(Source: ECI/ABP News)
ਪੁਲਿਸ ਨੂੰ ਨਹੀਂ ਮਿਲਿਆ ਸਿਮਰਜੀਤ ਬੈਂਸ ਦਾ ਹੋਰ ਰਿਮਾਂਡ, ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਿਆ
ਬਲਾਤਕਾਰ ਮਾਮਲੇ 'ਚ ਗ੍ਰਿਫ਼ਤਾਰ ਸਿਮਰਜੀਤ ਬੈਂਸ ਦਾ ਪੁਲਿਸ ਨੂੰ ਹੋਰ ਰਿਮਾਂਡ ਨਹੀਂ ਮਿਲਿਆ ਹੈ। ਅਦਾਲਤ ਨੇ ਉਸਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਹੈ।
![ਪੁਲਿਸ ਨੂੰ ਨਹੀਂ ਮਿਲਿਆ ਸਿਮਰਜੀਤ ਬੈਂਸ ਦਾ ਹੋਰ ਰਿਮਾਂਡ, ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਿਆ Police did not get Simarjit Bains further remand, court sent him to judicial custody for 14 days ਪੁਲਿਸ ਨੂੰ ਨਹੀਂ ਮਿਲਿਆ ਸਿਮਰਜੀਤ ਬੈਂਸ ਦਾ ਹੋਰ ਰਿਮਾਂਡ, ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਿਆ](https://feeds.abplive.com/onecms/images/uploaded-images/2022/07/18/630142180b0c38f3ba0e15a621d3e6c01658130168_original.jpg?impolicy=abp_cdn&imwidth=1200&height=675)
ਲੁਧਿਆਣਾ: ਬਲਾਤਕਾਰ ਮਾਮਲੇ 'ਚ ਗ੍ਰਿਫ਼ਤਾਰ ਸਿਮਰਜੀਤ ਬੈਂਸ ਦਾ ਪੁਲਿਸ ਨੂੰ ਹੋਰ ਰਿਮਾਂਡ ਨਹੀਂ ਮਿਲਿਆ ਹੈ। ਅਦਾਲਤ ਨੇ ਉਸਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਹੈ।ਬਲਾਤਕਾਰ ਮਾਮਲੇ ਦੇ ਮੁਲਜ਼ਮ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਸੀ। ਬਾਕੀ 4 ਦੋਸ਼ੀਆਂ ਨੂੰ 14 ਦਿਨਾਂ ਦੇ ਜੁਡੀਸ਼ੀਅਲ ਕਸਟਿਡੀ 'ਤੇ ਜੇਲ੍ਹ ਭੇਜ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ 11 ਜੁਲਾਈ ਨੂੰ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ 4 ਸਾਥੀਆਂ ਸਮੇਤ ਅਦਾਲਤ 'ਚ ਸਿਰੰਡਰ ਕੀਤਾ ਸੀ। ਪੁਲੀਸ ਨੇ ਪਹਿਲਾਂ ਬੈਂਸ ਤੇ ਉਸ ਦੇ ਸਾਥੀਆਂ ਨੂੰ ਤਿੰਨ ਦਿਨ ਦੇ ਰਿਮਾਂਡ ’ਤੇ ਲਿਆ ਸੀ।ਉਸ ਤੋਂ ਬਾਅਦ ਪੁਲਿਸ ਨੇ ਦੂਜੀ ਵਾਰ 2 ਦਿਨ ਦਾ ਰਿਮਾਂਡ ਹਾਸਲ ਕੀਤਾ ਸੀ।
ਇੱਕ ਹੋਰ ਮਾਮਲੇ ਵਿੱਚ ਕਾਰਵਾਈ ਦੀ ਤਿਆਰੀ
ਇਸ ਦੇ ਨਾਲ ਹੀ ਬੈਂਸ ਖਿਲਾਫ ਇੱਕ ਹੋਰ ਮਾਮਲੇ ਵਿੱਚ ਵੀ ਕਾਰਵਾਈ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਸਾਲ 2018 ਵਿੱਚ ਵੇਰਕਾ ਮਿਲਕ ਪਲਾਂਟ ਦੇ ਜਨਰਲ ਮੈਨੇਜਰ ਵੱਲੋਂ ਬੈਂਸ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਥਾਣਾ ਸਰਾਭਾ ਨਗਰ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਸੀ। ਇਲਜ਼ਾਮ ਲਾਇਆ ਗਿਆ ਸੀ ਕਿ ਬੈਂਸ ਮਿਲਕ ਪਲਾਂਟ ਵਿੱਚ ਅਣਅਧਿਕਾਰਤ ਤੌਰ ’ਤੇ ਦਾਖ਼ਲ ਹੋਇਆ ਸੀ। ਬੈਂਸ ਵੱਲੋਂ ਮਾਮਲੇ ਵਿੱਚ ਅਦਾਲਤ ਦੇ ਸੰਮਨਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ। ਇਸ ਤੋਂ ਬਾਅਦ ਬੈਂਸ ਅਤੇ ਉਸ ਦੇ ਸਾਥੀਆਂ ਨੂੰ ਅਦਾਲਤ ਨੇ ਭਗੌੜਾ ਐਲਾਨ ਦਿੱਤਾ ਸੀ।
ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਧਾਰਾ 174ਏ ਤਹਿਤ ਮਾਮਲਾ ਦਰਜ ਕੀਤਾ ਗਿਆ। 52 ਸਾਲਾ ਸਿਮਰਜੀਤ ਸਿੰਘ ਬੈਂਸ ਅਤੇ ਉਸ ਦੇ ਸਮਰਥਕਾਂ ਵਿਰੁੱਧ 12 ਜੂਨ, 2018 ਨੂੰ ਲੁਧਿਆਣਾ ਦੇ ਸਰਾਭਾ ਨਗਰ ਥਾਣੇ ਵਿਚ ਵੇਰਕਾ ਮਿਲਕ ਪਲਾਂਟ ਵਿਚ ਅਣਅਧਿਕਾਰਤ ਤੌਰ 'ਤੇ ਦਾਖਲ ਹੋਣ, ਕਰਮਚਾਰੀਆਂ ਨਾਲ ਦੁਰਵਿਵਹਾਰ ਕਰਨ ਆਦਿ ਦੀ ਸ਼ਿਕਾਇਤ 'ਤੇ ਕੇਸ ਦਰਜ ਕੀਤਾ ਗਿਆ ਸੀ। ਮਾਮਲੇ 'ਚ ਵੀ ਪੁਲਿਸ ਆਉਣ ਵਾਲੇ ਸਮੇਂ 'ਚ ਰਿਮਾਂਡ ਦੀ ਮੰਗ ਕਰੇਗੀ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)