Punjab News: ਕਮਲ ਕੌਰ ਭਾਬੀ ਦੇ ਕਤਲ ਮਗਰੋਂ ਹੁਣ ਪੁਲਿਸ ਨੇ ਵੀ social media influencers 'ਤੇ ਐਕਸ਼ਨ ਕੀਤਾ ਹੈ। ਪੁਲਿਸ ਵੱਲੋਂ ਮਸ਼ਹੂਰ ਸੋਸ਼ਲ ਮੀਡੀਆ ਅਕਾਊਂਟਾਂ ਦੀ ਜਾਂਚ ਕੀਤੀ ਜਾ ਰਹੀ ਹੈ, ਜੋ ਅਸ਼ਲੀਲ, ਭੜਕਾਊ ਜਾਂ ਕਾਨੂੰਨ ਵਿਵਸਥਾ ਨੂੰ ਪ੍ਰਭਾਵਿਤ ਕਰਨ ਵਾਲੀ ਸਮੱਗਰੀ ਪੋਸਟ ਕਰਦੇ ਹਨ। ਖਾਸ ਕਰਕੇ ਪਹਿਲਾਂ ਵੀ ਵਿਵਾਦਾਂ ਵਿੱਚ ਰਹੇ ਲੋਕਾਂ ਉਪਰ ਪੁਲਿਸ ਦੀ ਖਾਸ ਨਜ਼ਰ ਹੈ।
ਪੰਜਾਬ ਪੁਲਿਸ ਦੇ ਸਾਈਬਰ ਸੈੱਲ ਨੇ ਹੁਣ ਤੱਕ ਲਗਪਗ 100 ਵਿਵਾਦਪੂਰਨ ਪੋਸਟਾਂ ਦੀ ਪਛਾਣ ਕੀਤੀ ਹੈ, ਜਿਨ੍ਹਾਂ ਲਈ ਸਬੰਧਤ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਹਟਾਉਣ ਲਈ ਰਿਪੋਰਟਾਂ ਭੇਜੀਆਂ ਗਈਆਂ ਹਨ। ਇਹ ਕਾਰਵਾਈ 9 ਜੂਨ ਨੂੰ ਕੰਚਨ ਕੁਮਾਰੀ ਉਰਫ਼ ਕਮਲ ਕੌਰ 'ਭਾਬੀ' ਦੇ ਕਤਲ ਤੋਂ ਬਾਅਦ ਸ਼ੁਰੂ ਕੀਤੀ ਗਈ। ਉਸ ਨੂੰ ਇੱਕ ਨਿਹੰਗ ਸਿੰਘ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਸਾਥੀਆਂ ਨੇ ਮਾਰਿਆ ਸੀ।
ਪੁਲਿਸ ਸੂਤਰਾਂ ਅਨੁਸਾਰ ਹੁਣ ਸੋਸ਼ਲ ਮੀਡੀਆ 'ਤੇ ਪੋਸਟ ਕੀਤੀ ਜਾ ਰਹੀ ਸਮੱਗਰੀ ਨੂੰ ਅੰਦਰੂਨੀ ਸੁਰੱਖਿਆ ਦੇ ਨਜ਼ਰੀਏ ਤੋਂ ਵੀ ਦੇਖਿਆ ਜਾ ਰਿਹਾ ਹੈ। ਜਾਂਚ ਵਿੱਚ ਬਹੁਤ ਸਾਰੇ ਅਜਿਹੇ social media influencers ਸਾਹਮਣੇ ਆਏ ਹਨ ਜਿਨ੍ਹਾਂ ਦੀਆਂ ਪੋਸਟਾਂ ਨੂੰ ਇਤਰਾਜ਼ਯੋਗ ਜਾਂ ਭੜਕਾਊ ਮੰਨਿਆ ਜਾ ਰਿਹਾ ਹੈ। ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਅਜਿਹੇ ਅਕਾਊਂਟਸ ਦੀ ਪਛਾਣ ਕੀਤੀ ਜਾ ਰਹੀ ਹੈ, ਜੋ ਭੜਕਾਊ ਜਾਂ ਇਤਰਾਜ਼ਯੋਗ ਪੋਸਟਾਂ ਪੋਸਟ ਕਰਦੇ ਹਨ।
ਇਸ ਤੋਂ ਬਾਅਦ ਉਨ੍ਹਾਂ ਦੇ ਕੰਟੈਂਟ ਦੀ ਸਮੀਖਿਆ ਕਰਕੇ ਐਕਸ਼ਨ ਲਿਆ ਜਾ ਰਿਹ ਹੈ। ਜਿਨ੍ਹਾਂ ਪੋਸਟਾਂ ਨੂੰ ਮਾਰਕ ਕੀਤਾ ਗਿਆ ਹੈ, ਉਨ੍ਹਾਂ ਵਿੱਚ ਉਹ ਵੀਡੀਓ ਤੇ ਟਿੱਪਣੀਆਂ ਵੀ ਸ਼ਾਮਲ ਹਨ ਜੋ ਭੜਕਾਊ ਮੰਨੀਆਂ ਜਾਂਦੀਆਂ ਹਨ। ਇਨ੍ਹਾਂ ਨੇ ਹੋਰ social media influencers ਲਈ ਧਮਕੀਆਂ ਦਾ ਖ਼ਤਰਾ ਵਧਾ ਦਿੱਤਾ ਹੈ।
ਪੁਲਿਸ ਦੇ ਅੰਕੜਿਆਂ ਅਨੁਸਾਰ ਪਿਛਲੇ ਦੋ ਸਾਲਾਂ ਵਿੱਚ ਸਾਈਬਰ ਸੈੱਲ ਨੇ ਸੋਸ਼ਲ ਮੀਡੀਆ ਤੋਂ ਲਗਪਗ 8,000 ਇਤਰਾਜ਼ਯੋਗ ਪੋਸਟਾਂ ਹਟਾਈਆਂ ਹਨ। ਇਨ੍ਹਾਂ ਵਿੱਚ ਉਹ ਪੋਸਟਾਂ ਵੀ ਸ਼ਾਮਲ ਹਨ ਜਿਨ੍ਹਾਂ ਵਿੱਚ ਨੌਜਵਾਨ ਹਥਿਆਰਾਂ ਨਾਲ ਦਿਖਾਈ ਦਿੰਦੇ ਹਨ। ਸ਼ਿਕਾਇਤ ਮਿਲਣ ਤੋਂ ਬਾਅਦ ਹੀ social media influencers ਦੀ ਗਤੀਵਿਧੀ ਦੀ ਨਿਗਰਾਨੀ ਕੀਤੀ ਜਾਂਦੀ ਹੈ ਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਨਾਲ ਸੰਪਰਕ ਕਰਕੇ ਸਮੱਗਰੀ ਨੂੰ ਹਟਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਂਦੀ ਹੈ। ਜੇਕਰ ਪਲੇਟਫਾਰਮ ਕਾਰਵਾਈ ਨਹੀਂ ਕਰਦੇ, ਤਾਂ ਆਈਟੀ ਐਕਟ ਦੀ ਧਾਰਾ 79(3)(ਬੀ) ਤਹਿਤ ਕਾਨੂੰਨੀ ਪ੍ਰਕਿਰਿਆ ਅਪਣਾਈ ਜਾਂਦੀ ਹੈ।