Loot on highway: ਪੰਜਾਬ ਪੁਲਿਸ ਨੇ ਨੈਸ਼ਨਲ ਹਾਈਵੇ 'ਤੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਹ ਗਿਰੋਹ ਜਲੰਧਰ ਅਤੇ ਲੁਧਿਆਣਾ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਿੱਚ ਸ਼ਾਮਲ ਸੀ। ਪੰਜਾਬ ਹੀ ਨਹੀਂ ਦਿੱਲੀ ਅਤੇ ਹਰਿਆਣਾ ਦੀ ਪੁਲਿਸ ਵੀ ਇਸ ਗਿਰੋਹ ਦੀ ਕਾਫੀ ਸਮੇਂ ਤੋਂ ਭਾਲ ਕਰ ਰਹੀ ਸੀ।


ਡੀਜੀਪੀ ਪੰਜਾਬ ਗੌਰਵ ਯਾਦਵ ਨੇ ਟਵੀਟ ਕਰਦਿਆਂ ਦੱਸਿਆ ਕਿ ਇਹ ਗਿਰੋਹ ਦਿੱਲੀ ਤੋਂ ਚੱਲ ਰਿਹਾ ਸੀ। ਇਹ ਉੱਤਰੀ ਭਾਰਤ ਦੇ ਰਾਜਾਂ ਵਿੱਚ ਰਾਜ ਮਾਰਗਾਂ ਉੱਤੇ ਲੋਕਾਂ ਦਾ ਸ਼ਿਕਾਰ ਕਰਦਾ ਸੀ। ਇਸ ਗਰੋਹ ਦੇ 5 ਮੈਂਬਰਾਂ ਨੂੰ ਪਟਿਆਲਾ ਦੇ ਰਾਜਪੁਰਾ ਹਾਈਵੇਅ ਤੋਂ ਗ੍ਰਿਫਤਾਰ ਕੀਤਾ ਗਿਆ ਹੈ।



ਡੀਜੀਪੀ ਯਾਦਵ ਨੇ ਦੱਸਿਆ ਕਿ ਇਹਨਾਂ ਵਿਰੁੱਧ ਨਵੀਂ ਦਿੱਲੀ ਵਿੱਚ ਧਾਰਾ 307, 395, 392, 382,379 ਆਈਪੀਸੀ ਅਤੇ ਅਸਲਾ ਐਕਟ ਤਹਿਤ 20 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ।


 ਪੰਜਾਬ ਪੁਲਿਸ ਨੇ ਮੁਲਜ਼ਮ ਕੋਲੋਂ ਇੱਕ ਕਾਰ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ 3 ਪਿਸਤੌਲ ਅਤੇ 20 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਨ੍ਹਾਂ ਕੋਲੋਂ ਪੌੜੀਆਂ, ਕਟਰ, ਪੇਚਾਂ ਅਤੇ ਹਥੌੜੇ ਵੀ ਬਰਾਮਦ ਹੋਏ ਹਨ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਦੋਸ਼ੀ ਨਾ ਸਿਰਫ ਕਾਰਾਂ ਸਗੋਂ ਘਰਾਂ 'ਚ ਵੀ ਦਾਖਲ ਹੁੰਦੇ ਸਨ ਅਤੇ ਲੁੱਟ-ਖੋਹ ਅਤੇ ਬੰਧਕ ਬਣਾਉਣ ਵਰਗੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਫਿਲਹਾਲ ਪੁਲਸ ਇਸ ਮਾਮਲੇ 'ਚ ਉਸ ਤੋਂ ਪੁੱਛਗਿੱਛ ਕਰ ਰਹੀ ਹੈ।


ਡੀਜੀਪੀ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਟੀ ਰਾਜਪੁਰਾ ਪਟਿਆਲਾ ਵਿਖੇ ਧਾਰਾ 382, ​​399, 473 ਆਈਪੀਸੀ ਅਤੇ 25(6) ਆਰਮਜ਼ ਐਕਟ ਸੋਧ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel: https://t.me/abpsanjhaofficial  


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l