ਪੜਚੋਲ ਕਰੋ

Punjab Police: ਐਕਸ਼ਨ ਮੋਡ 'ਚ ਪੁਲਿਸ ! ਅੱਤਵਾਦੀ ਲਖਬੀਰ ਲੰਡਾ ਦੇ ਸਾਥੀਆਂ ਦੇ 297 ਟਿਕਾਣਿਆਂ ’ਤੇ ਛਾਪੇਮਾਰੀ

ਪੰਜਾਬ ਪੁਲਿਸ ਦੀਆਂ 150 ਪਾਰਟੀਆਂ, ਜਿਨ੍ਹਾਂ ਵਿੱਚ ਲਗਭਗ 1200 ਪੁਲਿਸ ਮੁਲਾਜ਼ਮ ਸ਼ਾਮਲ ਹਨ, ਨੇ ਸੂਬੇ ਭਰ ਵਿੱਚ ਇਸ ਛਾਪੇਮਾਰੀ ਨੂੰ ਅੰਜਾਮ ਦਿੱਤਾ। ਉਹਨਾਂ ਅੱਗੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ (ਕਾਸੋ) ਦੀ ਯੋਜਨਾ, ਹਾਲ ਹੀ ਵਿੱਚ ਫੜੇ ਗਏ ਲਖਬੀਰ ਲੰਡਾ ਦੀ ਹਮਾਇਤ ਵਾਲੇ ਮਾਡਿਊਲਾਂ ਨਾਲ ਸਬੰਧਤ ਕਈ ਵਿਅਕਤੀਆਂ ਤੋਂ ਪੁੱਛਗਿੱਛ ਤੋਂ ਬਾਅਦ ਬਣਾਈ ਗਈ ਸੀ

Punjab News:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ  ਮੁਹਿੰਮ ਤਹਿਤ ਦੇਸ਼-ਵਿਦੇਸ਼ ਸਥਿਤ ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਆਪਸੀ ਸਬੰਧਾਂ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਪੁਲਿਸ ਵੱਲੋਂ ਐਤਵਾਰ ਨੂੰ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਨਾਲ ਜੁੜੇ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ ’ਤੇ ਇੱਕ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ ਗਈ।

ਇਹ ਛਾਪੇਮਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਵੇਰੇ 6 ਵਜੇ ਤੋਂ ਸਵੇਰੇ 10 ਵਜੇ ਤੱਕ ਇੱਕੋ ਸਮੇਂ ’ਤੇ ਕੀਤੀ ਗਈ, ਜਿਸ ਦੌਰਾਨ ਰਾਜ ਦੇ 28 ਪੁਲਿਸ ਜ਼ਿਲ੍ਹਿਆਂ ਵਿੱਚ ਲਖਬੀਰ ਲੰਡਾ ਦੇ ਲਗਭਗ 297 ਨੇੜਲੇ ਸਾਥੀਆਂ ਨਾਲ ਜੁੜੇ ਸਾਰੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ  ਲਈ ਗਈ।

ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਹਦਾਇਤ ਕੀਤੀ ਗਈ ਸੀ ਕਿ ਉਹ ਇਸ ਆਪ੍ਰੇਸ਼ਨ ਨੂੰ ਸਫ਼ਲ ਬਣਾਉਣ ਲਈ  ਇੰਸਪੈਕਟਰ ਜਾਂ ਸਬ-ਇੰਸਪੈਕਟਰ ਦੀ ਅਗਵਾਈ ਵਿੱਚ ਮਜ਼ਬੂਤ ਪੁਲਿਸ ਪਾਰਟੀਆਂ ਤਾਇਨਾਤ ਕਰਨ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੂੰ ਕਾਰਵਾਈ ਦੌਰਾਨ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਨ ਲਈ ਵੀ ਕਿਹਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਦੀਆਂ 150 ਪਾਰਟੀਆਂ, ਜਿਨ੍ਹਾਂ ਵਿੱਚ ਲਗਭਗ 1200 ਪੁਲਿਸ ਮੁਲਾਜ਼ਮ ਸ਼ਾਮਲ ਹਨ, ਨੇ ਸੂਬੇ ਭਰ ਵਿੱਚ ਇਸ ਛਾਪੇਮਾਰੀ ਨੂੰ ਅੰਜਾਮ ਦਿੱਤਾ। ਉਹਨਾਂ ਅੱਗੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ (ਕਾਸੋ) ਦੀ ਯੋਜਨਾ, ਹਾਲ ਹੀ ਵਿੱਚ ਫੜੇ ਗਏ ਲਖਬੀਰ ਲੰਡਾ ਦੀ ਹਮਾਇਤ ਵਾਲੇ ਮਾਡਿਊਲਾਂ ਨਾਲ ਸਬੰਧਤ ਕਈ ਵਿਅਕਤੀਆਂ ਤੋਂ ਪੁੱਛਗਿੱਛ ਤੋਂ ਬਾਅਦ ਬਣਾਈ ਗਈ ਸੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਹੋਰ ਪੜਤਾਲ ਲਈ ਕਈ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨ੍ਹਾਂ ਕੋਲੋਂ ਅਪਰਾਧਕ ਸਮੱਗਰੀ ਵੀ ਜ਼ਬਤ ਕੀਤੀ ਗਈ ਹੈ, ਜਿਸ ਦੀ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ ਇਨ੍ਹਾਂ ਅਪਰਾਧੀਆਂ ਨਾਲ ਸਬੰਧਤ ਘਰਾਂ ਅਤੇ ਹੋਰ ਥਾਵਾਂ ’ਤੇ ਬਾਰੀਕੀ ਨਾਲ ਤਲਾਸ਼ੀ ਲਈ ਅਤੇ ਇਲੈਕਟਰਾਨਿਕ ਡਿਵਾਈਸਾਂ ਤੋਂ ਡਾਟਾ ਵੀ ਇਕੱਠਾ ਕੀਤਾ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਅਸਲਾ ਲਾਇਸੈਂਸਾਂ ਦੀ ਵੀ ਜਾਂਚ ਕੀਤੀ  ਅਤੇ ਅਸਲੇ ਦੀ ਸੋਰਸਿੰਗ ਬਾਰੇ ਲੋਕਾਂ ਤੋਂ ਪੁੱਛਗਿੱਛ ਕੀਤੀ । ਇਸ ਤੋਂ ਇਲਾਵਾ ਵਿਦੇਸ਼ਾਂ ਵਿੱਚ ਰਹਿੰਦੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਦੀ ਯਾਤਰਾ ਸਬੰਧੀ ਵੇਰਵੇ, ਵਿਦੇਸ਼ਾਂ ਤੋਂ ਬੈਂਕਾਂ ਦੇ ਲੈਣ-ਦੇਣ, ਵੈਸਟਰਨ ਯੂਨੀਅਨ ਅਤੇ ਜਾਇਦਾਦ ਸਬੰਧੀ ਵੇਰਵੇ ਵੀ ਅਗਲੇਰੀ ਜਾਂਚ ਲਈ ਇਕੱਠੇ ਕੀਤੇ ਗਏ ਹਨ।

ਜ਼ਿਕਰਯੋਗ ਹੈ ਕਿ  ਅਜਿਹੇ ਛਾਪੇ ਸਮਾਜ ਵਿਰੋਧੀ ਅਨਸਰਾਂ ਵਿਚ ਪੁਲਿਸ ਦਾ ਡਰ ਪੈਦਾ ਕਰਨ ਵਿਚ ਮਦਦ ਕਰਦੇ ਹਨ, ਜਦਕਿ ਆਮ ਲੋਕਾਂ ਵਿਚ  ਸੁਰੱਖਿਆ ਦੀ ਭਾਵਨਾ ਪੈਦਾ ਕਰਦੇ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Embed widget