ਪਟਿਆਲਾ: ਨਾਭਾ ਜੇਲ੍ਹ ਵਿੱਚ ਬੇਅਦਬੀ ਮਾਮਲੇ ਦੇ ਮੁੱਖ ਮੁਲਜ਼ਮ ਡੇਰਾ ਸਿਰਸਾ ਦੇ ਪੈਰੋਕਾਰ ਮਹਿੰਦਰਪਾਲ ਬਿੱਟੂ ਦਾ ਕਤਲ ਕਰਨ ਵਾਲੇ ਦੋਵੇਂ ਮੁਲਜ਼ਮਾਂ ਨੂੰ ਚਾਰ ਦਿਨ ਲਈ ਪੁਲਿਸ ਰਿਮਾਂਡ 'ਤੇ ਭੇ ਦਿੱਤਾ ਹੈ। ਅੱਜ ਪੁਲਿਸ ਨੇ ਪਹਿਲਾਂ ਮੁਲਜ਼ਮਾਂ ਦਾ ਡਾਕਟਰੀ ਮੁਆਇਨਾ ਕਰਵਾਇਆ। ਪੁਲਿਸ ਮੁਲਜ਼ਮਾਂ ਗੁਰਸੇਵਕ ਸਿੰਘ ਤੇ ਮਨਿੰਦਰ ਸਿੰਘ ਨੂੰ ਪਟਿਆਲਾ ਦੇ ਮਾਤਾ ਕੁਸ਼ੱਲਿਆ ਹਸਪਤਾਲ ਲੈ ਕੇ ਗਈ ਤੇ ਉਨ੍ਹਾਂ ਦਾ ਮੈਡੀਕਲ ਕਰਵਾਇਆ।
ਡਾਕਟਰੀ ਮੁਆਇਨਾ ਕਰਵਾਉਣ ਮਗਰੋਂ ਵਿਸ਼ੇਸ਼ ਜਾਂਚ ਟੀਮ ਨੇ ਐਤਵਾਰ ਦੀ ਛੁੱਟੀ ਹੋਣ ਕਰਕੇ ਪਟਿਆਲਾ ਦੇ ਸੀਨੀਅਰ ਜੱਜ ਗੁਰਿੰਦਰ ਸਿੰਘ ਦੀ ਅਦਾਲਤ ਵਿੱਚ ਪੇਸ਼ ਕਰਕੇ ਚਾਰ ਦਿਨ ਦਾ ਰਿਮਾਂਡ ਲਿਆ। ਪੁਲਿਸ ਇਨ੍ਹਾਂ ਕੋਲੋਂ ਕਤਲ ਦੇ ਕਾਰਨਾਂ ਬਾਰੇ ਪੁੱਛਗਿਛ ਕਰੇਗੀ। ਪੁਲਿਸ ਇਹ ਵੀ ਪਤਾ ਲਾਏਗੀ ਕਿ ਉਸ ਪਿੱਛੇ ਕੋਈ ਸਾਜ਼ਿਸ਼ ਤਾਂ ਨਹੀਂ ਸੀ।
ਉਧਰ, ਡੇਰਾ ਸਿਰਸਾ ਨੇ ਸਰਕਾਰ ਅੱਗੇ ਮੰਗ ਰੱਖੀ ਹੈ ਕਿ ਨਿਊ ਨਾਭਾ ਜੇਲ੍ਹ ਦੇ ਅਧਿਕਾਰੀਆਂ ਖਿਲਾਫ ਕਤਲ ਦਾ ਪਰਚਾ ਦਰਜ ਕੀਤਾ ਜਾਵੇ। ਇਸ ਦੇ ਨਾਲ ਹੀ ਮਹਿੰਦਰਪਾਲ ਦੀ ਮੌਤ ਪਿੱਛੇ ਸਾਜ਼ਿਸ਼ ਨੂੰ ਸਾਹਮਣੇ ਲਿਆਂਦਾ ਜਾਵੇ। ਡੇਰੇ ਨੇ ਇਹ ਵੀ ਮੰਗ ਕੀਤੀ ਹੈ ਕਿ ਪੰਜਾਬ ਵਿੱਚ ਡੇਰਾ ਪ੍ਰੇਮੀਆਂ ਖ਼ਿਲਾਫ਼ ਬੇਅਦਬੀ ਦੇ ਸਾਰੇ ਮਾਮਲੇ ਰੱਦ ਕੀਤੇ ਜਾਣ। ਡੇਰੇ ਨੇ ਐਲਾਨ ਕੀਤਾ ਹੈ ਕਿ ਜਿਨ੍ਹਾਂ ਚਿਰ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਮਹਿੰਦਰਪਾਲ ਦਾ ਸਸਕਾਰ ਨਹੀਂ ਕੀਤਾ ਜਾਏਗਾ।
ਡੇਰਾ ਪੈਰੋਕਾਰ ਦਾ ਕਤਲ ਕਰਨ ਵਾਲਿਆਂ ਦਾ ਚਾਰ ਰੋਜ਼ਾ ਪੁਲਿਸ ਰਿਮਾਂਡ
ਏਬੀਪੀ ਸਾਂਝਾ
Updated at:
23 Jun 2019 04:52 PM (IST)
ਨਾਭਾ ਜੇਲ੍ਹ ਵਿੱਚ ਬੇਅਦਬੀ ਮਾਮਲੇ ਦੇ ਮੁੱਖ ਮੁਲਜ਼ਮ ਡੇਰਾ ਸਿਰਸਾ ਦੇ ਪੈਰੋਕਾਰ ਮਹਿੰਦਰਪਾਲ ਬਿੱਟੂ ਦਾ ਕਤਲ ਕਰਨ ਵਾਲੇ ਦੋਵੇਂ ਮੁਲਜ਼ਮਾਂ ਨੂੰ ਚਾਰ ਦਿਨ ਲਈ ਪੁਲਿਸ ਰਿਮਾਂਡ 'ਤੇ ਭੇ ਦਿੱਤਾ ਹੈ। ਅੱਜ ਪੁਲਿਸ ਨੇ ਪਹਿਲਾਂ ਮੁਲਜ਼ਮਾਂ ਦਾ ਡਾਕਟਰੀ ਮੁਆਇਨਾ ਕਰਵਾਇਆ। ਪੁਲਿਸ ਮੁਲਜ਼ਮਾਂ ਗੁਰਸੇਵਕ ਸਿੰਘ ਤੇ ਮਨਿੰਦਰ ਸਿੰਘ ਨੂੰ ਪਟਿਆਲਾ ਦੇ ਮਾਤਾ ਕੁਸ਼ੱਲਿਆ ਹਸਪਤਾਲ ਲੈ ਕੇ ਗਈ ਤੇ ਉਨ੍ਹਾਂ ਦਾ ਮੈਡੀਕਲ ਕਰਵਾਇਆ।
- - - - - - - - - Advertisement - - - - - - - - -