Punjab News: ਬੀਤੀ ਰਾਤ ਟਾਂਡਾ ਜਹੂਰਾ ਸੜਕ 'ਤੇ ਦਰਦਨਾਕ ਹਾਦਸਾ ਵਾਪਰ ਗਿਆ, ਜਿਸ ਦੌਰਾਨ ਭਿਆਨਕ ਹਾਦਸੇ ਵਿਚ ਕਾਰ ਸਵਾਰ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਮ੍ਰਿਤਕ ਬਲਜਿੰਦਰ ਸਿੰਘ ਪੁੱਤਰ ਦਿਲਬਾਗ ਸਿੰਘ ਟਾਂਡਾ ਦੇ ਵਿਧਾਇਕ ਦਾ ਸੁਰੱਖਿਆ ਦਸਤੇ ਵਿਚ ਤਾਇਨਾਤ ਸੀ।

Continues below advertisement

ਭਿਆਨਕ ਸੜਕ ਹਾਦਸਾ ਬੀਤੀ ਰਾਤ ਉਸ ਵੇਲੇ ਵਾਪਰਿਆ, ਜਦੋਂ ਬਲਜਿੰਦਰ ਸਿੰਘ ਜਲੰਧਰ ਤੋਂ ਦਵਾਈ ਲੈਕੇ ਆਪਣੇ ਪਿੰਡ ਨੱਥੂਪੁਰ ਪਰਤ ਰਿਹਾ ਸੀ ਕਿ ਉਸਦੀ ਕਾਰ ਅਚਾਨਕ ਬੇਕਾਬੂ ਹੋ ਕੇ ਹਾਦਸਾ ਗ੍ਰਸਤ ਹੋ ਗਈ।

Continues below advertisement

ਬਲਜਿੰਦਰ ਸਿੰਘ ਨੂੰ ਸਰਕਾਰੀ ਹਸਪਤਾਲ ਦੀ ਸਹਾਇਤਾ ਦੇਣ ਉਪਰੰਤ ਜਲੰਧਰ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਬਲਜਿੰਦਰ ਸਿੰਘ ਆਪਣੇ ਪਿੱਛੇ ਬੱਚੇ ਅਤੇ ਹੋਰ ਪਰਿਵਾਰਿਕ ਮੈਂਬਰਾਂ ਨੂੰ ਛੱਡ ਗਿਆ ਹੈ। 

 ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।