ਪੜਚੋਲ ਕਰੋ

ਜਗਰਾਓਂ ਬਲਾਤਕਾਰ ਮਾਮਲਾ: ਮਾਸਟਰਾਂ ਦੇ 'ਗੈਂਗ' ਦਾ ਭਾਂਡਾ ਫੁੱਟਿਆ

ਲੁਧਿਆਣਾ: ਦੋ ਦਿਨ ਪਹਿਲਾਂ ਜਗਰਾਓਂ ਦੇ ਪਿੰਡ ਨੱਥੋਵਾਲ ਦੇ ਸਰਕਾਰੀ ਸਕੂਲ ਦੀ ਵਿਦਿਆਰਥਣ ਨਾਲ ਉਸ ਦੇ ਹੀ ਸਕੂਲ ਦੇ ਦੋ ਅਧਿਆਪਕਾਂ ਵੱਲੋਂ ਬਲਾਤਕਾਰ ਕੀਤੇ ਜਾਣ ਦੇ ਮਾਮਲੇ ਵਿੱਚ ਅੱਜ ਵੱਡੇ ਖੁਲਾਸੇ ਹੋਏ। ਪੁਲਿਸ ਨੇ ਮਾਸਟਰਾਂ ਦੇ ਇਸ ਘਿਨਾਉਣੇ ਗੈਂਗ ਦਾ ਪਰਦਾਫਾਸ਼ ਕਰਦਿਆਂ ਕੁੱਲ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਪੀੜਤ ਲੜਕੀ ਦਾ ਗਰਭਪਾਤ ਕਰਨ ਵਾਲੀ ਨਰਸ, ਅਲਟਰਾਸਾਊਂਡ ਸੈਂਟਰ ਦੇ ਡਾਕਟਰ ਦੇ ਨਾਲ-ਨਾਲ ਸਕੂਲ ਦੇ ਇੱਕ ਹੋਰ ਅਧਿਆਪਕ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਲਜ਼ਮ ਅਧਿਆਪਕਾਂ ਤੋਂ ਬਦਲੀ ਕਰਵਾਉਣ ਲਈ ਢਾਈ ਲੱਖ ਰੁਪਏ ਰਿਸ਼ਵਤ ਲੈਣ ਵਾਲੇ ਪਿੰਡ ਦੇ ਪੰਚਾਇਤ ਮੈਂਬਰ ਨੂੰ ਵੀ ਗ੍ਰਿਫਤਾਰ ਕੀਤਾ ਹੈ। ਜਗਰਾਓਂ ਦੇ ਪੁਲਿਸ ਕਪਤਾਨ ਸੁਰਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਹਰਜੀਤ ਸਿੰਘ ਆਪਣੀ ਘਿਨਾਉਣੀ ਹਰਕਤ ਨੂੰ ਅੰਜਾਮ ਦੇਣ ਸਮੇਂ ਆਪਣੇ ਸਾਥੀ ਸੁਖਵੀਰ ਸਿੰਘ ਨੂੰ ਲਾਈਬ੍ਰੇਰੀ ਦੇ ਬਾਹਰ ਨਿਗਰਾਨੀ ਲਈ ਖੜ੍ਹਾ ਰੱਖਦਾ ਸੀ। ਉਨ੍ਹਾਂ ਦੱਸਿਆ ਕਿ ਰਾਏਕੋਟ ਦੇ ਸਰਕਾਰੀ ਹਸਪਤਾਲ ਵਿੱਚ ਨਰਸ ਜੋ ਪੰਜਾਬੀ ਮਾਸਟਰ ਹਰਜੀਤ ਸਿੰਘ ਦੀ ਪਤਨੀ ਹੀ ਹੈ, ਨੇ ਰਾਏਕੋਟ ਦੇ ਸੰਧੂ ਅਲਟ੍ਰਾਸਾਊਂਡ ਸੈਂਟਰ ਦੇ ਸਹਾਇਕ ਡਾਕਟਰ ਜਗਤਾਰ ਸਿੰਘ ਨਾਲ ਰਲ ਕੇ ਉੱਥੇ ਹੀ ਪੀੜਤਾ ਦਾ ਗਰਭਪਾਤ ਕੀਤਾ। ਐੱਸ.ਐੱਸ.ਪੀ. ਨੇ ਦੱਸਿਆ ਕਿ ਪਿੰਡ ਵਿੱਚ ਦੋਵਾਂ ਨੂੰ ਬਦਨਾਮੀ ਤੋਂ ਬਚਾਉਣ ਲਈ ਨੱਥੋਵਾਲ ਦੇ ਪੰਚਾਇਤ ਮੈਂਬਰ ਨੇ ਬਦਲੀ ਕਰਵਾਉਣ ਦੇ ਨਾਂਅ 'ਤੇ ਢਾਈ ਲੱਖ ਰੁਪਏ ਰਿਸ਼ਵਤ ਲਈ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚਾਰਾਂ ਨਵੇਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ ਤੇ ਇਨ੍ਹਾਂ ਨੂੰ ਅਦਾਲਤ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਇਸ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਹਾਲੇ ਪੁਲਿਸ ਦੀ ਗ੍ਰਿਫਤ ਵਿੱਚੋਂ ਬਾਹਰ ਹੈ। ਦੋ ਦਿਨ ਪਹਿਲਾਂ ਜਗਰਾਓਂ ਪੁਲਿਸ ਨੇ ਨੱਥੋਵਾਲ ਪਿੰਡ ਦੇ ਸਰਕਾਰੀ ਸਕੂਲ ਦੇ ਪੰਜਾਬ ਮਾਸਟਰ ਹਰਜੀਤ ਸਿੰਘ ਤੇ ਉੱਥੋਂ ਦੇ ਕਾਰਜਕਾਰੀ ਪ੍ਰਿੰਸੀਪਲ ਭਾਰਤ ਭੂਸ਼ਣ ਨੂੰ ਸਕੂਲ ਦੀ ਵਿਦਿਆਰਥਣ ਨਾਲ ਬੀਤੇ ਇੱਕ ਸਾਲ ਤੋਂ ਬਲਾਤਕਾਰ ਕਰਦੇ ਆਉਣ ਦੇ ਇਲਜ਼ਾਮ ਹੇਠ ਗ੍ਰਿਫਤਾਰ ਕੀਤਾ ਸੀ। ਮਾਮਲੇ ਦੀ ਪੜਤਾਲ ਜਾਰੀ ਹੈ, ਪਰ ਇਸ ਦੀਆਂ ਹੋਰ ਪਰਤਾਂ ਖੁੱਲ੍ਹਣ ਨਾਲ ਇਹ ਕੇਸ ਹੋਰ ਵੀ ਸੰਗੀਨ ਹੁੰਦਾ ਜਾ ਰਿਹਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ

ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ

10ਵੀਂ–12ਵੀਂ ਪਾਸ ਨੌਜਵਾਨਾਂ ਲਈ ਵੱਡਾ ਮੌਕਾ! ਆਧਾਰ ਸੁਪਰਵਾਈਜ਼ਰ ਅਤੇ ਓਪਰੇਟਰਾਂ ਦੀ ਨਿਕਲੀ ਭਰਤੀ, ਅਰਜ਼ੀਆਂ 31 ਜਨਵਰੀ ਤੱਕ...

Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ
ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ
10ਵੀਂ–12ਵੀਂ ਪਾਸ ਨੌਜਵਾਨਾਂ ਲਈ ਵੱਡਾ ਮੌਕਾ! ਆਧਾਰ ਸੁਪਰਵਾਈਜ਼ਰ ਅਤੇ ਓਪਰੇਟਰਾਂ ਦੀ ਨਿਕਲੀ ਭਰਤੀ, ਅਰਜ਼ੀਆਂ 31 ਜਨਵਰੀ ਤੱਕ...
10ਵੀਂ–12ਵੀਂ ਪਾਸ ਨੌਜਵਾਨਾਂ ਲਈ ਵੱਡਾ ਮੌਕਾ! ਆਧਾਰ ਸੁਪਰਵਾਈਜ਼ਰ ਅਤੇ ਓਪਰੇਟਰਾਂ ਦੀ ਨਿਕਲੀ ਭਰਤੀ, ਅਰਜ਼ੀਆਂ 31 ਜਨਵਰੀ ਤੱਕ...
Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ
Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ
Punjab Holiday: ਸੂਬਾ ਸਰਕਾਰ ਨੇ ਛੁੱਟੀਆਂ ਦਾ ਕੈਲੰਡਰ ਕੀਤਾ ਜਾਰੀ, ਜਾਣੋ ਕਿਹੜੇ–ਕਿਹੜੇ ਮੌਕਿਆਂ ‘ਤੇ ਸਰਕਾਰੀ ਦਫ਼ਤਰ ਅਤੇ ਬੈਂਕ ਬੰਦ ਰਹਿਣਗੇ ਬੰਦ

ਪੰਜਾਬ ਸਰਕਾਰ ਵੱਲੋਂ ਅਹਿਮ ਹੁਕਮ! 12 IPS ਅਧਿਕਾਰੀਆਂ ਨੂੰ ਮਿਲੀ ਤਰੱਕੀ, ਬਣੇ ਡੀਆਈਜੀ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (03-01-2026)

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Embed widget