ਚੰਡੀਗੜ੍ਹ: ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 31 ਮਈ ਵਾਲੇ ਦਿਨ ਸ਼ਰਾਬ ਕਾਰੋਬਾਰੀ ਅਰਵਿੰਦ ਸਿੰਗਲਾ ਦੀ ਚੰਡੀਗੜ੍ਹ ਰਿਹਾਇਸ਼ 'ਤੇ ਕੀਤੀ ਗਈ ਗੋਲੀਬਾਰੀ ਵਿੱਚ ਸ਼ਾਮਲ ਮੁੱਖ ਸ਼ੂਟਰ ਨੂੰ ਗ੍ਰਿਫਤਾਰ ਕਰ ਲਿਆ ਹੈ।

ਇੰਦਰਾ ਕਾਲੋਨੀ, ਝਬਾਲ ਰੋਡ, ਅੰਮ੍ਰਿਤਸਰ ਦਾ ਰਹਿਣ ਵਾਲੇ ਨਿਤਿਨ ਨਾਹਰ ਨੂੰ ਉਸਦੇ ਸਾਥੀ ਬਿਕਰਮਜੀਤ ਸਿੰਘ ਸਮੇਤ ਨੇੜੇ ਕਲਰ ਰਿਜੋਰਟਜ਼, ਅਟਾਰੀ ਰੋਡ, ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ।ਜਿਸ ਨੇ ਉਸਨੂੰ ਸੁਰੱਖਿਅਤ ਛੁਪਣਗਾਹ ਮੁਹੱਈਆ ਕਰਵਾਈ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫਤਾਰੀ ਅੰਮ੍ਰਿਤਸਰ (ਦਿਹਾਤੀ) ਪੁਲਿਸ ਅਤੇ ਸੰਗਠਿਤ ਕ੍ਰਾਈਮ ਕੰਟਰੋਲ ਯੂਨਿਟ (ਓਸੀਸੀਯੂ) ਦੀ ਸਾਂਝੀ ਟੀਮ ਵਲੋਂ ਕੀਤੀ ਗਈ। ਖੁਫੀਆ ਅਗਵਾਈ ਵਾਲੀ ਕਾਰਵਾਈ ਦੌਰਾਨ ਅਮਲ ਵਿਚ ਲਿਆਂਦੀ ਗਈ ਹੈ।



ਮੁੱਢਲੀ ਜਾਂਚ ਵਿੱਚ ਨਿਤਿਨ, ਗੈਂਗਸਟਰ ਬੌਬੀ ਮਲਹੋਤਰਾ ਦਾ ਕਰੀਬੀ ਸਾਥੀ ਦੱਸਿਆ ਜਾਂਦਾ ਹੈ ਅਤੇ ਅੱਗੇ ਉਹ ਲਾਰੈਂਸ ਬਿਸ਼ਨੋਈ ਸਮੂਹ ਨਾਲ ਵੀ ਸਬੰਧਤ ਸੀ। ਜਿਸ ਨੇ ਅਰਵਿੰਦ ਸਿੰਗਲਾ ਦੇ ਸੈਕਟਰ 33 ਦੇ ਘਰ 'ਤੇ ਹਮਲੇ ਦਾ ਆਦੇਸ਼ ਦਿੱਤਾ ਸੀ। ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਲਾਰੈਂਸ ਬਿਸ਼ਨੋਈ ਨੇ ਪੰਜਾਬ, ਚੰਡੀਗੜ੍ਹ ਅਤੇ ਰਾਜਸਥਾਨ ਵਿੱਚ ਵੀ ਅਜਿਹੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਲਈ ਕਿਹਾ ਸੀ।

ਨਿਤਿਨ ਦੇ ਕਬਜ਼ੇ ਵਿਚੋਂ ਇਕ 0.32 ਕੈਲੀਬਰ ਪਿਸਟਲ, 40 ਜਿੰਦਾ ਕਾਰਤੂਸਾਂ , ਇਕ 315 ਕੈਲੀਬਰ ਪਿਸਟਲ ਦੇ ਨਾਲ, 10 ਜਿੰਦਾ ਕਾਰਤੂਸ, ਜੋ ਜੁਰਮ ਵਿਚ ਵਰਤੇ ਗਏ ਸਨ, ਬਰਾਮਦ ਕੀਤੇ ਗਏ ਹਨ।