ਪੜਚੋਲ ਕਰੋ

ਦੁਬਈ 'ਚ ਪੰਜਾਬੀ ਮੁਟਿਆਰਾਂ ਵੇਚਣ 'ਤੇ ਪੁਲਿਸ ਦੀ ਵੱਡੀ ਕਾਰਵਾਈ

ਅੰਮ੍ਰਿਤਸਰ: ਪੰਜਾਬੀ ਕੁੜੀਆਂ ਨੂੰ ਦੁਬਈ ਵੇਚਣ ਦੇ ਮਾਮਲੇ ਵਿੱਚ ਚਾਰ ਮਾਮਲੇ ਸਾਹਮਣੇ ਆਉਣ ਮਗਰੋਂ ਤਰਨ ਤਾਰਨ ਪੁਲਿਸ ਨੇ ਦੋ ਔਰਤਾਂ ਨੂੰ ਗ੍ਰਿਫਤਾਰ ਕੀਤਾ ਹੈ। ਅੰਮ੍ਰਿਤਸਰ ਦੇ ਆਈਜੀ ਐਸਪੀਐਸ ਪਰਮਾਰ ਤੇ ਤਰਨ ਤਾਰਨ ਦੇ ਐਸਐਸਪੀ ਦਰਸ਼ਨ ਸਿੰਘ ਮਾਨ ਨੇ 'ਏਬੀਪੀ ਸਾਂਝਾ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੁਲਿਸ ਨੇ ਇਸ ਮਾਮਲੇ 'ਤੇ ਛੇੜਛਾੜ ਤੇ ਮਨੁੱਖੀ ਤਸਕਰੀ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਸ ਤੋਂ ਇਲਾਵਾ ਕੇਰਲਾ ਨਿਵਾਸੀ ਇਬਰਾਹਿਮ ਨੂੰ ਗ੍ਰਿਫ਼ਤਾਰ ਕਰਨ ਲਈ ਕਾਨੂੰਨੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।   ਯਾਦ ਰਹੇ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਵੱਲੋਂ ਟਵੀਟ ਕੀਤੇ ਜਾਣ ਮਗਰੋਂ ਪੰਜਾਬ ਸਰਕਾਰ ਤੇ ਪੁਲਿਸ ਹਰਕਤ ਵਿੱਚ ਆਈ ਸੀ। ਇਸ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਤਰਨ ਤਾਰਨ ਵਿੱਚ ਮਾਮਲਾ ਦਰਜ ਕੀਤਾ ਸੀ। ਇਸ ਤੋਂ ਬਾਅਦ ਪਿਛਲੇ ਚੌਵੀ ਘੰਟੇ ਵਿੱਚ ਪੁਲਿਸ ਨੇ ਮਾਂ-ਧੀ ਨੂੰ ਗ੍ਰਿਫਤਾਰ ਕੀਤਾ ਹੈ ਤੇ ਇੱਕ ਲੜਕੀ ਨੂੰ ਬਾਹਰ ਜਾਣ ਤੋਂ ਬਚਾਇਆ ਹੈ। ਹੁਣ ਤੱਕ ਲੜਕੀਆਂ ਨੂੰ ਧੋਖੇ ਨਾਲ ਵਿਦੇਸ਼ ਭੇਜਣ ਦੇ ਚਾਰ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਤੋਂ ਇਹ ਵੀ ਖੁਲਾਸਾ ਹੋਇਆ ਹੈ ਕਿ ਪੰਜਾਬ ਦੀਆਂ ਮੁਟਿਆਰਾਂ ਨੂੰ ਦੁਬਈ ਵਿੱਚ ਨੌਕਰੀ ਤੇ ਸੁਨਹਿਰੀ ਭਵਿੱਖ ਦਾ ਲਾਲਚ ਦੇ ਕੇ ਉੱਥੋਂ ਦੇ ਸ਼ੇਖਾਂ ਕੋਲ ਵੇਚਿਆ ਜਾ ਰਿਹਾ ਹੈ। ਇਸ ਗੱਲ ਦਾ ਖ਼ੁਲਾਸਾ ਦੁਬਈ ਦੇ ਸ਼ੇਖਾਂ ਦੇ ਚੁੰਗਲ ਵਿੱਚੋਂ ਮੁਸ਼ਕਲ ਨਾਲ ਆਪਣੀ ਜਾਨ ਬਚਾ ਕੇ ਘਰ ਪੁੱਜੀਆਂ ਜ਼ਿਲ੍ਹਾ ਤਰਨ ਤਾਰਨ ਦੀਆਂ ਤਿੰਨ ਕੁੜੀਆਂ ਨੇ ਕੀਤਾ ਹੈ। ਕੁੜੀਆਂ ਨੇ ਦੱਸਿਆ ਕਿ ਪਿੰਡ ਪੰਡੋਰੀ ਗੋਲਾ ਦੀ ਇੱਕ ਮਹਿਲਾ ਏਜੰਟ ਨੇ ਉਨ੍ਹਾਂ ਨੂੰ ਦੁਬਈ ਵਿੱਚ ਕਿਸੇ ਪੰਜਾਬੀ ਪਰਿਵਾਰ ਦੇ ਘਰ ਬੱਚੇ ਦੀ ਦੇਖਭਾਲ ਕਰਨ ਬਦਲੇ ਚੰਗੀ ਤਨਖਾਹ ਦਿਵਾਉਣ ਦੇ ਲਾਲਚ ਵਿੱਚ ਉਸ ਨੂੰ ਤੇ ਉਸ ਦੀਆਂ ਸਹੇਲੀਆਂ ਨੂੰ ਦੁਬਈ ਭੇਜਿਆ ਸੀ। ਉਨ੍ਹਾਂ ਦੱਸਿਆ ਕਿ ਦੁਬਈ ਹਵਾਈ ਅੱਡੇ 'ਤੇ ਪਹੁੰਚਦਿਆਂ ਹੀ ਉਨ੍ਹਾਂ ਦੇ ਪਾਸਪੋਰਟ ਤੇ ਮੋਬਾਈਲ ਫੋਨ ਖੋਹ ਲਏ ਗਏ। ਪਹਿਲਾਂ ਦੋ ਦਿਨਾਂ ਤਕ ਉਨ੍ਹਾਂ ਨੂੰ ਬੰਦ ਕਮਰੇ ਵਿੱਚ ਬੰਧਕ ਬਣਾ ਕੇ ਰੱਖਿਆ ਗਿਆ ਤੇ ਫਿਰ ਵੱਖ-ਵੱਖ ਸ਼ੇਖਾਂ ਦੇ ਘਰ ਭੇਜ ਦਿੱਤਾ ਗਿਆ। ਸ਼ੇਖਾਂ ਨੇ ਕੁੜੀਆਂ ਅੱਗੇ ਸ਼ਰਤ ਰੱਖੀ ਕਿ ਜਾਂ ਤਾਂ ਉਹ ਡਾਂਸ ਬਾਰ ਵਿੱਚ ਜਾ ਕੇ ਕੰਮ ਕਰਨ ਤੇ ਜਾਂ ਫਿਰ ਉਨ੍ਹਾਂ ਦੇ ਘਰ ਦਾ ਕੰਮ ਕਰਨ। ਕੁੜੀਆਂ ਨੇ ਦੱਸਿਆ ਕਿ ਉਨ੍ਹਾਂ ਬਾਰ ਗਰਲ ਦਾ ਕੰਮ ਨਾ ਮਨਜ਼ੂਰ ਕਰਕੇ ਘਰ ਦੇ ਕੰਮ ਦੀ ਸ਼ਰਤ ਮੰਨ ਲਈ। ਘਰ ਵਿੱਚ ਵੀ ਉਨ੍ਹਾਂ ਨਾਲ ਬਹੁਤ ਮੰਦਾ ਸਲੂਕ ਕੀਤਾ ਗਿਆ। ਜਦੋਂ ਕੁੜੀਆਂ ਨੇ ਆਪਣੇ ਘਰ ਜਾਣ ਲਈ ਕਿਹਾ ਤਾਂ ਸ਼ੇਖਾਂ ਨੇ ਉਨ੍ਹਾਂ ਨੂੰ ਧਮਕੀ ਦਿੱਤੀ। ਇਸੇ ਦੌਰਾਨ ਕੁੜੀਆਂ ਨੇ ਕਿਸੇ ਤਰੀਕੇ ਆਪਣੇ ਘਰਦਿਆਂ ਨਾਲ ਸਾਰੀ ਗੱਲ ਸਾਂਝੀ ਕੀਤੀ ਜਿਸ ਤੋਂ ਬਾਅਦ ਕਿਸੇ ਸਿਆਸੀ ਲੀਡਰ ਨੇ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਇਸ ਮਸਲੇ ਬਾਰੇ ਗੱਲ ਛੇੜੀ। ਇਸ ਪਿੱਛੋਂ ਸੁਸ਼ਮਾ ਸਵਰਾਜ ਨੇ ਦੁਬਈ ਦੇ ਹਮਰੁਤਬਾ ਮੰਤਰੀ ਤੇ ਪੰਜਾਬ ਸਰਕਾਰ ਨਾਲ ਗੱਲਬਾਤ ਚਲਾ ਕੇ ਕਾਰਵਾਈ ਕੀਤੀ ਤੇ ਤਿੰਨਾਂ ਕੁੜੀਆਂ ਨੂੰ ਸਹੀ ਸਲਾਮਤ ਆਪਣੇ ਘਰ ਵਾਪਸ ਲਿਆਉਣ ਵਿੱਚ ਮਦਦ ਕੀਤੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾਦਿਲਜੀਤ ਦੀ ਹੱਕ ਚ ਬੋਲੇ ਜਾਵੇਦ ਅਲੀ  , ਭਾਰਤ 'ਚ ਸ਼ੋਅਜ਼ ਬਾਰੇ ਬੋਲੇ ਸੀ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
Embed widget