ਪੜਚੋਲ ਕਰੋ
Advertisement
ਮੋਗਾ 'ਚ ਪਨਸਪ ਮੁਲਾਜ਼ਮਾਂ ਨੇ ਪਨਸਪ ਮੈਨੇਜਮੈਂਟ ਦੀ ਧੱਕੇਸ਼ਾਹੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਕੇ ਫੂਕਿਆ ਪੁਤਲਾ
ਪਨਸਪ ਮੈਨੇਜਮੈਂਟ ਦੀ ਧੱਕੇਸ਼ਾਹੀ ਖਿਲਾਫ਼ ਪਿਛਲੇ 12 ਦਿਨਾਂ ਤੋਂ ਲਗਾਤਾਰ ਧਰਨੇ 'ਤੇ ਬੈਠੇ ਮੁਲਾਜ਼ਮਾਂ ਵੱਲੋਂ ਸੋਮਵਾਰ ਨੂੰ ਮੋਗਾ ਦੇ ਬੱਸ ਸਟੈਂਡ ਦੇ ਸਾਹਮਣੇ ਮੇਨ ਚੌਂਕ ਵਿਖੇ ਮੈਨੇਜਮੈਂਟ ਖਿਲਾਫ਼ ਰੋਸ ਪ੍ਰਦਰਸ਼ਨ ਕਰਕੇ ਪੁਤਲਾ ਫੂਕਿਆ ਹੈ।
ਮੋਗਾ : ਪਨਸਪ ਮੈਨੇਜਮੈਂਟ ਦੀ ਧੱਕੇਸ਼ਾਹੀ ਖਿਲਾਫ਼ ਪਿਛਲੇ 12 ਦਿਨਾਂ ਤੋਂ ਲਗਾਤਾਰ ਧਰਨੇ 'ਤੇ ਬੈਠੇ ਮੁਲਾਜ਼ਮਾਂ ਵੱਲੋਂ ਸੋਮਵਾਰ ਨੂੰ ਮੋਗਾ ਦੇ ਬੱਸ ਸਟੈਂਡ ਦੇ ਸਾਹਮਣੇ ਮੇਨ ਚੌਂਕ ਵਿਖੇ ਮੈਨੇਜਮੈਂਟ ਖਿਲਾਫ਼ ਰੋਸ ਪ੍ਰਦਰਸ਼ਨ ਕਰਕੇ ਪੁਤਲਾ ਫੂਕਿਆ ਹੈ। ਇਸ ਮੌਕੇ ਪਨਸਪ ਮੁਲਾਜ਼ਮ ਆਗੂ ਰਣਜੀਤ ਸਿੰਘ ਸਹੋਤਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪਿਛਲੇ ਲੰਮੇਂ ਸਮੇਂ ਤੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਇਸ ਕਰਕੇ ਪਨਸਪ ਮੁਲਾਜ਼ਮਾਂ ਵੱਲੋਂ ਲਗਾਤਾਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਪਰ ਨਾਂ ਹੀ ਪਨਸਪ ਮੈਨੇਜਮੈਂਟ ਵਲੋਂ ਅੱਜ ਤੱਕ ਮੁਲਾਜ਼ਮਾਂ ਦੀ ਕੋਈ ਸਾਰ ਲਈ ਗਈ ਹੈ ਅਤੇ ਸਮੂਹ ਮੁਲਾਜ਼ਮਾਂ ਵੱਲੋਂ ਪਨਸਪ ਮੈਨੇਜਮੈਂਟ ਵਿਰੁੱਧ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਚਲਾਈ ਜਾ ਰਹੀ ਆਟਾ ਦਾਲ ਸਕੀਮ ਲਈ ਪਨਸਪ ਵਿਭਾਗ ਨੂੰ 1400 ਕਰੋੜ ਦਾ ਲੋਨ ਦਿੱਤਾ ਗਿਆ ਤੇ ਪਿਛਲੀ ਸਰਕਾਰ ਵੱਲੋਂ ਚਲਾਈ ਗਈ ਮੁਫ਼ਤ ਆਟਾ ਦਾਲ ਸਕੀਮ ਕਰਕੇ ਪਨਸਪ ਵਿਭਾਗ ਨੂੰ ਵੱਡੇ ਪੱਧਰ 'ਤੇ ਘਾਟਾ ਪਿਆ ਅਤੇ ਪਨਸਪ ਕੋਲੋਂ ਪ੍ਰੌਂਪਟ ਮੇਕਿੰਗ ਕੰਮ ਖੋਹਣ ਕਰਕੇ ਮੌਜੂਦਾ ਸਰਕਾਰ ਵੱਲੋਂ ਵੀ ਪਨਸਪ ਨੂੰ ਘਾਟੇ ਵਿੱਚ ਦਰਸ਼ਾਇਆ ਜਾ ਰਿਹਾ ਹੈ। ਪਨਸਪ ਵਿਭਾਗ ਸਰਕਾਰਾਂ ਦੀਆਂ ਨੀਤੀਆਂ ਕਰਕੇ ਹੀ ਘਾਟੇ ਵਿੱਚ ਗਈ ਹੈ।
ਪਨਸਪ ਮੁਲਾਜਮਾਂ ਨੂੰ ਭਰਤੀ ਸਮੇਂ ਨਿਯੁਕਤੀ ਪੱਤਰਾਂ 'ਤੇ ਸਪੱਸ਼ਟ ਕੀਤਾ ਗਿਆ ਹੈ ਕਿ ਤੁਹਾਨੂੰ ਪੰਜਾਬ ਸਿਵਲ ਸਰਵੀਸਿਸ ਦੇ ਰੂਲਜ਼ ਦੇ ਤਹਿਤ ਨਿਯੁਕਤ ਕੀਤਾ ਗਿਆ ਹੈ। ਪਨਸਪ ਦੇ ਮੁਲਾਜਮਾਂ ਨੂੰ ਪੰਜਾਬ ਸਰਕਾਰ ਦੇ ਸਿਵਲ ਸਰਵੀਸਿਸ ਰੂਲਜ਼ ਅਨੁਸਾਰ ਹੀ ਪੇਅ ਸਕੇਲ ਦਿੱਤੇ ਜਾਂਦੇ ਹਨ। ਪਨਸਪ ਮੁਲਾਜਮਾਂ ਨੂੰ ਅਜੇ ਤੱਕ 6 ਵਾਂ ਪੇਅ ਕਮਿਸ਼ਨ ਲਾਗੂ ਨਹੀਂ ਕੀਤਾ ਜਾ ਰਿਹਾ , ਜਦਕਿ ਪੰਜਾਬ ਸਰਕਾਰ ਦੇ ਹੋਰ ਵਿਭਾਗਾਂ ਨੂੰ ਤਕਰੀਬਨ ਸਾਲ ਪਹਿਲਾਂ ਹੀ 6ਵਾਂ ਪੇਅ ਕਮਿਸ਼ਨ ਲਾਗੂ ਕਰ ਦਿੱਤਾ ਗਿਆ ਸੀ , ਜਦਕਿ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਨੂੰ 7 ਵਾਂ ਪੇਅ ਕਮਿਸ਼ਨ ਲਾਗੂ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਪਨਸਪ ਦੇ ਮੁਲਾਜ਼ਮਾਂ ਨਾਲ ਵਿਭਾਗ ਵੱਲੋਂ ਸ਼ਰੇਆਮ ਧੱਕਾ ਕੀਤਾ ਹਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਨਸਪ ਦਫਤਰ , ਮੋਗਾ ਦੇ ਸਾਹਮਣੇ ਧਰਨੇ ਮੁਜ਼ਾਹਰੇ ਕਰਨ ਲਈ ਅੱਕ ਕੇ ਮਜਬੂਰ ਹੋ ਗਏ ਹਨ ਅਤੇ ਮੁਲਾਜਮਾਂ ਵੱਲੋਂ ਲਿਖਤੀ ਤੌਰ 'ਤੇ ਪਨਸਪ ਮੈਨੇਜਮੈਂਟ ਨੂੰ ਇਹ ਚਿਤਾਵਨੀ ਵੀ ਦਿੱਤੀ ਗਈ ਹੈ ਕਿ ਜੇਕਰ ਸਾਡੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ ਤਾਂ ਪਨਸਪ ਮੁਲਾਜ਼ਮ ਮਾਨਯੋਗ ਮੁੱਖ ਮੰਤਰੀ ਪੰਜਾਬ ਜੀ ਦੀ ਰਿਹਾਇਸ ਦੇ ਸਾਹਮਣੇ ਮਿਤੀ 18/07/2022 ਨੂੰ ਭੁੱਖ ਹੜਤਾਲ 'ਤੇ ਬੈਠਣ ਲਈ ਮਜਬੂਰ ਹੋਣਗੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਅੰਮ੍ਰਿਤਸਰ
ਦੇਸ਼
ਸਿਹਤ
Advertisement