ਪੜਚੋਲ ਕਰੋ
Advertisement
PMS SC Scholarship Scam: ਧਰਮਸੋਤ ਨੂੰ ਬਰਖਾਸਤ ਕਰ ਗ੍ਰਿਫਤਾਰ ਕਰਨ ਦੀ ਮੰਗ, ਸਰਕਾਰ ਵਿਰੁੱਧ 'ਆਪ' ਨੇ ਖੋਲ੍ਹਿਆ ਮੋਰਚਾ
Post Matric Scholarship Scam: ਪੰਜਾਬ ਦੇ ਦਲਿਤ ਵਿਦਿਆਰਥੀਆਂ ਦੀ ਕਰੋੜਾਂ ਰੁਪਏ ਦੀ ਵਜੀਫਾ ਰਾਸ਼ੀ 'ਚ ਘਪਲਾ ਕਰਨ ਦੇ ਗੰਭੀਰ ਇਲਜ਼ਾਮਾਂ ‘ਚ ਘਿਰੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰਕੇ ਗ੍ਰਿਫਤਾਰ ਕਰਨ ਦੀ ਮੰਗ ਲਗਾਤਾਰ ਵਧਦੀ ਜਾ ਰਹੀ ਹੈ।
ਜਲੰਧਰ: ਪੰਜਾਬ ਦੇ ਦਲਿਤ ਵਿਦਿਆਰਥੀਆਂ ਦੀ ਕਰੋੜਾਂ ਰੁਪਏ ਦੀ ਵਜੀਫਾ ਰਾਸ਼ੀ 'ਚ ਘਪਲਾ ਕਰਨ ਦੇ ਗੰਭੀਰ ਇਲਜ਼ਾਮਾਂ ‘ਚ ਘਿਰੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰਕੇ ਗ੍ਰਿਫਤਾਰ ਕਰਨ ਦੀ ਮੰਗ ਲਗਾਤਾਰ ਵਧਦੀ ਜਾ ਰਹੀ ਹੈ। ਇਸ ਘੁਟਾਲੇ ਨੂੰ ਲੈ ਕੇ ਹੁਣ ਆਮ ਆਦਮੀ ਪਾਰਟੀ ਸੋਮਵਾਰ 31 ਅਗਸਤ ਨੂੰ ਕਾਂਗਰਸ ਖਿਲਾਫ ਸੂਬਾ ਪੱਧਰੀ ਲੜੀਵਾਰ ਰੋਸ ਪ੍ਰਦਰਸ਼ਨਾਂ ਦੀ ਸ਼ੁਰੂਆਤ ਕਰਨ ਜਾ ਰਹੀ ਹੈ।
ਇਹ ਰੋਸ ਪ੍ਰਦਰਸ਼ਨ ਜਲੰਧਰ ਤੋਂ ਸ਼ੁਰੂ ਹੋਵੇਗਾ ਤੇ ਇਸ ਨੂੰ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਕੀਤਾ ਜਾਵੇਗਾ।‘ਆਪ’ ਆਗੂਆਂ ਨੇ ਕਾਂਗਰਸ ਦੀ ਅਮਰਿੰਦਰ ਸਿੰਘ ਸਰਕਾਰ ਨੂੰ ਦਲਿਤ ਤੇ ਗਰੀਬ ਵਿਰੋਧੀ ਮਾਨਸਿਕਤਾ ਰੱਖਣ ਵਾਲੀ ‘ਰਾਜਸ਼ਾਹੀ’ ਸਰਕਾਰ ਕਰਾਰ ਦਿੱਤਾ ਹੈ।
‘ਆਪ’ ਆਗੂਆਂ ਨੇ ਐਲਾਨ ਕੀਤਾ ਕਿ ਜਦ ਤੱਕ ਸਾਧੂ ਸਿੰਘ ਧਰਮਸੋਤ ਨੂੰ ਬਰਖਾਸਤ ਨਹੀਂ ਕੀਤਾ ਜਾਂਦਾ ਉਦੋਂ ਤੱਕ ‘ਆਪ’ ਦਾ ਸਘੰਰਸ਼ ਜਾਰੀ ਰਹੇਗਾ ਤੇ ਪੰਜਾਬ ਦੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਕਿ ਕਾਂਗਰਸ, ਬਾਦਲਾਂ ਤੇ ਭਾਜਪਾ ਨੇ ਕਿਸ ਤਰ੍ਹਾਂ ਲੱਖਾਂ ਹੋਣਹਾਰ ਬੱਚਿਆਂ ਦੇ ਸੁਨਹਿਰੀ ਭਵਿੱਖ ਦਾ ਕਤਲ ਕਰ ਦਿੱਤਾ।
ਇਹ ਵੀ ਪੜ੍ਹੋ: Farmer's Success Story: ਮੁੰਬਈ ਦੇ IIT ਤੋਂ ਕੀਤੀ ਪੜ੍ਹਾਈ, ਅੱਜ ਜੈਵਿਕ ਖੇਤੀ ਕਰ ਲੱਖਾਂ ਕਮਾ ਰਿਹਾ ਇਹ ਕਿਸਾਨ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਪੰਜਾਬ
Advertisement