ਪੜਚੋਲ ਕਰੋ

ਕਾਲੀ ਥਾਰ ਸਣੇ ਪੁਲਿਸ ਦੇ ਹੱਥੇ ਚੜ੍ਹੀ 'Insta Queen' ਮਹਿਲਾ ਕਾਂਸਟੇਬਲ, ਕਾਰਾ ਸੁਣ ਕੇ ਉੱਡ ਜਾਣਗੇ ਹੋਸ਼...

Punjab News: ਐਂਟੀ ਨਾਰਕੋਟਿਕ ਟਾਸਕ ਫੋਰਸ (ANTF) ਨੇ ਮਾਨਸਾ ਪੁਲਿਸ ਲਾਈਨ 'ਚ ਤਾਇਨਾਤ ਇੱਕ ਮਹਿਲਾ ਪੁਲਿਸ ਕਾਂਸਟੇਬਲ ਨੂੰ 17.71 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।

Punjab News: ਐਂਟੀ ਨਾਰਕੋਟਿਕ ਟਾਸਕ ਫੋਰਸ (ANTF) ਨੇ ਮਾਨਸਾ ਪੁਲਿਸ ਲਾਈਨ 'ਚ ਤਾਇਨਾਤ ਇੱਕ ਮਹਿਲਾ ਪੁਲਿਸ ਕਾਂਸਟੇਬਲ ਨੂੰ 17.71 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਮਹਿਲਾ ਕਾਂਸਟੇਬਲ ਦੀ ਪਛਾਣ ਅਮਨਦੀਪ ਕੌਰ ਪਿੰਡ ਚੱਕ ਫਤਿਹ ਸਿੰਘ ਵਾਲਾ, ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਅਮਨਦੀਪ ਕੌਰ ਖ਼ਿਲਾਫ਼ ਥਾਣਾ ਕੇਨਾਲ 'ਚ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਉਕਤ ਮਹਿਲਾ ਕਾਂਸਟੇਬਲ ਦੇ ਇੰਸਟਾਗ੍ਰਾਮ 'ਤੇ ਖੂਬ ਚਰਚੇ

ਦੱਸਣਯੋਗ ਹੈ ਕਿ ਉਕਤ ਮਹਿਲਾ ਕਾਂਸਟੇਬਲ ਇੰਟਰਾਗ੍ਰਾਮ 'ਤੇ ਵੀ ਬਹੁਤ ਮਸ਼ਹੂਰ ਹੈ, ਉਸ ਦੀਆਂ ਨਿੱਤ ਨਵੀਆਂ-ਨਵੀਆਂ ਰੀਲਾਂ ਇੰਸਟਾਗ੍ਰਾਮ ਉੱਤੇ ਦੇਖਣ ਨੂੰ ਮਿਲਦੀਆਂ ਹਨ। ਉਸ ਨੇ ਕਈ ਵਾਰ ਪੁਲਿਸ ਦੀ ਵਰਦੀ ਵਿਚ ਅਤੇ ਥਾਰ ਨਾਲ ਕਈ ਰੀਲਾਂ ਇੰਸਟਾਗ੍ਰਾਮ ਉੱਤੇ ਅਪਲੋਡ ਕੀਤੀਆਂ ਹਨ। 

ANTF ਕਾਫੀ ਸਮੇਂ ਤੋਂ ਅਮਨਦੀਪ 'ਤੇ ਰੱਖ ਰਹੀ ਸੀ ਨਜ਼ਰ

ANTF ਦੀ ਟੀਮ ਪਿਛਲੇ ਕਈ ਸਮੇਂ ਤੋਂ ਅਮਨਦੀਪ ਕੌਰ 'ਤੇ ਨਜ਼ਰ ਰੱਖ ਰਹੀ ਸੀ। ਬੁੱਧਵਾਰ ਨੂੰ ਜਦੋਂ ਉਹ ਡਿਊਟੀ ਤੋਂ ਬਾਅਦ ਆਪਣੀ ਥਾਰ ਗੱਡੀ 'ਚ ਬਾਹਰ ਨਿਕਲੀ ਤਾਂ ਐਂਟੀ ਨਾਰਕੋਟਿਕ ਟਾਸਕ ਫੋਰਸ ਦੀ ਟੀਮ ਨੇ ਉਸ ਦਾ ਪਿੱਛਾ ਕੀਤਾ। ਲਾਡਲੀ ਬੇਟੀ ਚੌਕ 'ਤੇ ਉਸ ਦੀ ਗੱਡੀ ਰੋਕੀ ਗਈ, ਜਿੱਥੇ ਜਾਂਚ ਕਰਨ 'ਤੇ 17.71 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੂੰ ਪਿੱਛਾ ਕਰਦਿਆਂ ਦੇਖ ਕੇ ਅਮਨ ਨੇ ਗੱਡੀ ਰੋਕ ਲਈ ਤੇ ਉੱਥੋਂ ਫਰਾਰ ਹੋਣ ਦੀ ਕੋਸ਼ਿਸ਼ ਕੀਤੀ ਪਰ ਮੌਕੇ ਉੱਤੇ ਮੌਜੂਦ ਮਹਿਲਾ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਕਾਬੂ ਕਰ ਲਿਆ। ਮੁਲਜ਼ਮ ਨੇ ਮੌਕੇ ਉੱਤੇ ਕਿਸੇ ਰਸੂਖਦਾਰ ਤੋਂ ਮਦਦ ਲੈਣ ਲਈ ਕੋਸ਼ਿਸ਼ ਵੀ ਕੀਤੀ ਪਰ ਪੁਲਿਸ ਨੇ ਉਸ ਦਾ ਮੋਬਾਇਲ ਜ਼ਬਤ ਕਰ ਲਿਆ। 

ਪੁਲਿਸ ਅਧਿਕਾਰੀਆਂ ਅਤੇ ਸਿਆਸੀ ਆਗੂਆਂ ਤੱਕ ਸੀ ਪਹੁੰਚ

ਜਾਂਚ ਪੜਤਾਲ ਦੌਰਾਨ ਸਾਹਮਣੇ ਆਇਆ ਕਿ ਮੁਲਜ਼ਮ ਅਮਨਦੀਪ ਕੌਰ ਦੀ ਉੱਚੇ ਅਹੁਦਿਆਂ ’ਤੇ ਬੈਠੇ ਪੁਲਿਸ ਅਧਿਕਾਰੀਆਂ ਅਤੇ ਸਿਆਸੀ ਆਗੂਆਂ ਤਕ ਪਹੁੰਚ ਸੀ। ਪਹਿਲਾਂ ਵੀ ਉਸ 'ਤੇ ਇਕ ਕੇਸ ਦਰਜ ਹੋਣ ਤੋਂ ਬਾਅਦ ਉਸ ਨੂੰ ਬਠਿੰਡਾ ਤੋਂ ਮਾਨਸਾ ਤਬਦੀਲ ਕਰ ਦਿੱਤਾ ਗਿਆ ਸੀ ਪਰ ਕੁਝ ਸਮੇਂ ਬਾਅਦ ਉਹ ਵੱਡੇ ਲੋਕਾਂ ਦੀ ਸਿਫ਼ਾਰਸ਼ ਨਾਲ ਮੁੜ ਬਠਿੰਡਾ ਪੁਲਿਸ ਲਾਈਨ ‘ਚ ਟੈਂਪਰੇਰੀ ਅਟੈਚਮੈਂਟ 'ਤੇ ਤਾਇਨਾਤ ਹੋ ਗਈ। ਪੁਲਿਸ ਨੇ ਦੋਸ਼ੀ ਮਹਿਲਾ ਪੁਲਿਸ ਕਰਮਚਾਰੀ ਖ਼ਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਉਹ ਕਿਸ ਵੱਡੇ ਨੈਟਵਰਕ ਨਾਲ ਜੁੜੀ ਹੋਈ ਸੀ। 

ਟਾਪ ਹੈਡਲਾਈਨ

ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab News :
Punjab News : "ਬਹੁਰੂਪੀਆ ਪੰਜਾਬ ਦਾ ਦਰਦ ਵੇਚ ਰਿਹਾ ਹੈ", ਰਵਨੀਤ ਬਿੱਟੂ ਦਾ ਦਿਲਜੀਤ ਦੋਸਾਂਝ 'ਤੇ ਤਿੱਖਾ ਨਿਸ਼ਾਨਾ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
Embed widget