ਮੋਹਾਲੀ ਵਿੱਚ ਲਾਰੈਂਸ ਗੈਂਗ ਦੇ ਚਾਰ ਗ਼ੁੰਡਿਆਂ ਦਾ ਪੁਲਿਸ ਨੇ ਕੀਤਾ Encounter, ਵੱਡੀ ਮਾਤਰਾ ਵਿੱਚ ਅਸਲਾ ਬਰਾਮਦ
ਪੁਲਿਸ ਨੂੰ ਅੱਜ ਸ਼ੂਟਰਾਂ ਦੇ ਆਉਣ ਦੀ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ 'ਤੇ ਪੁਲਿਸ ਨੇ ਘੇਰਾਬੰਦੀ ਕੀਤੀ। ਇਸ ਵਿੱਚ ਅਪਰਾਧੀਆਂ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਦੋ ਅਪਰਾਧੀ ਜ਼ਖਮੀ ਹੋ ਗਏ। ਪੁਲਿਸ ਨੇ ਉਨ੍ਹਾਂ ਤੋਂ ਵੱਡੀ ਮਾਤਰਾ ਵਿੱਚ ਗੋਲਾ ਬਾਰੂਦ ਅਤੇ ਹਥਿਆਰ ਬਰਾਮਦ ਕੀਤੇ ਹਨ।
Punjab News: ਮੰਗਲਵਾਰ ਦੁਪਹਿਰ ਨੂੰ ਮੋਹਾਲੀ ਵਿੱਚ ਡੇਰਾਬੱਸੀ-ਅੰਬਾਲਾ ਹਾਈਵੇਅ 'ਤੇ ਪੁਲਿਸ ਅਤੇ ਲਾਰੈਂਸ ਗੈਂਗ ਦੇ ਸ਼ੂਟਰਾਂ ਵਿਚਕਾਰ ਮੁਕਾਬਲਾ ਹੋਇਆ। ਪੁਲਿਸ ਮੁਕਾਬਲੇ ਵਿੱਚ ਗੈਂਗ ਦੇ ਚਾਰ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਿਸ ਵਿੱਚ ਦੋ ਸ਼ੂਟਰਾਂ ਨੂੰ ਗੋਲੀ ਲੱਗ ਗਈ। ਜ਼ਖਮੀ ਦੋਸ਼ੀਆਂ ਨੂੰ ਪੁਲਿਸ ਨੇ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ। ਪੁਲਿਸ ਨੂੰ ਅੱਜ ਸ਼ੂਟਰਾਂ ਦੇ ਆਉਣ ਦੀ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ 'ਤੇ ਪੁਲਿਸ ਨੇ ਘੇਰਾਬੰਦੀ ਕੀਤੀ। ਇਸ ਵਿੱਚ ਅਪਰਾਧੀਆਂ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਦੋ ਅਪਰਾਧੀ ਜ਼ਖਮੀ ਹੋ ਗਏ। ਪੁਲਿਸ ਨੇ ਉਨ੍ਹਾਂ ਤੋਂ ਵੱਡੀ ਮਾਤਰਾ ਵਿੱਚ ਗੋਲਾ ਬਾਰੂਦ ਅਤੇ ਹਥਿਆਰ ਬਰਾਮਦ ਕੀਤੇ ਹਨ।
ਜ਼ਿਕਰ ਕਰ ਦਈਏ ਕਿ ਅੱਜ ਮੋਹਾਲੀ ਦੇ ਡੇਰਾਬੱਸੀ-ਅੰਬਾਲਾ ਹਾਈਵੇਅ 'ਤੇ ਸਟੀਲ ਸਟ੍ਰਿਪਸ ਟਾਵਰਜ਼ ਨੇੜੇ ਪੁਲਿਸ ਤੇ ਲਾਰੈਂਸ ਗੈਂਗ ਦੇ ਸ਼ੂਟਰਾਂ ਵਿਚਕਾਰ ਇੱਕ ਮੁਕਾਬਲਾ ਹੋਇਆ, ਜਿਸ ਵਿੱਚ ਚਾਰ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਕਾਰਵਾਈ ਵਿੱਚ ਦੋ ਸ਼ੂਟਰਾਂ ਨੂੰ ਗੋਲੀ ਲੱਗੀ ਅਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਅਪਰਾਧੀ ਇੱਕ ਵੱਡਾ ਅਪਰਾਧ ਕਰਨ ਦੀ ਯੋਜਨਾ ਬਣਾ ਰਹੇ ਹਨ। ਇਸ ਦੇ ਆਧਾਰ 'ਤੇ, ਪੁਲਿਸ ਨੇ ਘੇਰਾਬੰਦੀ ਕੀਤੀ। ਅਪਰਾਧੀਆਂ ਵੱਲੋਂ ਕੀਤੀ ਗਈ ਗੋਲੀਬਾਰੀ ਦੇ ਜਵਾਬ ਵਿੱਚ ਦੋ ਅਪਰਾਧੀ ਜ਼ਖਮੀ ਹੋ ਗਏ। ਪੁਲਿਸ ਨੇ ਉਨ੍ਹਾਂ ਤੋਂ ਵੱਡੀ ਮਾਤਰਾ ਵਿੱਚ ਗੋਲਾ ਬਾਰੂਦ ਅਤੇ ਹਥਿਆਰ ਬਰਾਮਦ ਕੀਤੇ।
Major Terror Plot Foiled
— DGP Punjab Police (@DGPPunjabPolice) November 26, 2025
In a major breakthrough, Anti-Gangster Task Force (#AGTF) and SAS Nagar Police apprehends four operatives of foreign-based gangster Goldy Dhillon of the Lawrence Bishnoi gang after an exchange of fire near Steal Strips Towers on the Dera Bassi–Ambala… pic.twitter.com/OslZN1UW1A
ਪੁਲਿਸ ਨੂੰ ਇਨਪੁੱਟ ਮਿਲਿਆ ਸੀ, ਜਿਸ ਦੇ ਆਧਾਰ 'ਤੇ ਇਲਾਕੇ ਵਿੱਚ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ, ਸ਼ੂਟਰਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ 'ਤੇ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ। ਪੁਲਿਸ ਅਧਿਕਾਰੀਆਂ ਅਨੁਸਾਰ, ਗ੍ਰਿਫਤਾਰ ਕੀਤੇ ਗਏ ਸਾਰੇ ਦੋਸ਼ੀ ਇੱਕ ਵੱਡਾ ਅਪਰਾਧ ਕਰਨ ਦੀ ਯੋਜਨਾ ਬਣਾ ਰਹੇ ਸਨ। ਮੌਕੇ ਤੋਂ ਵੱਡੀ ਮਾਤਰਾ ਵਿੱਚ ਹਥਿਆਰ ਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਗਿਆ ਹੈ।
ਬਰਾਮਦ ਕੀਤੇ ਗਏ ਹਥਿਆਰਾਂ ਦੀ ਫੋਰੈਂਸਿਕ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੂੰ ਸ਼ੱਕ ਹੈ ਕਿ ਹੋਰ ਅਪਰਾਧੀ ਵੀ ਇਸ ਵਿੱਚ ਸ਼ਾਮਲ ਹੋ ਸਕਦੇ ਹਨ। ਪੁਲਿਸ ਗੈਂਗ ਦੇ ਹੋਰ ਸਾਥੀਆਂ ਦੀ ਭਾਲ ਲਈ ਇਲਾਕੇ ਵਿੱਚ ਛਾਪੇਮਾਰੀ ਕਰ ਰਹੀ ਹੈ। ਸੀਨੀਅਰ ਅਧਿਕਾਰੀਆਂ ਨੇ ਮੌਕੇ ਦਾ ਦੌਰਾ ਕੀਤਾ ਅਤੇ ਸਥਾਨਕ ਪੁਲਿਸ ਟੀਮ ਦੀ ਤੁਰੰਤ ਕਾਰਵਾਈ ਦੀ ਪ੍ਰਸ਼ੰਸਾ ਕੀਤੀ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਹ ਜਾਣਕਾਰੀ ਐਕਸ 'ਤੇ ਪੋਸਟ ਕੀਤੀ। ਉਨ੍ਹਾਂ ਲਿਖਿਆ ਕਿ ਅੱਜ ਦੁਪਹਿਰ ਡੇਰਾਬਸੀ-ਅੰਬਾਲਾ ਹਾਈਵੇਅ 'ਤੇ ਸਟੀਲ ਸਟ੍ਰਿਪਸ ਟਾਵਰਾਂ ਨੇੜੇ ਪੁਲਿਸ ਅਤੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੋਲਡੀ ਢਿੱਲੋਂ ਵਿਚਕਾਰ ਇੱਕ ਮੁਕਾਬਲਾ ਹੋਇਆ।
ਗੈਂਗ ਮੈਂਬਰ ਹਾਈਵੇਅ ਦੇ ਨੇੜੇ ਇੱਕ ਘਰ ਵਿੱਚ ਲੁਕਿਆ ਹੋਇਆ ਸੀ। ਜਦੋਂ ਪੁਲਿਸ ਤਲਾਸ਼ੀ ਮੁਹਿੰਮ ਚਲਾ ਰਹੀ ਸੀ, ਤਾਂ ਉਸਨੇ ਪੁਲਿਸ 'ਤੇ ਗੋਲੀਬਾਰੀ ਕਰ ਦਿੱਤੀ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਗੈਂਗ ਵਿਦੇਸ਼ ਵਿੱਚ ਸਥਿਤ ਆਪਣੇ ਹੈਂਡਲਰ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਿਹਾ ਸੀ ਤੇ ਟ੍ਰਾਈਸਿਟੀ ਅਤੇ ਪਟਿਆਲਾ ਖੇਤਰਾਂ ਵਿੱਚ ਨਿਸ਼ਾਨਾ ਬਣਾ ਕੇ ਹਮਲਿਆਂ ਦੀ ਯੋਜਨਾ ਬਣਾ ਰਿਹਾ ਸੀ। ਗੈਂਗ ਤੋਂ ਸੱਤ (.32 ਬੋਰ) ਪਿਸਤੌਲ ਅਤੇ 70 ਕਾਰਤੂਸ ਬਰਾਮਦ ਕੀਤੇ ਗਏ ਹਨ।






















