ਨਵੀਂ ਦਿੱਲੀ: ਕੇਂਦਰੀ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਕਿਸਾਨ ਦਿੱਲੀ ਦਾ ਘਿਰਾਓ ਕਰਨ ਜਾ ਰਹੇ ਹਨ। ਕਿਸਾਨ ਦਿੱਲੀ ਵੱਲ ਕੂਚ ਕਰਦੇ ਜਾ ਰਹੇ ਹਨ। ਸਿੰਘੂ ਬਾਰਡਰ (ਹਰਿਆਣਆ ਦਿੱਲੀ ਦੀ ਹੱਦ) 'ਤੇ ਪੁਲਿਸ ਵੱਲੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਖਦੇੜ ਲਈ ਅੱਥਰੂ ਗੈਸ ਦੀ ਵਰਤੋਂ ਕੀਤੀ ਜਾ ਰਹੀ ਹੈ।
ਇੱਥੇ ਵੱਡੀ ਗਿਣਤੀ ਵਿੱਚ ਸੁਰੱਖਿਆ ਕਰਮਚਾਰੀ ਤਾਇਨਾਤ ਹਨ। ਵੱਖ-ਵੱਖ ਥਾਵਾਂ 'ਤੇ ਬੈਰੀਕੇਡਿੰਗ ਕੀਤੀ ਗਈ ਹੈ। ਇਸ ਤੋਂ ਇਲਾਵਾ, ਰੋਹਤਕ-ਝੱਜਰ ਸਰਹੱਦ, ਦਿੱਲੀ-ਗੁਰੂਗਰਾਮ ਤੇ ਦਿੱਲੀ-ਜੰਮੂ ਰਾਜਮਾਰਗ ਤੇ ਵੀ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।
ਹਰਿਆਣਾ ਵਿੱਚ ਵੀਰਵਾਰ ਨੂੰ ਕਈ ਥਾਵਾਂ ਤੇ ਪੁਲਿਸ ਅਤੇ ਕਿਸਾਨਾਂ ਦੇ ਵਿੱਚ ਝੜਪ ਵੀ ਦੇਖਣ ਨੂੰ ਮਿਲੀ। ਪੁਲਿਸ ਵਲੋਂ ਲਾਏ ਗਏ ਬੈਰੀਕੇਡ, ਪੱਥਰ ਤੇ ਮਿੱਟੀ ਦੇ ਢੇਰ ਨੂੰ ਹਟਾ ਕੇ ਕਿਸਾਨ ਹਰਿਆਣਾ ਵਿੱਚ ਦਾਖਲ ਹੋ ਗਏ। ਪੰਜਾਬ-ਹਰਿਆਣਾ ਸਰਹੱਦ ਤੇ ਹਰਿਆਣਾ ਪੁਲਿਸ ਨੇ ਕੁੱਲ 9 ਥਾਵਾਂ ਤੇ ਸੀਲਬੰਦੀ ਕੀਤੀ ਹੋਈ ਸੀ। ਇਸ ਵਿੱਚ ਸੱਤ ਥਾਂ ਕਿਸਾਨਾਂ ਨੇ ਬੈਰੀਕੇਡ ਤੋੜ ਦਿੱਤੇ।
ਸਿੰਘੂ ਬਾਰਡਰ 'ਤੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼, ਪੁਲਿਸ ਨੇ ਦਾਗੇ ਹੰਝੂ ਗੈਸ ਦੇ ਗੋਲੇ
ਏਬੀਪੀ ਸਾਂਝਾ
Updated at:
27 Nov 2020 11:38 AM (IST)
ਕੇਂਦਰੀ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਕਿਸਾਨ ਦਿੱਲੀ ਦਾ ਘਿਰਾਓ ਕਰਨ ਜਾ ਰਹੇ ਹਨ। ਕਿਸਾਨ ਦਿੱਲੀ ਵੱਲ ਕੂਚ ਕਰਦੇ ਜਾ ਰਹੇ ਹਨ।
- - - - - - - - - Advertisement - - - - - - - - -