Punjab News : ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਜੀਰਾ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ਅਤੇ ਕਾੰਗਰਸ ਦੇ ਨੇਤਾ ਨੂੰ ਪੁਲਿਸ ਨੇ ਉਸਦੇ ਘਰ ਤੋ ਗ੍ਰਿਫਤਾਰ ਕਰ ਲਿਆ ਹੈ। 


ਸਾਬਕਾ ਵਿਧਾਇਕ ਕੁਲਬੀਰ ਜੀਰਾ ਨੇ ਐਲਾਨ ਕੀਤਾ ਸੀ ਕਿ ਉਹ ਅੱਜ 11 ਵਜੇ ਐਸਐਸਪੀ ਦਫਤਰ ਫਿਰੋਜੁਪਰ ਵਿਚ ਪ੍ਰੈੱਸ ਕਾਨਫਰੰਸ ਕਰਨਗੇ ਅਤੇ ਪੁਲਿਸ ਅਤੇ ਪ੍ਰਸ਼ਾਸਨ ਦੇ ਅਤੇ ਆਮ ਆਦਮੀ ਪਾਰਟੀ ਦੇ ਨੇਤਾਵਾ ਦੇ ਕਾਲੇ ਚਿਠੇ ਖੋਲ੍ਹਣਗੇ । 


ਬੀਤੇ ਕੁਝ ਦਿਨ ਪਹਿਲਾ ਕੁਲਬੀਰ ਜੀਰਾ ਨੇ ਬੀਡੀਪੀਓ ਦੇ ਦਫਤਰ ਅੰਦਰ ਆਪਣੇ ਵਰਕਰਾ ਨਾਲ ਧਰਨਾ ਲਾਇਆ ਸੀ । ਜਿਸ ਵਿਚ ਰਾਜਾ ਵਡਿੰਗ, ਸੁਖਜਿਦਰ ਰੰਧਾਵਾ ਵੀ ਪਹੁੰਚੇ ਸੀ ਅਤੇ ਰਾਜਾ ਵੜਿੰਗ ਨੇ ਇਹ ਧਰਨਾ ਚੁਕਵਾਇਆ ਸੀ। ਉਸ ਤੋ ਬਾਅਦ ਪ੍ਰਸ਼ਾਸਨ ਦੇ ਕਹਿਣ ਤੇ ਪੁਲਿਸ ਨੇ ਵੱਖ-ਵੱਖ ਧਾਰਾਵਾਂ ਦੇ ਤਹਿਤ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ਉਹਨਾਂ ਦੇ 70 ਤੋ 80 ਅਣਪਛਾਤੇ ਲੋਕਾ ਤੇ ਮਾਮਲਾ ਦਰਜ ਕਰ ਲਿਆ ਗਿਆ ਸੀ । 


ਅੱਜ ਦਿਨ ਚੜਨ ਤੋਂ ਪਹਿਲਾ ਹੀ ਕੁਲਬੀਰ ਜ਼ੀਰਾ ਨੂੰ ਫਿਰੋਜਪੁਰ ਪੁਲਿਸ ਨੇ ਉਨਾ ਦੇ ਘਰ ਤੋ ਗ੍ਰਿਫਤਾਰ ਕਰ ਲਿਆ। ਗ੍ਰਿਫਤਾਰ ਕਰਨ ਤੋਂ ਬਾਅਦ ਉਹਨਾਂ ਨੂੰ ਥਾਣਾ ਸਿਟੀ ਜ਼ੀਰਾ ਲੈ ਕੇ ਜਾਇਆ ਗਿਆ। ਉਸ ਤੋ ਬਾਅਦ ਥਾਣਾ ਸਦਰ ਜ਼ੀਰਾ ਲੈ ਕੇ ਜਾਇਆ ਗਿਆ ਹੈ। 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ