ਪੜਚੋਲ ਕਰੋ
Advertisement
ਪੁਲਿਸ ਵਾਲੇ ਬਣ ਬਲੈਕਮੇਲ ਕਰਨ ਵਾਲੇ ਗਰੋਹ ਦਾ ਪਰਦਾਫਾਸ਼
ਬਠਿੰਡਾ: ਮੌੜ ਮੰਡੀ ਪੁਲਿਸ ਨੇ ਕੁਝ ਅਜਿਹੇ ਲੋਕਾਂ ਨੂੰ ਫੜਿਆ ਹੈ ਜੋ ਪੁਲਿਸ ਵਾਲੇ ਬਣ ਕੇ ਲੋਕਾਂ ਨੂੰ ਬਲੈਕਮੇਲ ਕਰਨ ਦਾ ਕੰਮ ਕਰਦੇ ਸਨ। ਇਨ੍ਹਾਂ ਵਿੱਚ 2 ਮਰਦ ਤੇ 2 ਔਰਤਾਂ ਸ਼ਾਮਲ ਹਨ।
ਪੁਲਿਸ ਸੁਰਜੀਤ ਸਿੰਘ ਨਾਂ ਦੇ ਵਿਅਕਤੀ ਦੀ ਸ਼ਿਕਾਇਤ 'ਤੇ ਇਸ ਗਰੋਹ ਤੱਕ ਪਹੁੰਚਣ ਵਿੱਚ ਸਫਲ ਹੋਈ। ਪੁਲਿਸ ਮੁਤਾਬਕ ਗਰੋਹ ਵਿੱਚ ਸ਼ਾਮਲ ਔਰਤਾਂ ਪਹਿਲਾਂ ਲੋਕਾਂ ਨੂੰ ਆਪਣੇ ਚੁੰਗਲ 'ਚ ਫਸਾਉਂਦੀਆਂ ਸਨ। ਬਾਅਦ ਵਿੱਚ ਉਨ੍ਹਾਂ ਦੇ ਪੁਲਿਸ ਵਾਲੇ ਬਣਨ ਵਾਲੇ ਸਾਥੀ ਅਸ਼ਲੀਲ ਵੀਡੀਓ ਬਣਾ ਕੇ ਬਲੈਕਮੇਲ ਕਰਦੇ ਸਨ।
ਸ਼ਿਕਾਇਤਕਰਤਾ ਸੁਰਜੀਤ ਸਿੰਘ ਨੂੰ ਵੀ ਇਸੇ ਤਰ੍ਹਾਂ ਆਪਣੇ ਚੁੰਗਲ ਵਿੱਚ ਫਸਾਉਣ ਤੋਂ ਬਾਅਦ ਉਸ ਤੋਂ ਢਾਈ ਲੱਖ ਰੁਪਏ ਦੀ ਮੰਗ ਕੀਤੀ। ਸੁਰਜੀਤ ਸਿੰਘ ਤੋਂ ਉਨ੍ਹਾਂ ਇੱਕ ਲੱਖ ਰੁਪਿਆ ਲੈ ਵੀ ਲਿਆ ਸੀ। ਇਸ ਤੋਂ ਬਾਅਦ ਉਸ ਨੇ ਪੁਲਿਸ ਕੋਲ ਸ਼ਿਕਾਇਤ ਦੇ ਦਿੱਤੀ। ਮੌੜ ਪੁਲਿਸ ਮਾਮਲੇ ਦੀ ਪੜਤਾਲ ਕਰ ਰਹੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਪੰਜਾਬ
ਦੇਸ਼
Advertisement