Sukhpal Khaira: ਸੁਖਪਾਲ ਖਹਿਰਾ ਨੂੰ ਲੱਗਿਆ ਵੱਡਾ ਝਟਕਾ, ਪੁਲਿਸ ਨੂੰ ਮਿਲਿਆ 2 ਦਿਨਾਂ ਦਾ ਰਿਮਾਂਡ, 12 ਅਕਤੂਬਰ ਨੂੰ ਮੁੜ ਹੋਵੇਗੀ ਪੇਸ਼ੀ
Sukhpal khaira: ਸੁਖਪਾਲ ਸਿੰਘ ਖਹਿਰਾ ਨੂੰ ਵੱਡਾ ਝਟਕਾ ਲੱਗਿਆ ਹੈ। ਸਰਕਾਰ ਦੀ ਰਿਵੀਜਨ ਐਪਲੀਕੇਸ਼ਨ ‘ਤੇ ਸੁਣਵਾਈ ਕਰਦਿਆਂ ਹੋਇਆਂ ਅਦਾਲਤ ਨੇ ਪੁਲਿਸ ਨੂੰ 2 ਦਿਨਾਂ ਦਾ ਰਿਮਾਂਡ ਦਿੱਤਾ ਹੈ। 12 ਅਕਤੂਬਰ ਨੂੰ ਮੁੜ ਪੇਸ਼ੀ ਹੋਵੇਗੀ।
Sukhpal khaira: ਸੁਖਪਾਲ ਸਿੰਘ ਖਹਿਰਾ ਨੂੰ ਵੱਡਾ ਝਟਕਾ ਲੱਗਿਆ ਹੈ। ਸਰਕਾਰ ਦੀ ਰਿਵੀਜਨ ਐਪਲੀਕੇਸ਼ਨ ‘ਤੇ ਸੁਣਵਾਈ ਕਰਦਿਆਂ ਹੋਇਆਂ ਅਦਾਲਤ ਨੇ ਪੁਲਿਸ ਨੂੰ 2 ਦਿਨਾਂ ਦਾ ਰਿਮਾਂਡ ਦਿੱਤਾ ਹੈ। 12 ਅਕਤੂਬਰ ਨੂੰ ਮੁੜ ਪੇਸ਼ੀ ਹੋਵੇਗੀ। 12 ਅਕਤੂਬਰ ਨੂੰ ਪੁਲਿਸ ਸੁਖਪਾਲ ਸਿੰਘ ਖਹਿਰਾ ਨੂੰ ਜਲਾਲਾਬਾਦ ਅਦਾਲਤ ਵਿੱਚ ਮੁੜ ਪੇਸ਼ ਕਰੇਗੀ।
ਇਹ ਵੀ ਪੜ੍ਹੋ: SYL ਮੁੱਦੇ 'ਤੇ ਚੰਡੀਗੜ੍ਹ 'ਚ ਅਕਾਲੀ ਦਲ ਦਾ ਪ੍ਰਦਰਸ਼ਨ, ਪੁਲਿਸ ਵੱਲੋਂ ਪਾਣੀ ਦੀਆਂ ਬੁਝਾੜਾਂ, ਲੱਥੀਆਂ ਪੱਗਾਂ
ਦੱਸ ਦਈਏ ਕਿ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਮਾਮਲੇ ਵਿੱਚ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਅਤੇ ਜਲਾਲਾਬਾਦ ਅਦਾਲਤ ਵਿੱਚ ਸੁਣਵਾਈ ਹੋਈ ਸੀ। ਦਰਅਸਲ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਫਾਜ਼ਿਲਕਾ ਦੀ ਸੈਸ਼ਨ ਕੋਰਟ ਵਿੱਚ ਰਿਵੀਜ਼ਨ ਪਾਟਿਸ਼ਨ ਦਾਇਰ ਕੀਤੀ ਗਈ ਸੀ ਜਿਸ ਵਿੱਚ ਸੁਖਪਾਲ ਸਿੰਘ ਖਾਹਿਰਾ ਦਾ ਰਿਮਾਂਡ ਮੰਗਿਆ ਸੀ ਜੋ ਜਲਾਲਾਬਾਦ ਕੋਰਟ ਦੁਆਰਾ ਨਹੀਂ ਦਿੱਤਾ ਗਿਆ। ਜਿਸ ਨੂੰ ਲੈ ਕੇ ਅੱਜ ਸੁਣਵਾਈ ਹੋਈ ਤੇ ਅਦਾਲਤ ਨੇ ਫਿਰ ਤੋਂ ਜਲਾਲਾਬਾਦ ਕੋਰਟ ਦਾ ਰੁਖ਼ ਕਰਨ ਦਾ ਹੁਕਮ ਦਿੱਤਾ ਹੈ। ਜਿਸ ਦੇ ਤਹਿਤ ਅੱਜ ਸੁਖਪਾਲ ਖਾਹਿਰ ਨੂੰ ਨਾਭਾ ਜੇਲ੍ਹ ਤੋਂ ਲਿਆ ਕੇ ਜਲਾਲਾਬਾਦ ਦੀ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।
ਓਧਰ ਸੁਖਪਾਲ ਖਹਿਰਾ ਦੀ ਪਟੀਸ਼ਨ 'ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਦਿੱਤਾ ਹੈ। ਪਿਛਲੇ ਵੀਰਵਾਰ ਨੂੰ ਜਸਟਿਸ ਵਿਕਾਸ ਬਹਿਲ ਨੇ ਨਿੱਜੀ ਕਾਰਨਾਂ ਕਰਕੇ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਪਟੀਸ਼ਨ ਨੂੰ ਚੀਫ਼ ਜਸਟਿਸ ਕੋਲ ਭੇਜ ਦਿੱਤਾ ਸੀ। ਜਿਸ ਤੋਂ ਬਾਅਦ ਅੱਜ ਜਸਟਿਸ ਅਨੂਪ ਚਿਤਕਾਰਾ ਨੇ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਅੱਜ ਆਪਣਾ ਜਵਾਬ ਦਰਜ ਕਰਨ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ: Emergency alert: ਕੀ ਤੁਹਾਨੂੰ ਵੀ ਆਇਆ ਐਮਰਜੈਂਸੀ ਅਲਰਟ? ਜਾਣੋ ਸਰਕਾਰ ਇਸਦੀ ਕਿਉਂ ਕਰ ਰਹੀ ਹੈ ਜਾਂਚ
ਸੁਖਪਾਲ ਖਹਿਰਾ ਨੇ ਆਪਣੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਦਿਆਂ ਇਸ ਹੁਕਮ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਆਪਣੀ ਪਟੀਸ਼ਨ 'ਚ ਖਹਿਰਾ ਨੇ ਕਿਹਾ ਹੈ ਕਿ ਇਸ ਮਾਮਲੇ 'ਚ ਉਨ੍ਹਾਂ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੋਈ ਹੈ, ਫਿਰ ਵੀ ਉਨ੍ਹਾਂ ਨੂੰ ਇਸ ਮਾਮਲੇ 'ਚ ਗ੍ਰਿਫਤਾਰ ਕਰਨਾ ਨਾ ਸਿਰਫ ਗਲਤ ਹੈ ਸਗੋਂ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਵੀ ਹੈ।