Moga Encounter: ਮੋਗਾ ਤੋਂ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਮੁਕਾਬਲੇ ਦੀ ਖਬਰ ਸਾਹਮਣੇ ਆਈ ਹੈ। ਇੱਥੇ ਲੱਕੀ ਪਟਿਆਲ ਗੈਂਗ ਤੇ ਪੁਲਿਸ ਵਿਚਾਲੇ ਫਾਇਰਿੰਗ ਹੋਈ ਹੈ। ਪੁਲਿਸ ਨੇ ਤਿੰਨ ਗੈਂਗਸਟਰਾਂ ਨੂੰ ਕਾਬੂ ਕਰ ਲਿਆ ਹੈ। ਪੁਲਿਸ ਨੇ ਅਜੇ ਇਸ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਦਿੱਤੀ।


ਹਾਸਲ ਜਾਣਕਾਰੀ ਮੁਤਾਬਕ ਮੋਗਾ ਜ਼ਿਲ੍ਹੇ ਦੇ ਹਲਕਾ ਨਿਹਾਲ ਸਿੰਘ ਵਾਲਾ ਵਿੱਚ ਲੋਪੋ ਲਿੰਕ ਰੋਡ 'ਤੇ ਲੱਕੀ ਪਟਿਆਲ ਗੈਂਗ ਦੇ ਤਿੰਨ ਗੈਂਗਸਟਰਾਂ ਨੇ ਪੁਲਿਸ 'ਤੇ ਉਸ ਸਮੇਂ ਗੋਲੀਆਂ ਚਲਾ ਦਿੱਤੀਆਂ, ਜਦੋਂ ਪੁਲਿਸ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਆਈ। ਇਸ ਦੌਰਾਨ ਪੁਲਿਸ ਨੇ ਜਵਾਬੀ ਫਾਇਰਿੰਗ ਕੀਤੀ ਤੇ ਤਿੰਨ ਗੈਂਗਸਟਰਾਂ ਨੂੰ ਫੜ ਲਿਆ। ਫੜੇ ਗਏ ਗੈਂਗਸਟਰਾਂ ਕੋਲੋਂ ਭਾਰੀ ਮਾਤਰਾ 'ਚ ਹਥਿਆਰ ਬਰਾਮਦ ਹੋਏ ਹਨ।


ਇਹ ਵੀ ਪੜ੍ਹੋ: Ludhiana News: ਪੰਜਾਬ 'ਚ ਨਹੀਂ ਹੋਏਗੀ ਬਿਜਲੀ ਮਹਿੰਗੀ! ਬਿਜਲੀ ਮੰਤਰੀ ਨੇ ਕੀਤਾ ਵੱਡਾ ਦਾਅਵਾ


ਦੱਸ ਦੇਈਏ ਕਿ ਥਾਣਾ ਮੁਖੀ ਵਿਵੇਕ ਸ਼ੀਲ ਸੋਨੀ ਦੀਆਂ ਹਦਾਇਤਾਂ ਤਹਿਤ ਸੀਆਈਏ ਸਟਾਫ ਮੋਗਾ ਦੇ ਦਲਜੀਤ ਸਿੰਘ ਬਰਾੜ ਨੇ ਪੁਲਿਸ ਪਾਰਟੀ ਸਮੇਤ 3 ਗੈਂਗਸਟਰਾਂ ਨੂੰ ਹਿਰਾਸਤ 'ਚ ਲਿਆ ਹੈ। ਹਾਲਾਂਕਿ ਪੁਲਿਸ ਨੇ ਇਸ ਮਾਮਲੇ ਦੀ ਕੋਈ ਪੁਸ਼ਟੀ ਨਹੀਂ ਕੀਤੀ। ਪੁਲਿਸ ਦਾ ਕਹਿਣਾ ਹੈ ਕਿ ਉਕਤ ਮਾਮਲਾ ਜਾਂਚ ਦਾ ਵਿਸ਼ਾ ਹੈ।


 


ਹੁਣ ਪਟਿਆਲਾ ਪੁਲਿਸ ਅੜਿੱਕੇ ਗੈਂਗਸਟਰ ਸੰਪਤ ਨਹਿਰਾ


ਪਟਿਆਲਾ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਗੈਂਗਸਟਰ ਸੰਪਤ ਨਹਿਰਾ ਨੂੰ ਰਿਮਾਂਡ 'ਤੇ ਲਿਆਂਦਾ ਹੈ। ਸੰਪਤ ਨਹਿਰਾ ਰਾਜਸਥਾਨ ਵਿੱਚ ਕਰਨੀ ਸੈਨਾ ਦੇ ਮੁਖੀ ਸੁਖਦੇਵ ਗੋਗਾਮੇੜੀ ਕਤਲ ਕਾਂਡ ਦਾ ਮਾਸਟਰਮਾਈਂਡ ਹੈ। ਪਟਿਆਲਾ ਪੁਲਿਸ ਨੇ ਸ਼ਨੀਵਾਰ ਰਾਤ ਗੈਂਗਸਟਰ ਨੂੰ ਅਦਾਲਤ ਵਿੱਚ ਪੇਸ਼ ਕਰਕੇ 4 ਦਿਨ ਦਾ ਰਿਮਾਂਡ ਲਿਆ ਹੈ। ਪੁਲਿਸ ਨਹਿਰਾ ਤੋਂ ਹਥਿਆਰਾਂ ਦੀ ਤਸਕਰੀ ਮਾਮਲੇ 'ਚ ਪੁੱਛਗਿੱਛ ਕਰੇਗੀ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਪਟਿਆਲਾ ਪੁਲਿਸ ਨੇ ਉਸ ਦੇ ਗਰੋਹ ਦੇ ਕੁਝ ਮੈਂਬਰਾਂ ਨੂੰ ਹਥਿਆਰਾਂ ਸਮੇਤ ਫੜਿਆ ਸੀ। ਇਸ ਤੋਂ ਬਾਅਦ ਕੇਸ ਦਰਜ ਕੀਤਾ ਗਿਆ। ਨਹਿਰਾ ਹਾਈ ਪ੍ਰੋਫਾਈਲ ਗੈਂਗਸਟਰ ਹੈ। ਇਸ ਲਈ ਪੁਲਿਸ ਨੇ ਉਸ ਨੂੰ ਬੜੇ ਤਰੀਕੇ ਨਾਲ ਅਦਾਲਤ ਵਿੱਚ ਪੇਸ਼ ਕੀਤਾ। ਪੁਲਿਸ ਸੰਪਤ ਨਹਿਰਾ ਨੂੰ ਬੁਲੇਟ ਪਰੂਫ ਗੱਡੀ 'ਚ ਲੈ ਕੇ ਆਈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Ludhiana News: ਪੰਜਾਬ 'ਚ ਨਹੀਂ ਹੋਏਗੀ ਬਿਜਲੀ ਮਹਿੰਗੀ! ਬਿਜਲੀ ਮੰਤਰੀ ਨੇ ਕੀਤਾ ਵੱਡਾ ਦਾਅਵਾ