Kaumi Insaaf Morcha: ਮੁਹਾਲੀ ਵਿੱਚ ਕਈ ਮਹੀਨਿਆਂ ਤੋਂ ਚੱਲ ਰਹੇ ਕੌਮੀ ਇਨਸਾਫ਼ ਮੋਰਚੇ 'ਤੇ ਪੁਲਿਸ ਨੇ ਸਖਤੀ ਕੀਤੀ ਹੈ। ਪੁਲਿਸ ਨੇ ਦੇਰ ਰਾਤ ਸੜਕ ਉੱਪਰ ਬੈਠੇ ਧਰਨਾਕਾਰੀਆਂ ਤੋਂ ਇੱਕ ਪਾਸੇ ਦਾ ਰਸਤਾ ਖਾਲੀ ਕਰਵਾ ਲਿਆ ਹੈ। ਪੁਲਿਸ ਨੇ ਚੰਡੀਗੜ੍ਹ ਤੋਂ ਮੋਹਾਲੀ ਜਾਣ ਵਾਲਾ ਰਸਤਾ ਖਾਲੀ ਕਰਵਾਇਆ ਹੈ।
ਇਸ ਦੌਰਾਨ ਪੁਲਿਸ ਤੇ ਪ੍ਰਦਰ਼ਨਕਾਰੀਆਂ ਵਿਚਾਲੇ ਤਿੱਖੀ ਬਹਿਸ ਤੇ ਧੱਕਾ-ਮੁੱਕੀ ਵੀ ਹੋਈ। ਅੱਜ ਇਸ ਮਾਮਲੇ 'ਤੇ ਹਾਈਕੋਰਟ ਵਿੱਚ ਸੁਣਵਾਈ ਹੈ ਤੇ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ 'ਤੇ ਸਟੇਟਸ ਰਿਪੋਰਟ ਵੀ ਫਾਇਲ ਕੀਤੀ ਜਾਣੀ ਹੈ।
ਇਸ ਸਬੰਧੀ ਚੰਡੀਗੜ੍ਹ ਅਤੇ ਮੁਹਾਲੀ ਪੁਲਿਸ ਵਲੋਂ ਇਕ ਪਾਸਿਉਂ ਸੜਕ ਖੋਲ੍ਹ ਦਿਤੀ ਗਈ। ਇਸ ਸਬੰਧੀ ਅੱਜ ਫਿਰ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਦੀ ਪ੍ਰਸ਼ਾਸਨ ਨਾਲ ਮੀਟਿੰਗ ਹੋਈ, ਜਿਸ ਦੌਰਾਨ ਕੌਮੀ ਇਨਸਾਫ਼ ਮੋਰਚਾ ਵਲੋਂ ਸਹਿਮਤੀ ਦਿਤੀ ਗਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾ ਅਤੇ ਕਈ ਸਾਲਾਂ ਤੋਂ ਜੇਲਾਂ ਵਿਚ ਬੰਦ ਸਿੰਘਾਂ ਦੀ ਰਿਹਾਈ ਲਈ ਇਹ ਮੋਰਚਾ 7 ਜਨਵਰੀ ਨੂੰ ਸ਼ੁਰੂ ਹੋਇਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ