਸਥਾਨਾਂ ਸੁਲਤਾਨਪੁਰ ਲੋਧੀ, ਗੋਇੰਦਵਾਲ ਸਾਹਿਬ, ਖਡੂਰ ਸਾਹਿਬ, ਤਰਨਤਾਰਨ ਅਤੇ ਕਟੜਾ ਵਿੱਚ ਵੈਸ਼ਨੋ ਦੇਵੀ ਦੇ ਪਵਿੱਤਰ ਹਿੰਦੂ ਅਸਥਾਨ ਨੂੰ ਜੋੜੇਗਾ। ਐਕਸਪ੍ਰੈਸਵੇਅ ਹਰਿਆਣਾ, ਚੰਡੀਗੜ੍ਹ, ਪੰਜਾਬ ਅਤੇ ਜੰਮੂ ਅਤੇ ਕਸ਼ਮੀਰ ਦੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਜੋੜੇਗਾ।ਜਿਸ ਵਿੱਚ ਅੰਬਾਲਾ ਚੰਡੀਗੜ੍ਹ, ਮੋਹਾਲੀ, ਸੰਗਰੂਰ, ਪਟਿਆਲਾ, ਲੁਧਿਆਣਾ, ਜਲੰਧਰ, ਕਪੂਰਥਲਾ, ਕਠੂਆ ਅਤੇ ਸਾਂਬਾ ਵਰਗੇ ਪ੍ਰਮੁੱਖ ਆਰਥਿਕ ਕੇਂਦਰਾਂ ਸ਼ਾਮਲ ਹਨ।

ਅੰਮ੍ਰਿਤਸਰ-ਊਨਾ ਸੈਕਸ਼ਨ ਨੂੰ ਫੌਰ ਲੇਨ ਕਰਨ ਦਾ ਕੰਮ ਲਗਭਗ 1700 ਕਰੋੜ ਦੀ ਲਾਗਤ ਨਾਲ ਕੀਤਾ ਜਾਵੇਗਾ। 77 ਕਿਲੋਮੀਟਰ ਲੰਬਾ ਸੈਕਸ਼ਨ ਅੰਮ੍ਰਿਤਸਰ ਤੋਂ ਭੋਟਾ ਕੋਰੀਡੋਰ ਦਾ ਹਿੱਸਾ ਹੈ ਜੋ ਉੱਤਰੀ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਲੰਬਕਾਰੀ ਵਿਸਤਾਰ ਵਿੱਚ ਫੈਲਿਆ ਹੋਇਆ ਹੈ, ਜੋ ਚਾਰ ਪ੍ਰਮੁੱਖ ਰਾਸ਼ਟਰੀ ਰਾਜਮਾਰਗਾਂ ਨੂੰ ਜੋੜਦਾ ਹੈ, ਜਿਵੇਂ ਕਿ ਅੰਮ੍ਰਿਤਸਰ-ਬਠਿੰਡਾ-ਜਾਮਨਗਰ ਆਰਥਿਕ ਗਲਿਆਰਾ, ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ, ਉੱਤਰੀ- ਦੱਖਣੀ ਕੋਰੀਡੋਰ ਅਤੇ ਕਾਂਗੜਾ-ਹਮੀਰਪੁਰ-ਬਿਲਾਸਪੁਰ-ਸ਼ਿਮਲਾ ਕੋਰੀਡੋਰ। ਇਹ ਘੋਮਾਣ, ਸ਼੍ਰੀ ਹਰਗੋਬਿੰਦਪੁਰ ਅਤੇ ਪੁਲਪੁਕਤਾ ਟਾਊਨ (ਪ੍ਰਸਿੱਧ ਗੁਰਦੁਆਰਾ ਪੁਲਪੁਕਤਾ ਸਾਹਿਬ ਦਾ ਘਰ) ਵਿਖੇ ਧਾਰਮਿਕ ਸਥਾਨਾਂ ਦੀ ਕਨੈਕਟੀਵਿਟੀ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰੇਗਾ।

ਪ੍ਰਧਾਨ ਮੰਤਰੀ ਮੁਕੇਰੀਆਂ ਅਤੇ ਤਲਵਾੜਾ ਵਿਚਕਾਰ ਲਗਭਗ 27 ਕਿਲੋਮੀਟਰ ਦੀ ਲੰਬਾਈ ਵਾਲੀ ਨਵੀਂ ਬਰਾਡ ਗੇਜ ਰੇਲਵੇ ਲਾਈਨ ਦਾ ਨੀਂਹ ਪੱਥਰ ਰੱਖਣਗੇ, ਜਿਸ ਨੂੰ 410 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਣਾਇਆ 

ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਦੋ ਮੈਡੀਕਲ ਕਾਲਜ ਲਗਭਗ 325 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਕੀਤੇ ਜਾਣਗੇ ਅਤੇ ਇਨ੍ਹਾਂ ਦੀ ਸਮਰੱਥਾ ਲਗਭਗ 100 ਸੀਟਾਂ ਦੀ ਹੋਵੇਗੀ। ਇਨ੍ਹਾਂ ਕਾਲਜਾਂ ਨੂੰ ਕੇਂਦਰੀ ਸਪਾਂਸਰ ਸਕੀਮ 'ਜ਼ਿਲ੍ਹਾ/ਰੈਫਰਲ ਹਸਪਤਾਲਾਂ ਨਾਲ ਜੁੜੇ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ' ਦੇ ਪੜਾਅ-III ਵਿੱਚ ਮਨਜ਼ੂਰੀ ਦਿੱਤੀ ਗਈ ਹੈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
Advertisement
ABP Premium

ਵੀਡੀਓਜ਼

ਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤਪਾਕਿਸਤਾਨ ਦੀ ਦੋ ਫ਼ਿਲਮਾਂ , ਇੱਕ ਹੋਈ  ਰਿਲੀਜ਼ ਦੂਜੀ ਰੁਕੀਜਸਬੀਰ ਜੱਸੀ ਦੇ Help ਕਰ ਰੋ ਪਿਆ Delivery Boyਦਿਲਜੀਤ ਦੀ ਫ਼ਿਲਮ 'ਤੇ ਲੱਗੇ ਕੱਟ, ਬੀਬੀ ਖਾਲੜਾ ਨੇ ਦਰਦ ਕੀਤਾ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)
Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ
Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ
ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼
ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Embed widget