ਚੰਡੀਗੜ੍ਹ: ਪੁਲਿਸ ਨੇ ਜੱਗੂ ਭਗਵਾਨਪੁਰੀਆ ਗਰੁੱਪ ਦੇ ਮੈਂਬਰ ਮਨਜਿੰਦਰ ਸਿੰਘ ਡਿੰਪਲ ਨੂੰ ਨਸ਼ੀਲੀਆਂ ਗੋਲ਼ੀਆਂ ਤੇ ਅਸਲੇ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਇਹ ਗੈਂਗਸਟਰ ਕਿਸੇ ਹੋਰ ਗਰੁੱਪ ਦੇ ਗੈਂਗਸਟਰਾਂ ਨੂੰ ਮਾਰਨ ਦੀ ਫ਼ਿਰਾਕ ਵਿਚ ਸੀ।

ਇਸ ਮੌਕੇ ਫ਼ਰੀਦਕੋਟ ਦੇ ਪੁਲਿਸ ਕਪਤਾਨ ਸੇਵਾ ਸਿੰਘ ਮੱਲ੍ਹੀ ਨੇ ਦੱਸਿਆ ਕਿ ਪੁਲਿਸ ਨੇ ਗਸ਼ਤ ਦੌਰਾਨ 'ਸੀ ਕੈਟਾਗਰੀ' ਦੇ ਇਸ ਗੈਂਗਸਟਰ ਨੂੰ ਕਾਬੂ ਕੀਤਾ ਹੈ। ਡਿੰਪਲ 'ਤੇ ਕਰੀਬ 4 ਮੁਕੱਦਮੇ ਪਹਿਲਾਂ ਤੋਂ ਦਰਜ ਹਨ ਅਤੇ ਦੋ 'ਚ ਇਹ ਪੁਲਿਸ ਨੂੰ ਲੋੜੀਂਦਾ ਸੀ।

ਉਨ੍ਹਾਂ ਦੱਸਿਆ ਕਿ ਇਸ ਤੋਂ 800 ਨਸ਼ੀਲੀਆਂ ਗੋਲੀਆਂ,ਇਕ ਦੇਸੀ ਕੱਟਾ ਅਤੇ ਕੁਝ ਕਾਰਤੂਸ ਬਰਾਮਦ ਕੀਤੇ ਹਨ ਅਤੇ ਪੁੱਛਗਿੱਛ ਵਿੱਚ ਹੋਰ ਖੁਲਾਸੇ ਹੋਣ ਦੀ ਆਸ ਹੈ।