ਬੇਰੋਜ਼ਗਾਰ ਅਧਿਆਪਕਾਂ ਦਾ ਪੰਜਾਬ ਪੁਲਿਸ ਨੇ ਚਾੜਿਆ ਕੁਟਾਪਾ, ਮੰਗਾਂ ਨੂੰ ਲੈ ਕੇ ਕਰ ਰਹੇ ਸੀ ਪ੍ਰਦਰਸ਼ਨ
ਏਬੀਪੀ ਸਾਂਝਾ | 08 Mar 2020 03:37 PM (IST)
ਪਟਿਆਲਾ 'ਚ ਬੇਰੋਜ਼ਗਾਰ ਅਧਿਆਪਕਾਂ ਤੇ ਪੁਲਿਸ ਨੇ ਕੀਤਾ ਲਾਠੀਚਾਰਜ। ਇਹ ਅਧਿਆਪਕ ਪ੍ਰਦਰਸ਼ਨ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਵਾਸ ਮੋਤੀ ਮਹਿਲ ਵੱਲ ਕੂਚ ਕਰਨ ਦੀ ਕੋਸ਼ਿਸ਼ ਕਰ ਰਹੇ ਸਨ।
ਪਟਿਆਲਾ: ਪਟਿਆਲਾ 'ਚ ਐਲੀਮੈਂਟਰੀ ਟੀਚਰ ਟ੍ਰੇਨਿੰਗ (ਈਟੀਟੀ) ਅਤੇ ਟੈਟ ਬੇਰੋਜ਼ਗਾਰ ਅਧਿਆਪਕਾਂ ਤੇ ਪੁਲਿਸ ਨੇ ਕੀਤਾ ਲਾਠੀਚਾਰਜ। ਇਹ ਅਧਿਆਪਕ ਪ੍ਰਦਰਸ਼ਨ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਵਾਸ ਮੋਤੀ ਮਹਿਲ ਵੱਲ ਕੂਚ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਜਿਸ ਦੌਰਾਨ ਉਨ੍ਹਾਂ ਦਾ ਪੁਲਿਸ ਨਾਲ ਟਕਰਾਅ ਹੋਇਆ ਅਤੇ ਪੁਲਿਸ ਨੇ ਲਾਠੀਚਾਰਜ ਕਰ ਉਨ੍ਹਾਂ ਨੂੰ ਬੂਰੀ ਤਰ੍ਹਾਂ ਖਦੇੜਿਆ। ਇਸ ਦੌਰਾਨ ਕਈ ਅਧਿਆਪਕ ਜ਼ਖਮੀ ਵੀ ਹੋਏ ਹਨ। ਪੁਲਿਸ ਨੇ ਕਈ ਅਧਿਆਪਕਾਂ ਨੂੰ ਹਿਰਾਸਤ 'ਚ ਵੀ ਲਿਆ ਹੈ। ਇਹ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕਿ ਪ੍ਰਦਰਸ਼ਨ ਕਰ ਰਹੇ ਸਨ। ਉਧਰ ਕੈਪਟਨ ਸਰਕਾਰ ਦਾ ਦਾਅਵਾ ਹੈ ਕਿ ਉਨ੍ਹਾਂ ਨੇ 12 ਲੱਖ ਨੌਕਰੀਆਂ ਦਿੱਤੀਆਂ ਹਨ। ਪਰ ਇਹ ਅਧਿਆਪਕ ਆਏ ਦਿਨ ਪ੍ਰਦਰਸ਼ਨਾਂ ਰਾਹੀਂ ਬੇਰੋਜ਼ਗਾਰੀ ਦੀ ਮੰਗ ਸਰਕਾਰ ਅੱਗੇ ਰੱਖਦੇ ਰਹਿੰਦੇ ਹਨ।