ਪੜਚੋਲ ਕਰੋ

ਪੁਲਿਸ ਨੇ ਅਪਰਾਧ ਵਿੱਚ ਸ਼ਾਮਲ ਦੋ ਮੁੱਖ ਸਾਜ਼ਿਸ਼ਕਾਰਾਂ ਅਤੇ ਹੋਰ ਸ਼ੂਟਰਾਂ ਦੀ ਵੀ ਕੀਤੀ ਪਛਾਣ: ਡੀਜੀਪੀ

Punjab: ਬਠਿੰਡਾ ਤੋਂ ਤਿੰਨ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੇ ਨਾਲ ਪੰਜਾਬ ਪੁਲਿਸ ਨੇ 7 ਦਸੰਬਰ 2022 ਨੂੰ ਨਕੋਦਰ ਦੇ ਕੱਪੜਾ ਵਪਾਰੀ ਅਤੇ ਉਸਦੇ ਨਿੱਜੀ ਸੁਰੱਖਿਆ ਅਧਿਕਾਰੀ ਮਨਦੀਪ ਸਿੰਘ ਦੇ ਦੋਹਰੇ ਕਤਲ ਕਾਂਡ ਨੂੰ ਸਫਲਤਾਪੂਰਵਕ ਸੁਲਝਾ ਲਿਆ ਹੈ।

Punjab News: ਬਠਿੰਡਾ ਤੋਂ ਤਿੰਨ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੇ ਨਾਲ, ਪੰਜਾਬ ਪੁਲਿਸ ਨੇ 7 ਦਸੰਬਰ, 2022 ਨੂੰ ਨਕੋਦਰ ਦੇ ਕੱਪੜਾ ਵਪਾਰੀ ਅਤੇ ਉਸਦੇ ਨਿੱਜੀ ਸੁਰੱਖਿਆ ਅਧਿਕਾਰੀ (ਪੀ.ਐਸ.ਓ.) ਮਨਦੀਪ ਸਿੰਘ ਦੇ ਦੋਹਰੇ ਕਤਲ ਕਾਂਡ ਨੂੰ ਸਫਲਤਾਪੂਰਵਕ ਸੁਲਝਾ ਲਿਆ ਹੈ। ਇਸ ਕਤਲ ਕਾਂਡ ਦਾ ਮਾਸਟਰਮਾਈਂਡ ਅਮਰੀਕਾ ਸਥਿਤ ਅਮਨਦੀਪ ਪੁਰੇਵਾਲਾ ਉਰਫ਼ ਅਮਨ ਹੈ ਜੋ ਨਕੋਦਰ ਦਾ ਮੂਲ ਨਿਵਾਸੀ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਪਿੰਡ ਨੰਗਲਾ, ਤਲਵੰਡੀ ਸਾਬੋ, ਬਠਿੰਡਾ ਦੇ ਖੁਸ਼ਕਰਨ ਸਿੰਘ ਉਰਫ਼ ਫ਼ੌਜੀ; ਬਠਿੰਡਾ ਦੇ ਵੇਹਣ ਦੀਵਾਨ ਦੇ ਕਮਲਦੀਪ ਸਿੰਘ ਉਰਫ਼ ਦੀਪ; ਅਤੇ ਪਿੰਡ ਜੱਸੀ ਪੌਅ ਵਾਲੀ, ਬਠਿੰਡਾ ਦੇ ਮੰਗਾ ਸਿੰਘ ਉਰਫ਼ ਗੀਤਾ ਉਰਫ ਬਿੱਛੂ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਪਾਸੋਂ ਵਾਰਦਾਤ 'ਚ ਵਰਤਿਆ ਗਿਆ .30 ਬੋਰ ਦਾ ਪਿਸਤੌਲ ਅਤੇ ਰੇਕੀ ਕਰਨ ਲਈ ਵਰਤੀ ਗਈ ਸਫਾਰੀ ਕਾਰ ਵੀ ਬਰਾਮਦ ਕੀਤੀ ਹੈ।

ਦੱਸਣਯੋਗ ਹੈ ਕਿ 7 ਦਸੰਬਰ, 2022 ਨੂੰ ਰਾਤ 8.30 ਵਜੇ ਦੇ ਕਰੀਬ ਪੰਜ ਅਣਪਛਾਤੇ ਵਿਅਕਤੀਆਂ ਨੇ ਕੱਪੜਾ ਵਪਾਰੀ ਭੁਪਿੰਦਰ ਸਿੰਘ ਉਰਫ ਟਿੰਮੀ ਚਾਵਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ, ਜਦਕਿ ਉਸ ਦੇ ਪੀ.ਐਸ.ਓ. ਕਾਂਸਟੇਬਲ ਮਨਦੀਪ ਸਿੰਘ, ਜਿਸ ਨੂੰ ਵੀ ਗੋਲੀਆਂ ਲੱਗੀਆਂ ਸਨ, ਨੇ ਬਾਅਦ ਵਿੱਚ ਜਲੰਧਰ ਦੇ ਕੈਪੀਟਲ ਹਸਪਤਾਲ ਵਿੱਚ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਜ਼ਿਕਰਯੋਗ ਹੈ ਕਿ 3 ਨਵੰਬਰ, 2022 ਨੂੰ ਜਲੰਧਰ ਦਿਹਾਤੀ ਪੁਲਿਸ ਨੇ ਟਿੰਮੀ ਚਾਵਲਾ ਦੀ ਸ਼ਿਕਾਇਤ, ਜਿਸ ਵਿੱਚ ਉਸ ਨੇ ਕਿਹਾ ਸੀ ਕਿ ਉਸ ਨੂੰ 30 ਲੱਖ ਰੁਪਏ ਦੀ ਫਿਰੌਤੀ ਲਈ ਧਮਕੀ ਭਰੀਆਂ ਕਾਲਾਂ ਆਈਆਂ ਹਨ, ‘ਤੇ ਕਾਰਵਾਈ ਕਰਦਿਆਂ ਭਾਰਤੀ ਦੰਡਾਵਲੀ ਦੀ ਧਾਰਾ 387 ਅਤੇ 506 ਦੇ ਤਹਿਤ ਥਾਣਾ ਨਕੋਦਰ ਸਿਟੀ ਵਿਖੇ ਐਫ.ਆਈ.ਆਰ. ਦਰਜ ਕਰਕੇ ਉਸ ਦੀ ਸੁਰੱਖਿਆ ਲਈ ਦੋ ਕਰਮਚਾਰੀ ਤੁਰੰਤ ਤਾਇਨਾਤ ਕੀਤੇ ਗਏ ਸਨ।

ਡੀਜੀਪੀ ਗੌਰਵ ਯਾਦਵ ਨੇ ਚੰਡੀਗੜ੍ਹ ਵਿੱਚ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੁਲਿਸ ਨੇ ਦੋ ਮੁੱਖ ਸਾਜ਼ਿਸ਼ਕਾਰਾਂ ਦੀ ਪਛਾਣ ਬਠਿੰਡਾ ਦੇ ਅਮਰੀਕ ਸਿੰਘ ਅਤੇ ਨਕੋਦਰ ਮਾਲੜੀ ਦੇ ਗੁਰਿੰਦਰ ਸਿੰਘ ਉਰਫ਼ ਗਿੰਦਾ ਵਜੋਂ ਕੀਤੀ ਹੈ, ਜਿਨ੍ਹਾਂ ਨੇ ਅਮਨਦੀਪ ਪੁਰੇਵਾਲ ਦੇ ਨਿਰਦੇਸ਼ਾਂ ‘ਤੇ ਰੇਕੀ ਕੀਤੀ ਅਤੇ ਸ਼ੂਟਰਾਂ ਅਤੇ ਹਥਿਆਰਾਂ ਦਾ ਪ੍ਰਬੰਧ ਕੀਤਾ। ਇਸ ਤੋਂ ਇਲਾਵਾ ਬਾਕੀ ਦੇ ਦੋ ਸ਼ੂਟਰਾਂ ਦੀ ਪਛਾਣ ਸਤਪਾਲ ਉਰਫ਼ ਸਾਜਨ ਅਤੇ ਠਾਕੁਰ ਵਜੋਂ ਕੀਤੀ ਗਈ ਹੈ। ਉਹਨਾਂ ਅੱਗੇ ਕਿਹਾ ਕਿ ਫਰਾਰ ਸ਼ੂਟਰਾਂ ਅਤੇ ਦੋਵਾਂ ਸਾਜ਼ਿਸ਼ਕਾਰਾਂ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ।

ਅਮਨਦੀਪ ਪੁਰੇਵਾਲ ਦੇ ਕਿਸੇ ਹੋਰ ਗੈਂਗ ਜਾਂ ਗੈਂਗਸਟਰਾਂ ਨਾਲ ਸਬੰਧਾਂ ਨੂੰ ਨਕਾਰਦਿਆਂ ਡੀਜੀਪੀ ਨੇ ਕਿਹਾ ਕਿ ਮਾਸਟਰਮਾਈਂਡ ਅਮਨਦੀਪ ਪੁਰੇਵਾਲ ਨੇ ਸਰਹੱਦੀ ਸੂਬੇ ਵਿੱਚ ਦਹਿਸ਼ਤ ਪੈਦਾ ਕਰਨ ਲਈ ਆਪਣਾ ਨਵਾਂ ਗੈਂਗ ਸ਼ੁਰੂ ਕਰਨ ਦੀ ਕੋਸ਼ਿਸ਼ ਵਿੱਚ ਟਿੰਮੀ ਚਾਵਲਾ ਨੂੰ ਆਪਣਾ ਪਹਿਲਾ ਨਿਸ਼ਾਨਾ ਬਣਾਇਆ ਹੈ ਅਤੇ ਅਮਰੀਕਾ ‘ਚੋਂ ਉਸ ਨੂੰ ਫਿਰੌਤੀ ਲਈ ਕਾਲਾਂ ਕੀਤੀਆਂ। ਉਹਨਾਂ ਕਿਹਾ ਕਿ ਇਸ ਉਪਰੰਤ ਅਮਨਦੀਪ ਪੁਰੇਵਾਲ ਨੇ ਅਮਰੀਕ ਸਿੰਘ ਅਤੇ ਗੁਰਿੰਦਰ ਗਿੰਦਾ ਨਾਲ ਮਿਲ ਕੇ ਟਿੰਮੀ ਚਾਵਲਾ ਨੂੰ ਮਾਰਨ ਦੀ ਸਾਜ਼ਿਸ਼ ਰਚੀ ਅਤੇ ਪੰਜ ਸ਼ੂਟਰਾਂ ਦਾ ਪ੍ਰਬੰਧ ਕੀਤਾ ਜਿਨ੍ਹਾਂ ਨੇ 7 ਦਸੰਬਰ ਦੀ ਸ਼ਾਮ ਨੂੰ ਟਿੰਮੀ ਚਾਵਲਾ ਅਤੇ ਉਸਦੇ ਪੀ.ਐੱਸ.ਓ. 'ਤੇ ਗੋਲੀਆਂ ਚਲਾਈਆਂ। ਉਹਨਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਇਸ ਗਿਰੋਹ ਨੂੰ ਸ਼ੁਰੂ ਵਿੱਚ ਹੀ ਨੱਥ ਪਾਉਣ ਵਿੱਚ ਸਫ਼ਲ ਰਹੀ ਹੈ।

ਡੀਜੀਪੀ ਨੇ ਦੁਹਰਾਇਆ ਕਿ ਪੰਜਾਬ ਪੁਲਿਸ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਹੈ, ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਜਲੰਧਰ ਦਿਹਾਤੀ ਸਵਰਨਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਲਈ ਵੱਖ-ਵੱਖ ਟੀਮਾਂ ਗਠਿਤ ਕਰਕੇ ਤੇਜ਼ੀ ਨਾਲ ਕਾਰਵਾਈ ਸ਼ੁਰੂ ਕਰਦਿਆਂ ਕੁਝ ਕੈਦੀਆਂ ਨੂੰ ਪੁੱਛਗਿੱਛ ਲਈ ਵੱਖ-ਵੱਖ ਜੇਲ੍ਹਾਂ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਅਤੇ ਸੀ.ਸੀ.ਟੀ.ਵੀ. ਫੁਟੇਜ ਅਤੇ ਮੋਬਾਈਲ ਸੇਵਾ ਪ੍ਰਦਾਤਾਵਾਂ ਦੇ ਡੇਟਾ ਦੇ ਵਿਸ਼ਲੇਸ਼ਣ ਨਾਲ ਤਕਨੀਕੀ ਜਾਂਚ ਕੀਤੀ ਜਿਸ ਵਿੱਚ ਕੁਝ ਮਹੱਤਵਪੂਰਨ ਸੁਰਾਗ ਸਾਹਮਣੇ ਆਏ ਜਿਸ ਸਦਕਾ ਦੋਸ਼ੀਆਂ ਦੀ ਗ੍ਰਿਫਤਾਰੀ ਵਿੱਚ ਮਦਦ ਮਿਲੀ। ਇਹਨਾਂ ਦੋਸ਼ੀਆਂ ਦਾ ਕੋਈ ਪਿਛਲਾ ਪੁਲਿਸ ਰਿਕਾਰਡ ਨਹੀਂ ਹੈ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਮੁਲਜ਼ਮ ਸ਼ੂਟਰਾਂ ਅਤੇ ਸਾਜ਼ਿਸ਼ ਰਚਣ ਵਾਲਿਆਂ ਨੂੰ ਫੜਨ ਲਈ ਅਗਲੇਰੀ ਜਾਂਚ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ।

ਜ਼ਿਕਰਯੋਗ ਹੈ ਕਿ ਇਸ ਸਬੰਧੀ ਥਾਣਾ ਸਿਟੀ ਨਕੋਦਰ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 302, 307 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫ.ਆਈ.ਆਰ. ਨੰ. 144 ਮਿਤੀ 08.12.2022 ਨੂੰ ਵੱਖਰਾ ਮਾਮਲਾ ਦਰਜ ਕੀਤਾ ਗਿਆ ਹੈ।

ਟਾਪ ਹੈਡਲਾਈਨ

ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget