ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਵਿਸ਼ਵ ਪ੍ਰਸਿੱਧ ਹੋਣ ਕਾਰਨ ਇੱਥੇ ਰੋਜ਼ਾਨਾ ਦੇਸ਼ਾਂ-ਵਿਦੇਸ਼ਾਂ ਦੇ ਵੱਖ ਵੱਖ ਕੋਨਿਆਂ ਤੋਂ ਲੱਖਾਂ ਦੀ ਗਿਣਤੀ ਦੇ ਵਿੱਚ ਸ਼ਰਧਾਲੂ ਦਰਸ਼ਨ ਕਰਨ ਦੇ ਲਈ ਆਉਂਦੇ ਹਨ। ਇਨ੍ਹਾਂ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਸੁਰੱਖਿਆ ਵਜੋਂ ਪਰੇਸ਼ਾਨੀ ਨਾ ਹੋਵੇ ਇਸ ਲਈ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਟੂਰਿਸਟ ਪੁਲਸ ਦਾ ਗਠਨ ਕੀਤਾ ਗਿਆ ਹੈ। ਜਿਸ ਦੀ ਸ਼ੁਰੂਆਤ ਅੰਮ੍ਰਿਤਸਰ ਪੁਲਿਸ ਦੇ ਕਮਿਸ਼ਨਰ ਡਾਕਟਰ ਸੁਖਚੈਨ ਸਿੰਘ ਗਿੱਲ ਨੇ ਕੀਤੀ



ਸ ਤਹਿਤ ਬਕਾਇਦਾ ਤੌਰ 'ਤੇ ਅੰਮ੍ਰਿਤਸਰ ਦੇ ਗੋਲਡਨ ਪਲਾਜ਼ਾ ਨੇੜੇ ਇਸ ਦਾ ਦਫ਼ਤਰ ਵੀ ਬਣਾਇਆ ਗਿਆ ਹੈ। ਜਾਣਕਾਰੀ ਮੁਤਾਬਕ ਟੂਰਿਸਟ ਪੁਲਿਸ ਦੀ ਇੱਕ ਵੱਖਰੀ ਤੇ ਸਪੈਸ਼ਨ ਵਰਦੀ ਵੀ ਬਣਾਈ ਗਈ ਹੈ, ਜਿਸ 'ਚ ਪੰਜਾਬ ਪੁਲਿਸ ਦੇ ਹੀ ਜਵਾਨ ਤਿੰਨ ਸ਼ਿਫਟਾਂ '24 ਘੰਟੇ ਡਿਊਟੀ 'ਤੇ ਹਾਜ਼ਰ ਰਹਿਣਗੇ



ਇਸ ਦੌਰਾਨ ਜੇਕਰ ਕਿਸੇ ਟੂਰਿਸਟ ਨੂੰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਇਹ ਕਰਮਚਾਰੀ ਉਸ ਦੀ ਸ਼ਿਕਾਇਤ ਨੂੰ ਸੁਣ ਕੇ ਦਫ਼ਤਰ ਵਿੱਚ ਹੀ ਬਣਾਏ ਸਾਂਝ ਕੇਂਦਰ ਦੀ ਸਹੂਲਤ ਰਾਹੀਂ ਰਿਪੋਰਟ ਲਿੱਖਕੇ ਮੌਕੇ 'ਤੇ ਇਸ ਦਾ ਸਮਾਧਨ ਕਰਨਗੇ। ਇਸ ਤੋਂ ਇਲਾਵਾ ਟੂਰਿਸਟ ਪੁਲਿਸ ਅੰਮ੍ਰਿਤਸਰ ਦੇ ਹੋਰ ਧਾਰਮਿਕ ਸਥਾਨਾਂ ਵਾਹਗਾ ਬਾਰਡਰ ਅਤੇ ਅੰਮ੍ਰਿਤਸਰ 'ਚ ਖਾਣ-ਪੀਣ ਵਾਲੀਆਂ ਮਸ਼ਹੂਰ ਥਾਵਾਂ ਬਾਰੇ ਵੀ ਟੂਰਿਸਟਾਂ ਨੂੰ ਗਾਈਡ ਕਰੇਗੀ