Farmer Protest: ਆਪਣੀਆਂ ਮੰਗਾਂ ਨੂੰ ਲੈ ਕੇ ਪਟਿਆਲਾ ਵਿਖੇ ਪਾਵਰਕੌਮ ਦੇ ਦਫ਼ਤਰ ਬਾਹਰ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦਾ ਧਰਨਾ ਪੁਲਿਸ ਵੱਲੋਂ ਜਬਰੀ ਖ਼ਤਮ ਕਰਵਾ ਕਈ ਆਗੂਆਂ ਨੂੰ ਹਿਰਾਸਤ 'ਚ ਲਿਆ ਗਿਆ ਹੈ ਜਿਸ ਦੇ ਰੋਸ ਵੱਜੋ ਪੰਜਾਬ ਭਰ 'ਚ ਕਿਸਾਨਾਂ ਵੱਲੋਂ ਸੜਕਾਂ ਜਾਮ ਕੀਤੀਆਂ ਗਈਆਂ ਹਨ ਪਰ ਹੁਣ ਪੁਲਿਸ ਪ੍ਰਸ਼ਾਸਨ ਵੱਲੋਂ ਇਨ੍ਹਾਂ ਕਿਸਾਨਾਂ ਉੱਤੇ ਕਾਰਵਾਈ ਕੀਤੀ ਜਾ ਰਹੀ ਹੈ।
ਪੁਲਿਸ ਵੱਲੋਂ ਜ਼ਬਰੀ ਚਕਵਾਇਆ ਧਰਨਾ, ਹਿਰਾਸਤ 'ਚ ਲਏ ਕਿਸਾਨ
ਇਸ ਦੇ ਹੀ ਚਲਦੇ ਹੀ ਫ਼ਰੀਦਕੋਟ ਦੇ ਨੈਸ਼ਨਲ ਹਾਈਵੇ 54 'ਤੇ ਕਿਸਾਨ ਜਥੇਬੰਦੀਆਂ ਵੱਲੋਂ ਜਾਮ ਲਗਾ ਦਿੱਤਾ ਗਿਆ ਸੀ ਜਿਸ ਨੂੰ ਕਰੀਬ ਦੋ ਘੰਟੇ ਬਾਅਦ ਪੁਲਿਸ ਵੱਲੋਂ ਜ਼ਬਰੀ ਖ਼ਤਮ ਕਰਵਾ ਕਈ ਕਿਸਾਨ ਆਗੂਆਂ ਨੂੰ ਹਿਰਾਸਤ 'ਚ ਲਿਆ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਪਟਿਆਲਾ ਵਿਖੇ ਪੁਲਿਸ ਵੱਲੋਂ ਹਿਰਾਸਤ 'ਚ ਲਏ ਗਏ ਕਿਸਾਨ ਆਗੂਆਂ ਦੀ ਰਿਹਾਈ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਲੈਕੇ ਇਹ ਜਾਮ ਲਗਾਇਆ ਗਿਆ ਸੀ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਤੇ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਨ੍ਹਾਂ ਸਮਾਂ ਸੰਘਰਸ਼ ਜਾਰੀ ਰਹੇਗਾ।
ਇਹ ਵੀ ਪੜ੍ਹੋ: Punjab News: ਧਰਨਾ ਚਕਵਾ ਕੇ ਮਾਨ ਸਰਕਾਰ ਨੇ ਲਿਆ ਪੰਗਾ ? ਕਿਸਾਨਾਂ ਦੇ ਨਾਲ ਖੜ੍ਹੇ ਹੋਏ ਸਿਆਸੀ ਵਿਰੋਧੀ !
ਕਿਸਾਨਾਂ ਨੂੰ ਕੀਤੀ ਸੀ ਅਪੀਲ ਪਰ ਮੰਨੇ ਕਿਸਾਨ-ਪ੍ਰਸ਼ਾਸਨ
ਦੂਜੇ ਪਾਸੇ ਪ੍ਰਸ਼ਾਸਨ ਵੱਲੋਂ ਪੁੱਜੇ ਨਾਇਬ ਤਹਿਸੀਲਦਾਰ ਜਸਦੇਵ ਸਿੰਘ ਅਤੇ ਐਸਪੀ ਫਰੀਦਕੋਟ ਜਸਮੀਤ ਸਿੰਘ ਵੱਲੋਂ ਕਿਹਾ ਗਿਆ ਕਿ ਧਰਨੇ ਜਾਮ ਕਾਰਨ ਲੋਕਾਂ ਨੂੰ ਵੱਡੀ ਪ੍ਰੇਸ਼ਨੀ ਹੋ ਰਹੀ ਸੀ ਜਿਸ ਕਾਰਨ ਇਨ੍ਹਾਂ ਨੂੰ ਅਪੀਲ ਕੀਤੀ ਸੀ ਕਿ ਸੜਕ ਦਾ ਇੱਕ ਹਿੱਸਾ ਖੋਲਿਆ ਜਾਵੇ ਪਰ ਇਨ੍ਹ ਵੱਲੋਂ ਇਨਕਾਰ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਰਸਤਾ ਖੁਲਵਾਇਆ ਗਿਆ ਹੈ ਅਤੇ ਕੁਝ ਕਿਸਾਨਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।