Punjab News: ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦੇ ਹੋਏ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸੁਖਦੀਪ ਸਿੰਘ ਅਤੇ ਕ੍ਰਿਸ਼ਨ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਡੇਢ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਉਹ ਦਿੱਲੀ ਵਿੱਚ ਰਹਿੰਦੇ ਆਪਣੇ ਅਫਗਾਨ ਹੈਂਡਲਰਾਂ ਦੇ ਸੰਪਰਕ ਵਿੱਚ ਸਨ।


ਹੈਂਡਲਰ ਅੰਤਰਰਾਸ਼ਟਰੀ ਡਰੱਗ ਕਾਰਟੇਲ ਦਾ ਹਿੱਸਾ ਹਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਪੁਲਿਸ ਨੇ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਨਾਲ ਹੀ ਪੁਲਿਸ ਉਨ੍ਹਾਂ ਦੀ ਜਾਂਚ ਵਿੱਚ ਜੁਟੀ ਹੋਈ ਹੈ।


ਇਹ ਵੀ ਪੜ੍ਹੋ: ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ


ਮੁਹਾਲੀ ਪੁਲਿਸ ਨੇ ਮੁਲਜ਼ਮ ਨੂੰ ਡੇਰਾਬੱਸੀ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਹੈਰੋਇਨ ਨੂੰ ਹਾਫ ਸਲੀਵ ਜੈਕਟਾਂ ਵਿੱਚ ਛੁਪਾ ਕੇ ਸਪਲਾਈ ਕਰਦੇ ਸਨ। ਇਸ ਦੇ ਨਾਲ ਹੀ ਹੁਣ ਪੁਲਿਸ ਇਨ੍ਹਾਂ ਦੀ ਜਾਂਚ ਵਿੱਚ ਜੁਟੀ ਹੋਈ ਹੈ। ਦੋਸ਼ੀ ਸੁਖਦੀਪ ਸਿੰਘ ਇਸ ਤੋਂ ਪਹਿਲਾਂ 2020 ਵਿਚ ਅਗਵਾ ਦੇ ਇਕ ਕੇਸ ਵਿਚ ਸ਼ਾਮਲ ਸੀ ਅਤੇ ਮਈ 2024 ਤੋਂ ਜ਼ਮਾਨਤ 'ਤੇ ਰਿਹਾਅ ਹੋਇਆ ਸੀ। ਇਸ ਤੋਂ ਬਾਅਦ ਉਹ ਉਥੋਂ ਫਰਾਰ ਹੋ ਗਿਆ। ਪੁਲਿਸ ਜਲਦੀ ਹੀ ਇਸ ਮਾਮਲੇ ਦਾ ਖੁਲਾਸਾ ਕਰੇਗੀ।





ਇਹ ਵੀ ਪੜ੍ਹੋ: ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ, 15 ਤਰੀਕ ਨੂੰ 13 ਹਜ਼ਾਰ 937 ਪੰਚਾਇਤਾਂ ਲਈ ਹੋਣਗੀਆਂ ਚੋਣਾਂ



ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।