Police encounter in Zira: ਜੀਰਾ 'ਚ ਪੁਲਿਸ ਨੇ ਕੀਤਾ ਵੱਡਾ ਐਨਕਾਊਂਟਰ, ਇੱਕ ਗੈਂਗਸਟਰ ਢੇਰ, 2 ਜ਼ਖ਼ਮੀ
Punjab news: ਜੀਰਾ ਤਲਵੰਡੀ ਰੋਡ 'ਤੇ ਐਸਟੀਐਫ ਬਠਿੰਡਾ ਅਤੇ ਨਸ਼ਾ ਤਸਕਰਾਂ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਇਆ।
Punjab news: ਜੀਰਾ ਤਲਵੰਡੀ ਰੋਡ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਥੇ ਐਸਟੀਐਫ ਬਠਿੰਡਾ ਅਤੇ ਨਸ਼ਾ ਤਸਕਰਾਂ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਇਆ।
ਜਾਣਕਾਰੀ ਮੁਤਾਬਕ ਜਦੋਂ ਨਸ਼ਾ ਤਸਕਰ ਸਵਿਫ਼ਟ ਕਾਰ ’ਤੇ ਸਵਾਰ ਹੋ ਕੇ ਆ ਰਹੇ ਸੀ ਤਾਂ ਰਾਹ 'ਚ ਐੱਸਟੀਐੱਫ਼ ਦੀ ਟੀਮ ਨੇ ਇਨ੍ਹਾਂ ਤਸਕਰਾਂ ਨੂੰ ਘੇਰ ਲਿਆ।
ਇਸ ਦੌਰਾਨ ਇਨ੍ਹਾਂ ਤਸਕਰਾਂ ਨੇ ਪੁਲਿਸ ’ਤੇ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਪੁਲਿਸ ਨੇ ਵੀ ਤਸਕਰਾਂ 'ਤੇ ਐਕਸ਼ਨ ਲੈਂਦਿਆਂ ਜਵਾਬ ਵਿੱਚ ਫਾਇਰਿੰਗ ਕੀਤੀ ਅਤੇ ਇੱਕ ਗੈਂਗਸਟਰ ਦੀ ਮੌਤ ਹੋ ਗਈ ਅਤੇ ਦੋ ਜ਼ਖ਼ਮੀ ਹੋ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: Amritsar news: ਪਾਸਪੋਰਟ ਦਫ਼ਤਰ 'ਚ ਖੱਜਲ-ਖੁਆਰ ਹੋ ਰਹੇ ਲੋਕ, ਦਫ਼ਤਰ ਦੇ ਬਾਹਰ ਕਿਸਾਨਾਂ ਨੇ ਕੀਤਾ ਰੋਸ਼ ਪ੍ਰਦਰਸ਼ਨ
ਜਾਣਕਾਰੀ ਮੁਤਾਬਕ ਐੱਸਟੀਐੱਫ਼ ਦੀ ਟੀਮ ਨੇ ਇਨ੍ਹਾਂ ਤਸਕਰਾਂ ਕੋਲੋਂ ਹਥਿਆਰ ਅਤੇ ਡਰੱਗ ਵੀ ਬਰਾਮਦ ਕੀਤੇ ਹਨ। ਫਿਲਹਾਲ ਪੁਲਿਸ ਇਸ ਮਾਮਲੇ ਦੀ ਡੁੂੰਘਾਈ ਨਾਲ ਜਾਂਚ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Amritsar News: ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਸਰਕਾਰ ਦੀ ਸਖਤੀ, ਸਬੰਧਤ ਅਧਿਕਾਰੀਆਂ ਵਿਰੁੱਧ ਹੋਵੇਗੀ ਕਾਰਵਾਈ: ਜੌੜਾਮਾਜਰਾ