Punjab Police: ਔਰਤ ਤੋਂ ਪਰਸ ਖੋਹਣ ਵਾਲਿਆਂ ਦਾ ਪੁਲਿਸ ਨੇ ਕੀਤਾ Encounter, ਦੋਵੇਂ ਪਾਸਿਓਂ ਚੱਲੀਆਂ ਤਾਬੜਤੋੜ ਗੋਲ਼ੀਆਂ
ਜਦੋਂ ਪੁਲਿਸ ਟੀਮ ਨੇ ਲੁਟੇਰਿਆਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਪਿੱਛੇ ਬੈਠਾ ਅਮਨਪ੍ਰੀਤ ਨੇ ਪੁਲਿਸ 'ਤੇ ਗੋਲੀਬਾਰੀ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਅਮਨਪ੍ਰੀਤ ਨੂੰ ਗੋਲੀ ਲੱਗ ਗਈ ਅਤੇ ਉਹ ਜ਼ਖਮੀ ਹੋ ਗਿਆ।

Punjab News: ਸ਼ਨੀਵਾਰ ਸਵੇਰੇ ਬਠਿੰਡਾ ਥਾਣਾ ਕੋਤਵਾਲੀ ਇਲਾਕੇ ਵਿੱਚ ਕੁਝ ਦਿਨ ਪਹਿਲਾਂ ਦੋ ਔਰਤਾਂ ਨੂੰ ਲੁੱਟਣ ਵਾਲੇ ਮੁਲਜ਼ਮਾਂ ਤੇ ਪੁਲਿਸ ਵਿਚਕਾਰ ਮੁਕਾਬਲਾ ਹੋਇਆ। ਪੁਲਿਸ ਦੀ ਗੋਲੀਬਾਰੀ ਵਿੱਚ ਅਮਨਪ੍ਰੀਤ ਨਾਮ ਦਾ ਇੱਕ ਮੁਲਜ਼ਮ ਜ਼ਖਮੀ ਹੋ ਗਿਆ, ਜਦੋਂ ਕਿ ਦੂਜੇ ਮੁਲਜ਼ਮ ਅਮਨਦੀਪ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮਾਂ ਵੱਲੋਂ ਚਲਾਈਆਂ ਗਈਆਂ ਗੋਲੀਆਂ ਨਾਲ ਕੋਈ ਵੀ ਪੁਲਿਸ ਕਰਮਚਾਰੀ ਜ਼ਖਮੀ ਨਹੀਂ ਹੋਇਆ।
ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਕਿਰਨ ਬਾਲਾ ਨਾਮ ਦੀ ਇੱਕ ਔਰਤ ਆਪਣੇ ਦੋਸਤ ਨਾਲ ਮੇਲਾ ਰਾਮ ਹਸਪਤਾਲ ਦੇ ਨੇੜਿਓਂ ਲੰਘ ਰਹੀ ਸੀ ਤਾਂ ਲੁਟੇਰੇ ਪਿੱਛੇ ਤੋਂ ਬਾਈਕ 'ਤੇ ਆਏ ਅਤੇ ਉਸਦਾ ਪਰਸ ਖੋਹ ਕੇ ਭੱਜ ਗਏ। ਇਸ ਦੌਰਾਨ ਕਿਰਨ ਡਿੱਗ ਪਈ ਤੇ ਉਸਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ। ਔਰਤ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।
ਸ਼ਨੀਵਾਰ ਨੂੰ ਪੁਲਿਸ ਨੂੰ ਸੂਚਨਾ ਮਿਲੀ ਕਿ ਦੋਵੇਂ ਲੁਟੇਰੇ ਬਾਹਮਣ ਨਹਿਰ ਦੇ ਪੁਲ ਦੇ ਨੇੜੇ ਹਨ। ਜਦੋਂ ਪੁਲਿਸ ਟੀਮ ਨੇ ਲੁਟੇਰਿਆਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਪਿੱਛੇ ਬੈਠਾ ਅਮਨਪ੍ਰੀਤ ਨੇ ਪੁਲਿਸ 'ਤੇ ਗੋਲੀਬਾਰੀ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਅਮਨਪ੍ਰੀਤ ਨੂੰ ਗੋਲੀ ਲੱਗ ਗਈ ਅਤੇ ਉਹ ਜ਼ਖਮੀ ਹੋ ਗਿਆ। ਪੁਲਿਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਹਥਿਆਰ ਅਤੇ ਬਾਈਕ ਬਰਾਮਦ ਕਰ ਲਈ।
ਇਸ ਬਾਬਤ, ਐਸਐਸਪੀ ਬਠਿੰਡਾ ਅਮਨੀਤ ਕੌਂਡਲ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਇਹਨਾਂ ਮੁਲਜ਼ਮਾਂ ਦੇ ਉੱਪਰ ਪਹਿਲਾਂ ਵੀ ਕੇਸ ਦਰਜ ਹਨ। 19 ਅਗਸਤ ਨੂੰ ਇਹਨਾਂ ਵੱਲੋਂ ਦੋ ਔਰਤਾਂ ਦੀ ਸਨੈਚਿੰਗ ਕੀਤੀ ਗਈ ਸੀ ਜਿਸ ਦੌਰਾਨ ਇੱਕ ਔਰਤ ਦੇ ਸਿਰ ਵਿੱਚ ਗੰਭੀਰ ਸੱਟ ਵੀ ਲੱਗੀ ਜਿਸ ਨੂੰ ਹਸਪਤਾਲ ਵਿੱਚ ਭਰਤੀ ਕਰਾਇਆ ਹੋਇਆ ਹੈ ਜੋ ਸੀਰੀਅਸ ਕੰਡੀਸ਼ਨ ਵਿੱਚ ਹੈ।
ਇਹਨਾਂ ਮੁਲਜ਼ਮਾਂ ਦੀ ਸੀਸੀਟੀਵੀ ਫੁਟੇਜ ਵੀ ਲਈ ਗਈ ਜਿਸ ਤੋਂ ਬਾਅਦ ਮਾਮਲਾ ਦਰਜ ਕਰਕੇ ਇਹਨਾਂ ਦਾ ਪਿੱਛਾ ਕੀਤਾ ਜਾ ਰਿਹਾ ਸੀ। ਅੱਜ ਇਹਨਾਂ ਵੱਲੋਂ ਪੁਲਿਸ ਦੇ ਉੱਪਰ ਫਾਇਰਿੰਗ ਕੀਤੀ ਜਿਸ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਫਾਇਰਿੰਗ ਕੀਤੀ ਜਿਸ ਦੌਰਾਨ ਮੁਲਜ਼ਮਾਂ ਵਿੱਚੋਂ ਇੱਕ ਸ਼ਖਸ ਜ਼ਖ਼ਮੀ ਹੋਇਆ ਜਿਸ ਦੇ ਪੱਟ ਉੱਪਰ ਗੋਲੀ ਲੱਗੀ ਇਸ ਤੋਂ ਬਾਅਦ ਪੁਲਿਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।






















