ਪੜਚੋਲ ਕਰੋ

ਐਗਜ਼ਿਟ ਪੋਲ 2025

(Source:  Poll of Polls)

ਸਾਕਾ ਨੀਲਾ ਤਾਰਾ ਦੀ ਵਰ੍ਹੇਗੰਢ ਦੇ ਮੱਦੇਨਜ਼ਰ ਸੂਬੇ ਵਧਾਈ ਸੁਰੱਖਿਆ, ਪੁਲਿਸ ਕੱਢ ਰਹੀ ਫਲੈਗ ਮਾਰਚ

ਵੀਰਵਾਰ ਨੂੰ ਸੀਪੀਜ/ਐਸਐਸਪੀਜ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਨੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਉਪਾਅ ਵਜੋਂ ਆਪਣੇ ਸਬੰਧਤ ਜ਼ਿਲ੍ਹਿਆਂ ਦੇ ਸੰਵੇਦਨਸ਼ੀਲ ਅਤੇ ਗੜਬੜੀ ਦੀ ਸੰਭਾਵਨਾ ਵਾਲੇ ਖੇਤਰਾਂ ਵਿੱਚ ਫਲੈਗ ਮਾਰਚ ਵੀ ਕੱਢੇ।

Punjab News : ਸਾਕਾ ਨੀਲਾ ਤਾਰਾ ਦੀ ਵਰ੍ਹੇਗੰਢ ਨੂੰ ਧਿਆਨ ਵਿੱਚ ਰੱਖਦੇ ਹੋਏ, ਜਿਸ ਨੂੰ ਘੱਲੂਘਾਰਾ ਹਫਤੇ ਵਜੋਂ ਵੀ ਜਾਣਿਆ ਜਾਂਦਾ ਹੈ। ਪੰਜਾਬ ਪੁਲਿਸ ਨੇ ਇਸ ਹਫ਼ਤੇ ਨੂੰ ਸ਼ਾਂਤੀਪੂਰਵਕ ਢੰਗ ਨਾਲ ਮਨਾਏ ਜਾਣ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਸੂਬੇ ਵਿੱਚ ਸੁਰੱਖਿਆ ਵਧਾ ਦਿੱਤੀ ਹੈ। ਇਸ ਦੌਰਾਨ ਵੀਰਵਾਰ ਨੂੰ ਪੁਲਿਸ ਟੀਮਾਂ ਨੇ ਆਮ ਲੋਕਾਂ ਵਿੱਚ ਸੁਰੱਖਿਆ ਦਾ ਵਿਸ਼ਵਾਸ ਪੈਦਾ ਕਰਨ ਦੇ ਉਪਾਅ ਵਜੋਂ ਆਪਣੇ ਸਬੰਧਤ ਜ਼ਿਲ੍ਹਿਆਂ ਦੇ ਸੰਵੇਦਨਸ਼ੀਲ ਅਤੇ ਗੜਬੜੀ ਦੀ ਸੰਭਾਵਨਾ ਵਾਲੇ ਖੇਤਰਾਂ ਵਿੱਚ ਫਲੈਗ ਮਾਰਚ ਵੀ ਕੱਢੇ ਗਏ।

ਖੇਤਰਾਂ ਵਿੱਚ ਫਲੈਗ ਮਾਰਚ ਵੀ ਕੱਢੇ

ਵੀਰਵਾਰ ਨੂੰ ਸੀਪੀਜ/ਐਸਐਸਪੀਜ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਨੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਉਪਾਅ ਵਜੋਂ ਆਪਣੇ ਸਬੰਧਤ ਜ਼ਿਲ੍ਹਿਆਂ ਦੇ ਸੰਵੇਦਨਸ਼ੀਲ ਅਤੇ ਗੜਬੜੀ ਦੀ ਸੰਭਾਵਨਾ ਵਾਲੇ ਖੇਤਰਾਂ ਵਿੱਚ ਫਲੈਗ ਮਾਰਚ ਵੀ ਕੱਢੇ। ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ 192 ਸੰਵੇਦਨਸ਼ੀਲ ਖੇਤਰਾਂ ਨੂੰ ਕਵਰ ਕਰਦੇ ਹੋਏ 110 ਫਲੈਗ ਮਾਰਚ ਕੱਢੇ ਗਏ।

ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ

ਇਹ ਅਭਿਆਸ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਅਮਲ ਵਿੱਚ ਲਿਆਂਦਾ ਗਿਆ ।

ਫਲੈਗ ਮਾਰਚ ਦੌਰਾਨ  ਪੁਲਿਸ ਨੇ 368 ਸ਼ੱਕੀ ਵਿਅਕਤੀਆਂ ਨੂੰ ਲਿਆ ਹਿਰਾਸਤ

ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੀਪੀਜ/ਐਸਐਸਪੀਜ ਨੂੰ ਆਪੋ-ਆਪਣੇ ਜ਼ਿਲ੍ਹਿਆਂ ਦੇ ਸੰਵੇਦਨਸ਼ੀਲ ਖੇਤਰਾਂ ਵਿੱਚ ਫਲੈਗ ਮਾਰਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਪੁਲਿਸ ਟੀਮਾਂ ਨੇ ਫਲੈਗ ਮਾਰਚ ਦੌਰਾਨ 368 ਸ਼ੱਕੀ ਵਿਅਕਤੀਆਂ ਨੂੰ ਪੁੱਛਗਿਛ ਲਈ ਹਿਰਾਸਤ ਵਿੱਚ ਲਿਆ।

ਉਹਨਾਂ ਕਿਹਾ ਕਿ ਇਸ ਵਿਸ਼ੇਸ਼ ਅਭਿਆਸ ਦਾ ਉਦੇਸ਼ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੁਲਿਸ ਮੁਲਾਜ਼ਮਾਂ ਨੂੰ ਤਿਆਰ ਕਰਨ ਦੇ ਨਾਲ-ਨਾਲ ਆਮ ਲੋਕਾਂ ਦਾ ਵਿਸ਼ਵਾਸ ਵਧਾਉਣਾ ਹੈ।

ਅਰਪਿਤ ਸ਼ੁਕਲਾ ਨੇ ਕਿਹਾ, “ਪੰਜਾਬ ਪੁਲਿਸ ਸਾਕਾ ਨੀਲਾ ਤਾਰਾ ਦੀ ਵਰ੍ਹੇਗੰਢ ਨੂੰ ਸਾਂਤੀਪੂਰਵਕ ਢੰਗ ਨਾਲ ਮਨਾਏ ਜਾਣ ਨੂੰ ਯਕੀਨੀ ਬਣਾਏਗੀ, ਜਿਸ ਲਈ ਸੂਬੇ ਭਰ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਵੀ ਕੀਤੇ ਗਏ ਹਨ।”

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਦੀ ਘੁਸਪੈਠ ਨੂੰ ਰੋਕਣ ਲਈ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਸਮੇਤ ਅਹਿਮ ਥਾਵਾਂ ‘ਤੇ ਪੁਲਿਸ ਟੀਮਾਂ ਦੀ ਤਾਇਨਾਤੀ ਵੀ ਵਧਾ  ਦਿੱਤੀ ਗਈ ਹੈ।

ਦੱਸਣਯੋਗ ਹੈ ਕਿ ਸੀਪੀਜ/ਐਸਐਸਪੀਜ ਨੂੰ ਵੀ ਆਪਣੇ ਅਧਿਕਾਰ ਖੇਤਰਾਂ ਵਿੱਚ  ਪੁਲਿਸ ਨਾਕਿਆਂ ਤੇ ਮੁਸਤੈਦੀ ਵਧਾਉਣ ਅਤੇ ਆਉਣ ਵਾਲੇ/ਬਾਹਰ ਜਾਣ ਵਾਲੇ ਸਾਰੇ ਸ਼ੱਕੀ ਵਾਹਨਾਂ ਦੀ ਚੈਕਿੰਗ ਕਰਨ ਲਈ ਵੀ  ਨਿਰਦੇਸ਼ ਦਿੱਤੇ ਗਏ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਫਰਵਰੀ 2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਫਰਵਰੀ 2025
ਬੁਰਸ਼ ਕਰਨ ਤੋਂ ਪਹਿਲਾਂ ਜਾਂ ਬਾਅਦ 'ਚ, ਜਾਣੋ ਸਵੇਰੇ ਉੱਠ ਕੇ ਕਦੋਂ ਪੀਣਾ ਚਾਹੀਦਾ ਪਾਣੀ?
ਬੁਰਸ਼ ਕਰਨ ਤੋਂ ਪਹਿਲਾਂ ਜਾਂ ਬਾਅਦ 'ਚ, ਜਾਣੋ ਸਵੇਰੇ ਉੱਠ ਕੇ ਕਦੋਂ ਪੀਣਾ ਚਾਹੀਦਾ ਪਾਣੀ?
'ਪਾਕਿਸਤਾਨ ਕਸ਼ਮੀਰ ਸਮੇਤ ਸਾਰੇ ਵੱਡੇ ਮੁੱਦਿਆਂ ਨੂੰ ਭਾਰਤ ਨਾਲ ਗੱਲਬਾਤ ਕਰਕੇ ਕਰਨਾ ਚਾਹੁੰਦਾ ਹੱਲ', ਪਾਕਿਸਤਾਨੀ PM ਨੇ ਆਖੀ ਵੱਡੀ ਗੱਲ
'ਪਾਕਿਸਤਾਨ ਕਸ਼ਮੀਰ ਸਮੇਤ ਸਾਰੇ ਵੱਡੇ ਮੁੱਦਿਆਂ ਨੂੰ ਭਾਰਤ ਨਾਲ ਗੱਲਬਾਤ ਕਰਕੇ ਕਰਨਾ ਚਾਹੁੰਦਾ ਹੱਲ', ਪਾਕਿਸਤਾਨੀ PM ਨੇ ਆਖੀ ਵੱਡੀ ਗੱਲ
ਪੰਜਾਬ ਸਿੱਖਿਆ ਬੋਰਡ ਦੇ ਬੱਚਿਆਂ ਲਈ ਅਹਿਮ ਖਬਰ, ਇਸ ਜਮਾਤ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਹੋਈ ਜਾਰੀ
ਪੰਜਾਬ ਸਿੱਖਿਆ ਬੋਰਡ ਦੇ ਬੱਚਿਆਂ ਲਈ ਅਹਿਮ ਖਬਰ, ਇਸ ਜਮਾਤ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਹੋਈ ਜਾਰੀ
Advertisement
ABP Premium

ਵੀਡੀਓਜ਼

ਅਮਰੀਕਾ ਤੋਂ ਪਰਵਾਸੀ ਭਾਰਤੀ ਡਿਪੋਰਟ! ਅੰਮ੍ਰਿਤਸਰ ਏਅਰਪੋਰਟ 'ਤੇ ਪੁਲਿਸ ਅਲਰਟਡਿਪੋਰਟ ਹੋਏ ਪੰਜਾਬੀ ਜਾਣਗੇ ਘਰ ਜਾਂ ਜੇਲ੍ਹ? ਮੰਤਰੀ ਧਾਲੀਵਾਲ ਦਾ ਵੱਡਾ ਖ਼ੁਲਾਸਾ!ਬਠਿੰਡਾ 'ਚ 'ਆਪ' ਦੇ ਹੱਥ ਮੇਅਰ ਦੀ ਕੁਰਸੀ! ਅਮਨ ਅਰੋੜਾ ਨੇ ਕਿਹਾ ਅਕਾਲੀ ਤਾਂ ਬਸ...ਦਿੱਲੀ ਚੋਣਾਂ 'ਚ ਪੈ ਗਿਆ ਪੰਗਾ! ਦੋ ਧਿਰਾਂ 'ਚ ਖ਼ਤਰਨਾਕ ਝੜਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਫਰਵਰੀ 2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਫਰਵਰੀ 2025
ਬੁਰਸ਼ ਕਰਨ ਤੋਂ ਪਹਿਲਾਂ ਜਾਂ ਬਾਅਦ 'ਚ, ਜਾਣੋ ਸਵੇਰੇ ਉੱਠ ਕੇ ਕਦੋਂ ਪੀਣਾ ਚਾਹੀਦਾ ਪਾਣੀ?
ਬੁਰਸ਼ ਕਰਨ ਤੋਂ ਪਹਿਲਾਂ ਜਾਂ ਬਾਅਦ 'ਚ, ਜਾਣੋ ਸਵੇਰੇ ਉੱਠ ਕੇ ਕਦੋਂ ਪੀਣਾ ਚਾਹੀਦਾ ਪਾਣੀ?
'ਪਾਕਿਸਤਾਨ ਕਸ਼ਮੀਰ ਸਮੇਤ ਸਾਰੇ ਵੱਡੇ ਮੁੱਦਿਆਂ ਨੂੰ ਭਾਰਤ ਨਾਲ ਗੱਲਬਾਤ ਕਰਕੇ ਕਰਨਾ ਚਾਹੁੰਦਾ ਹੱਲ', ਪਾਕਿਸਤਾਨੀ PM ਨੇ ਆਖੀ ਵੱਡੀ ਗੱਲ
'ਪਾਕਿਸਤਾਨ ਕਸ਼ਮੀਰ ਸਮੇਤ ਸਾਰੇ ਵੱਡੇ ਮੁੱਦਿਆਂ ਨੂੰ ਭਾਰਤ ਨਾਲ ਗੱਲਬਾਤ ਕਰਕੇ ਕਰਨਾ ਚਾਹੁੰਦਾ ਹੱਲ', ਪਾਕਿਸਤਾਨੀ PM ਨੇ ਆਖੀ ਵੱਡੀ ਗੱਲ
ਪੰਜਾਬ ਸਿੱਖਿਆ ਬੋਰਡ ਦੇ ਬੱਚਿਆਂ ਲਈ ਅਹਿਮ ਖਬਰ, ਇਸ ਜਮਾਤ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਹੋਈ ਜਾਰੀ
ਪੰਜਾਬ ਸਿੱਖਿਆ ਬੋਰਡ ਦੇ ਬੱਚਿਆਂ ਲਈ ਅਹਿਮ ਖਬਰ, ਇਸ ਜਮਾਤ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਹੋਈ ਜਾਰੀ
ਅਮਰੀਕਾ 'ਚ ਅੰਡਿਆਂ ਲਈ ਮੱਚੀ ਮਾਰਾਮਾਰੀ! ਚੋਰੀ ਹੋ ਗਏ ਇੱਕ ਲੱਖ ਅੰਡੇ, ਕੀ ਬਰਡ ਫਲੂ ਨਾਲ ਕੁਨੈਕਸ਼ਨ?
ਅਮਰੀਕਾ 'ਚ ਅੰਡਿਆਂ ਲਈ ਮੱਚੀ ਮਾਰਾਮਾਰੀ! ਚੋਰੀ ਹੋ ਗਏ ਇੱਕ ਲੱਖ ਅੰਡੇ, ਕੀ ਬਰਡ ਫਲੂ ਨਾਲ ਕੁਨੈਕਸ਼ਨ?
Punjab News: ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਪੰਜਾਬੀਆਂ ਨਾਲ ਮਿਲੇ ਮੰਤਰੀ ਧਾਲੀਵਾਲ, ਦਿੱਤਾ ਹੌਸਲਾ
Punjab News: ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਪੰਜਾਬੀਆਂ ਨਾਲ ਮਿਲੇ ਮੰਤਰੀ ਧਾਲੀਵਾਲ, ਦਿੱਤਾ ਹੌਸਲਾ
Delhi Exit Poll: ਦਿੱਲੀ 'ਚ ਕਿਸ ਦੀ ਬਣੇਗੀ ਸਰਕਾਰ? ਜਾਣੋ Exit Poll ਦੇ ਅੰਕੜਿਆਂ ਦੀ ਹਕੀਕਤ
Delhi Exit Poll: ਦਿੱਲੀ 'ਚ ਕਿਸ ਦੀ ਬਣੇਗੀ ਸਰਕਾਰ? ਜਾਣੋ Exit Poll ਦੇ ਅੰਕੜਿਆਂ ਦੀ ਹਕੀਕਤ
Shocking: ਮਸ਼ਹੂਰ ਹਸਤੀ ਨੇ ਜਨਤਕ ਤੌਰ 'ਤੇ ਉਤਾਰੇ ਕੱਪੜੇ, ਤਸਵੀਰਾਂ ਵੇਖ ਲੋਕਾਂ ਨੇ ਕੱਢੀਆਂ ਗਾਲ੍ਹਾਂ; ਇੰਟਰਨੈੱਟ 'ਤੇ ਮੱਚਿਆ ਹੰਗਾਮਾ...
ਮਸ਼ਹੂਰ ਹਸਤੀ ਨੇ ਜਨਤਕ ਤੌਰ 'ਤੇ ਉਤਾਰੇ ਕੱਪੜੇ, ਤਸਵੀਰਾਂ ਵੇਖ ਲੋਕਾਂ ਨੇ ਕੱਢੀਆਂ ਗਾਲ੍ਹਾਂ; ਇੰਟਰਨੈੱਟ 'ਤੇ ਮੱਚਿਆ ਹੰਗਾਮਾ...
Embed widget