ਜਲੰਧਰ: ਸਥਾਨਕ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਸੀਆਈਏ ਦਿਹਾਤੀ ਤੇ ਥਾਣਾ ਨਕੋਦਰ ਦੀ ਪੁਲਿਸ ਨੇ ਮਿਲ ਕੇ ਕਾਰਵਾਈ ਕਰਦਿਆਂ ਨਕੋਦਰ ਦੇ ਕਿਸੇ ਬੈਂਕ ਨੂੰ ਲੁੱਟਣ ਦੀ ਪਲਾਨਿੰਗ ਕਰਦੇ ਅੱਠ ਲੁਟੇਰਿਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ। ਇਸ ਦੀ ਜਾਣਕਾਰੀ ਦਿੰਦੇ ਹੋਏ ਐਸਐਸਪੀ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਕਾਮਯਾਬੀ 16 ਜੂਨ ਦੀ ਰਾਤ 10 ਵਜੇ ਗਸ਼ਤ ਦੌਰਾਨ ਮਿਲੀ।
ਉਨ੍ਹਾਂ ਮੁਤਾਬਕ ਜਲੰਧਰ ਪੁਲੀ ‘ਤੇ ਉਨ੍ਹਾਂ ਨੂੰ ਸੀਆਈਏ ਦਿਹਾਤੀ ਦੇ ਇੰਚਾਰਜ ਸ਼ਿਵ ਕੁਮਾਰ ਤੇ ਉਨ੍ਹਾਂ ਦੀ ਟੀਮ ਮਿਲੀ। ਉਨ੍ਹਾਂ ਨੂੰ ਕਿਸੇ ਨੇ ਸੂਚਨਾ ਦਿੱਤੀ ਸੀ ਕਿ ਕੁਝ ਲੋਕ ਬੈਂਕ ਲੁੱਟਣ ਦੀ ਯੋਜਨਾ ਬਣਾ ਰਹੇ ਹਨ। ਉਨ੍ਹਾਂ ਕੋਲ ਹਥਿਆਰ ਵੀ ਹਨ। ਇਸ ਸੂਚਨਾ ਦੇ ਆਧਾਰ ‘ਤੇ ਉਨ੍ਹਾਂ ਨੇ ਨਕੋਦਰ ਦੇ ਖਾਲੀ ਪਲਾਟ ‘ਚ ਬਣੇ ਕਮਰੇ ‘ਤੇ ਛਾਪਾ ਮਾਰਿਆ ਜਿੱਥੇ ਅੱਠ ਲੁਟੇਰਿਆਂ ਨੂੰ ਗ੍ਰਿਫ਼ਤਾਰ ਕੀਤਾ।
ਪੁਲਿਸ ਨੂੰ ਇਨ੍ਹਾਂ ਕੋਲੋਂ ਤਿੰਨ ਮੋਟਰਸਾਈਕਲ, ਦੋ ਦਾਤਰ, ਦੋ ਤਲਵਾਰਾਂ, ਦੋ ਲੋਹੇ ਦੇ ਰਾਡ, ਚਾਕੂ ਤੇ ਕਰੀਬ ਇੱਕ ਲੱਖ 70 ਹਜ਼ਾਰ ਰੁਪਏ ਬਰਾਮਦ ਹੋਏ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਕਬੂਲ ਕੀਤਾ ਹੈ ਕਿ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੇ ਜੀਟੀਬੀ ਨਗਰ ‘ਚ ਕਰੀਬ ਢਾਈ ਲੱਖ ਰੁਪਏ ਦੀ ਲੁੱਟ ਨੂੰ ਅੰਜ਼ਾਮ ਦਿੱਤਾ ਸੀ। ਪੁਲਿਸ ਨੇ ਮੁਲਜ਼ਮਾਂ ‘ਤੇ ਮਾਮਲਾ ਦਰਜ ਕਰ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਲੰਧਰ ਪੁਲਿਸ ਨੇ ਬੈਂਕ ਲੁੱਟਣ ਵਾਲਾ ਗਰੋਹ ਫੜਿਆ
ਏਬੀਪੀ ਸਾਂਝਾ
Updated at:
17 Jun 2019 04:19 PM (IST)
ਸਥਾਨਕ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਸੀਆਈਏ ਦਿਹਾਤੀ ਤੇ ਥਾਣਾ ਨਕੋਦਰ ਦੀ ਪੁਲਿਸ ਨੇ ਮਿਲ ਕੇ ਕਾਰਵਾਈ ਕਰਦਿਆਂ ਨਕੋਦਰ ਦੇ ਕਿਸੇ ਬੈਂਕ ਨੂੰ ਲੁੱਟਣ ਦੀ ਪਲਾਨਿੰਗ ਕਰਦੇ ਅੱਠ ਲੁਟੇਰਿਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ।
- - - - - - - - - Advertisement - - - - - - - - -