ਚੰਡੀਗੜ੍ਹ: ਬਹੁਕਰੋੜੀ ਸਕਾਲਰਸ਼ਿਪ ਦਾ ਘੁਟਾਲਾ ਹੁਣ ਸੂਬੇ 'ਚ ਜ਼ੋਰ ਫੜ੍ਹਦਾ ਜਾ ਰਿਹਾ ਹੈ। ਇਸ ਕੇਸ 'ਚ ਪਹਿਲਾਂ ਹੀ ਅਕਾਲੀ ਦਲ ਸੀਬੀਆਈ ਜਾਂਚ ਦੀ ਮੰਗ ਕਰ ਚੁੱਕਿਆ ਹੈ ਜਿਸ ਮਗਰੋਂ ਹੁਣ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਨੇ ਪੋਸਟ ਮੈਟਰਿਕ ਸਕਾਲਰਸ਼ਿਪ ਦੇ ਸਾਰੇ ਸਕੈਂਡਲ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ ਹੈ।ਦੂਲੋ ਨੇ ਕਿਹਾ ਕਿ ਕੇਵਲ 64 ਕਰੋੜ ਰੁਪਏ ਦੀ ਹੋਈ ਹੇਰਾਫੇਰੀ ਦੀ ਜਾਂਚ ਚੀਫ ਸੈਕਟਰੀ ਨੂੰ ਸੌਂਪੀ ਗਈ ਹੈ ਜਦਕਿ ਇਹ ਸਕੈਂਡਲ ਤਾਂ ਅੱਠ ਸਾਲ ਤੋਂ ਚੱਲਿਆ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰਾ ਸਕੈਂਡਲ 8-9 ਸੌ ਕਰੋੜ ਰੁਪਏ ਦਾ ਬਣਦਾ ਹੈ। ਇਸ ਕਾਰਨ ਇਸ ਮਾਮਲੇ ਦੀ ਜਾਂ ਤਾਂ ਸੀਬੀਆਈ ਤੋਂ ਜਾਂਚ ਕਰਵਾਈ ਜਾਵੇ ਜਾਂ ਫਿਰ ਹਾਈਕੋਰਟ ਦੇ ਸਿਟਿੰਗ ਜੱਜ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ।ਇਸ ਦੇ ਨਾਲ ਹੀ ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਵਜ਼ੀਫ਼ਾ ਘੁਟਾਲੇ ਦੀ ਮੁੱਖ ਸਕੱਤਰ ਤੋਂ ਜਾਂਚ ਕਰਾਉਣ ਦੇ ਫੈਸਲੇ ਨੂੰ ਰੱਦ ਕਰ ਦਿੱਤੀ ਸੀ। ਆਪ ਦੀ ਵੀ ਮੰਗ ਹੈ ਕਿ ਹਾਈ ਕੋਰਟ ਦੇ ਜੱਜ ਦੀ ਨਿਗਰਾਨੀ ਹੇਠ ਸੀਬੀਆਈ ਵੱਲੋਂ ਜਾਂਚ ਕੀਤੀ ਜਾਵੇ।ਕੀ ਅਨਲੌਕ-4 'ਚ ਵੀ ਰਹੇਗਾ ਪੰਜਾਬ ਲੌਕਡਾਊਨ? ਜਾਣੋ ਮੌਜੂਦਾ ਹਾਲਾਤ 'ਤੇ ਓਪੀ ਸੋਨੀ ਨੇ ਕੀ ਕੁਝ ਕਿਹਾਬਟਾਲਾ 'ਚ ਕਬੱਡੀ ਖਿਡਾਰੀ ਦੇ ਕਤਲ ਕੇਸ 'ਚ ਪੰਜ ਪੁਲਿਸ ਮੁਲਾਜ਼ਮ ਗ੍ਰਿਫ਼ਤਾਰਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:https://play.google.com/store/apps/details?id=com.winit.starnews.hinhttps://apps.apple.com/in/app/abp-live-news/id811114904

Education Loan Information:

Calculate Education Loan EMI