ਪੜਚੋਲ ਕਰੋ

ਲੋਕ ਸਭਾ ਚੋਣਾਂ ਤੋਂ ਪਹਿਲਾਂ ਬਾਦਲਾਂ ਦੇ ਖਾਮ-ਮ-ਖਾਸ 'ਤੇ ਪੁਲਿਸ ਦਾ ਸ਼ਿਕੰਜਾ

ਚੰਡੀਗੜ੍ਹ: ਪੰਜਾਬ ਪੁਲਿਸ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਬਾਦਲ ਪਰਿਵਾਰ ਦੇ ਨਜ਼ਦੀਕੀ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਨੂੰ ਲੱਭ ਰਹੀ ਹੈ। ਲੋਕਾਂ ਸਭਾ ਚੋਣਾਂ ਦੇ ਐਨ ਮੌਕੇ ਮੁਹਾਲੀ ਅਦਾਲਤ ਨੇ ਜਥੇਦਾਰ ਕੋਲਿਆਂਵਾਲੀ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਇਸ ਮਗਰੋਂ ਪੰਜਾਬ ਵਿਜੀਲੈਂਸ ਨੇ ਜਥੇਦਾਰ ਕੋਲਿਆਂਵਾਲੀ ਦੀ ਪੈੜ ਨੱਪਣੀ ਸ਼ੁਰੂ ਕਰ ਦਿੱਤੀ ਹੈ। ਵਿਜੀਲੈਂਸ ਦੀਆਂ ਟੀਮਾਂ ਵੱਲੋਂ ਕੋਲਿਆਂਵਾਲੀ ਦੀ ਗ੍ਰਿਫ਼ਤਾਰੀ ਲਈ ਸ਼ਨੀਵਾਰ ਨੂੰ ਕਈ ਥਾਵਾਂ ’ਤੇ ਛਾਪੇ ਮਾਰੇ ਗਏ। ਇਸ ਸਬੰਧੀ ਵਿਜੀਲੈਂਸ ਦੇ ਐਸਐਸਪੀ ਅਸ਼ੋਕ ਬਾਠ ਨੇ ਦੱਸਿਆ ਕਿ ਜਥੇਦਾਰ ਕੋਲਿਆਂਵਾਲੀ ਖ਼ਿਲਾਫ਼ ਪਹਿਲਾਂ ਤੋਂ ਦਰਜ ਕੇਸ ਵਿੱਚ ਹੁਣ ਆਈਪੀਸੀ ਦੀ ਧਾਰਾ 120ਬੀ, 465, 467, 468 ਤੇ 471 ਤਹਿਤ ਜੁਰਮ ਵਿੱਚ ਹੋਰ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਥੇਦਾਰ ਨੇ ਜ਼ਮੀਨ ਦੇ ਤਬਾਦਲੇ ਸਬੰਧੀ ਦੂਜੀ ਧਿਰ ਨਾਲ ਧੋਖਾਧੜੀ ਕੀਤੀ ਹੈ। ਅਕਾਲੀ ਆਗੂ ਨੇ ਜ਼ਮੀਨ ਤਬਾਦਲੇ ਸਬੰਧੀ ਦੂਜੀ ਧਿਰ ਤੋਂ ਤਾਂ ਲੋੜੀਂਦੀ ਜ਼ਮੀਨ ਆਪਣੇ ਨਾਂ ਕਰਵਾ ਲਈ ਪਰ ਬਦਲੇ ਵਿੱਚ ਜਿਹੜੀ ਜ਼ਮੀਨ ਦੂਜੀ ਧਿਰ ਨੂੰ ਦਿੱਤੀ ਗਈ, ਉਹ ਜਥੇਦਾਰ ਦੀ ਮਲਕੀਅਤ ਨਹੀਂ ਸੀ। ਜਥੇਦਾਰ ਵੱਲੋਂ ਉਕਤ ਦੇ ਜਾਅਲੀ ਦਸਤਾਵੇਜ਼ ਤਿਆਰ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਜਥੇਦਾਰ ਦੀ ਗ੍ਰਿਫ਼ਤਾਰੀ ਲਈ ਸ਼ੁੱਕਰਵਾਰ ਸ਼ਾਮ ਨੂੰ ਵਿਜੀਲੈਂਸ ਦੀ ਟੀਮ ਵੱਲੋਂ ਉਨ੍ਹਾਂ ਦੇ ਜੱਦੀ ਪਿੰਡ ਕੋਲਿਆਂਵਾਲੀ ਤੇ ਹੋਰ ਟਿਕਾਣਿਆਂ ’ਤੇ ਛਾਪੇ ਮਾਰੇ ਗਏ ਸਨ। ਸ਼ਨੀਵਾਰ ਵੀ ਵਿਜੀਲੈਂਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਕਈ ਥਾਵਾਂ ’ਤੇ ਛਾਪੇ ਮਾਰੇ ਗਏ। ਉਨ੍ਹਾਂ ਕਿਹਾ ਕਿ ਜਥੇਦਾਰ ਨੂੰ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜਥੇਦਾਰ ਦੀ ਉਨ੍ਹਾਂ ਦੇ ਜੱਦੀ ਪਿੰਡ ਕੋਲਿਆਂਵਾਲੀ ਵਿੱਚ ਸਥਿਤ ਮਹਿਲਨੁਮਾ ਆਲੀਸ਼ਾਨ ਕੋਠੀ ਦੀ ਪੈਮਾਇਸ਼ ਬਾਰੇ ਜਾਂਚ ਰਿਪੋਰਟ ਮਿਲ ਗਈ ਹੈ। ਵਿਜੀਲੈਂਸ ਵਲੋਂ ਜਥੇਦਾਰ ਖ਼ਿਲਾਫ਼ ਦਰਜ ਕੇਸ ਵਿੱਚ ਜਿਹੜੇ ਦੋਸ਼ ਲਾਏ ਗਏ ਹਨ, ਜਾਂਚ ਵਿੱਚ ਸਹੀ ਸਾਬਤ ਹੋਏ ਹਨ। ਕਾਬਲੇਗੌਰ ਹੈ ਕਿ ਅਕਾਲੀ ਜਥੇਦਾਰ ਵਿਰੁੱਧ ਬੀਤੀ ਪਹਿਲੀ ਜੁਲਾਈ ਨੂੰ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਆਮਦਨ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ।

ਟਾਪ ਹੈਡਲਾਈਨ

ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਜਾਣੋ ਕਿਹੜੇ-ਕਿਹੜੇ ਜ਼ਿਲ੍ਹਿਆਂ 'ਚ ਰਹੇਗੀ ਛੁੱਟੀ?

WPD ਮੁੜ ਲੜੇਗੀ ਕਾਨੂੰਨੀ ਲੜਾਈ, ਅੰਮ੍ਰਿਤਪਾਲ ਸਿੰਘ ਨੂੰ ਸੈਸ਼ਨ ‘ਚ ਸ਼ਾਮਲ ਕਰਨ ਦੀ ਕੀਤੀ ਅਪੀਲ

ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕਰਨਾ ਮੇਰੀ ਸਭ ਤੋਂ ਵੱਡੀ ਗਲਤੀ, 5 ਸਾਲ ਨਜ਼ਰਾਂ ਨਹੀਂ ਮਿਲਾ ਸਕਿਆ; ਸੁਖਜਿੰਦਰ ਰੰਧਾਵਾ ਨੇ ਆਖੀ...

BJP-ਅਕਾਲੀ ਦਲ ਦੀ ਸੀਟ ਵੰਡ ਨੂੰ ਲੈਕੇ ਫੇਕ ਲਿਸਟ ਵਾਇਰਲ, SAD ਨੇ ਕਿਹਾ - ਫਰਜ਼ੀ ਲਿਸਟ 'ਤੇ ਭਰੋਸਾ ਨਾ ਕਰੋ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP-ਅਕਾਲੀ ਦਲ ਦੀ ਸੀਟ ਵੰਡ ਨੂੰ ਲੈਕੇ ਫੇਕ ਲਿਸਟ ਵਾਇਰਲ, SAD ਨੇ ਕਿਹਾ - ਫਰਜ਼ੀ ਲਿਸਟ 'ਤੇ ਭਰੋਸਾ ਨਾ ਕਰੋ
BJP-ਅਕਾਲੀ ਦਲ ਦੀ ਸੀਟ ਵੰਡ ਨੂੰ ਲੈਕੇ ਫੇਕ ਲਿਸਟ ਵਾਇਰਲ, SAD ਨੇ ਕਿਹਾ - ਫਰਜ਼ੀ ਲਿਸਟ 'ਤੇ ਭਰੋਸਾ ਨਾ ਕਰੋ
ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕਰਨਾ ਮੇਰੀ ਸਭ ਤੋਂ ਵੱਡੀ ਗਲਤੀ, 5 ਸਾਲ ਨਜ਼ਰਾਂ ਨਹੀਂ ਮਿਲਾ ਸਕਿਆ; ਸੁਖਜਿੰਦਰ ਰੰਧਾਵਾ ਨੇ ਆਖੀ...
ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕਰਨਾ ਮੇਰੀ ਸਭ ਤੋਂ ਵੱਡੀ ਗਲਤੀ, 5 ਸਾਲ ਨਜ਼ਰਾਂ ਨਹੀਂ ਮਿਲਾ ਸਕਿਆ; ਸੁਖਜਿੰਦਰ ਰੰਧਾਵਾ ਨੇ ਆਖੀ...
WPD ਮੁੜ ਲੜੇਗੀ ਕਾਨੂੰਨੀ ਲੜਾਈ, ਅੰਮ੍ਰਿਤਪਾਲ ਸਿੰਘ ਨੂੰ ਸੈਸ਼ਨ ‘ਚ ਸ਼ਾਮਲ ਕਰਨ ਦੀ ਕੀਤੀ ਅਪੀਲ
WPD ਮੁੜ ਲੜੇਗੀ ਕਾਨੂੰਨੀ ਲੜਾਈ, ਅੰਮ੍ਰਿਤਪਾਲ ਸਿੰਘ ਨੂੰ ਸੈਸ਼ਨ ‘ਚ ਸ਼ਾਮਲ ਕਰਨ ਦੀ ਕੀਤੀ ਅਪੀਲ
ਅੱਜ ਤੋਂ ਲੈਕੇ ਪੂਰੇ ਤਿੰਨ ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ ਹੋਵੇਗੀ ਇੰਨੀ ਲੰਬੀ ਛੁੱਟੀ?

ਅੱਜ ਫਿਰ ਵੱਧ ਗਈ ਸੋਨੇ ਦੀ ਕੀਮਤ, ਜਾਣ ਲਓ ਕਿੰਨਾ ਮਹਿੰਗਾ ਹੋਇਆ ਸੋਨਾ-ਚਾਂਦੀ?

1 ਦਸੰਬਰ ਤੋਂ ਬਦਲ ਜਾਣਗੇ ਆਹ ਨਿਯਮ, ਮਹਿੰਗੀਆਂ ਹੋਣਗੀਆਂ ਆਹ ਕਾਰਾਂ; ਜਾਣੋ ਕੀ-ਕੀ ਹੋਣਗੇ ਆਹ ਬਦਲਾਅ

ਪੰਜਾਬ ਦੇ 13 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਨਿਕਲੇਗੀ ਧੁੱਪ; ਜਾਣੋ ਅਗਲੇ ਦਿਨਾਂ ਦਾ ਹਾਲ

ਸਿਆਸੀ ਜਗਤ ਤੋਂ ਦੁਖ਼ਦ ਖ਼ਬਰ! ਕਾਂਗਰਸੀ ਵਿਧਾਇਕ ਦਾ ਹੋਇਆ ਦੇਹਾਂਤ; ਕਾਫੀ ਸਮੇਂ ਤੋਂ ਚੱਲ ਰਹੇ ਸੀ ਬਿਮਾਰ

Embed widget