ਪੰਜਾਬ ਪੁਲਿਸ ਵੱਲੋਂ ਅਲਰਟ, ਦੀਵਾਲੀ 'ਤੇ ਬੰਬ ਧਮਾਕਿਆਂ ਦੀ ਯੋਜਨਾ
ਏਬੀਪੀ ਸਾਂਝਾ | 04 Nov 2018 02:36 PM (IST)
ਪ੍ਰਤੀਕਾਤਮਕ ਤਸਵੀਰ
ਚੰਡੀਗੜ੍ਹ: ਦੀਵਾਲੀ ਮੌਕੇ ਪੰਜਾਬ ਵਿੱਚ ਬੰਬ ਧਮਾਕੇ ਹੋ ਸਕਦੇ ਹਨ। ਇਸ ਬਾਰੇ ਪੰਜਾਬ ਪੁਲਿਸ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਪੁਲਿਸ ਨੇ ਸੂਬੇ ਵਿੱਚ ਦੀਵਾਲੀ ਮੌਕੇ ਅਲਰਟ ਜਾਰੀ ਕਰਦਿਆਂ ਚੌਕਸ ਰਹਿਣ ਦੀ ਹਦਾਇਤ ਕੀਤੀ ਹੈ। ਪੰਜਾਬ ਪੁਲਿਸ ਵੱਲੋਂ ਇਸ ਅਲਰਟ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਵਿੱਚ ਪੰਜਾਬ ਖੁਫੀਆ ਏਸੰਜੀ ਆਈਐਸਆਈ, ਲਸ਼ਕਰੇ ਤੋਇਬਾ ਤੇ ਖਾਲਿਸਤਾਨੀ ਜਥੇਬੰਦੀਆਂ ਰਲ ਕੇ ਵੱਡਾ ਹਮਲਾ ਕਰਨ ਦੀ ਯੋਜਨਾ ਬਣਾ ਰਹੀਆਂ ਹਨ। ਇਹ ਅਟੈਕ ਹੈਂਡ ਗ੍ਰਨੇਡ ਨਾਲ ਹੋ ਸਕਦਾ ਹੈ। ਇਹ ਅਲਰਟ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਪੁਲਿਸ ਮੁਖੀਆਂ ਨੂੰ ਭੇਜਿਆ ਗਿਆ ਹੈ। ਪੰਜਾਬ ਪੁਲਿਸ ਮੁਤਾਬਕ ਇਹ ਖੁਲਾਸਾ ਪਿਛਲੇ ਦਿਨੀਂ ਗ੍ਰਿਫ਼ਤਾਰ ਹੋਏ ਖਾਲਿਸਤਾਨੀ ਕਾਰਕੁਨ ਵੱਲੋਂ ਕੀਤਾ ਗਿਆ ਹੈ। ਇਸ ਦੇ ਨਾਲ ਪੰਜਾਬ ਵਿੱਚ ਸੁਰੱਖਿਆ ਪ੍ਰਬੰਧ ਪੁਖਤਾ ਕਰਨ ਦੀ ਹਦਾਇਤ ਕੀਤੀ ਗਈ ਹੈ।