ਥਾਣੇਦਾਰ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ
ਉੱਚ ਪੁਲਿਸ ਅਧਿਕਾਰੀ ਮਾਮਲੇ ਦੀ ਜਾਂਚ ਵਿੱਚ ਲੱਗੇ ਹੋਏ ਹਨ ਪਰ ਪਰਿਵਾਰਕ ਸੂਤਰਾਂ ਅਨੁਸਾਰ ਉਕਤ ਮੁਲਾਜ਼ਮ ਆਪਣੇ ਹੀ ਪੁਲਿਸ ਅਧਿਕਾਰੀ ਤੋਂ ਤੰਗ ਪ੍ਰੇਸ਼ਾਨ ਸੀ।

ਮੋਗਾ: ਕਸਬਾ ਬੱਧਨੀ ਕਲਾਂ ਦੇ ਥਾਣੇ ਨਾਲ ਸਬੰਧਤ ਪੁਲਿਸ ਚੌਕੀ ਲੋਪੋਂ ਦੇ ਥਾਣੇਦਾਰ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ। ਪੁਲਿਸ ਚੌਕੀ ਲੋਪੋਂ ਵਿੱਚ ਤਾਇਨਾਤ 48 ਸਾਲਾ ਸਤਨਾਮ ਸਿੰਘ ਨੇ ਆਪਣੇ ਸਰਕਾਰੀ ਪਿਸਤੌਲ ਨਾਲ ਆਪਣੇ ਆਪ ਨੂੰ ਗੋਲੀ ਮਾਰ ਕੇ ਆਤਮ-ਹੱਤਿਆ ਕਰ ਲਈ। ਉਸ ਨੂੰ ਗੰਭੀਰ ਹਾਲਤ ਵਿੱਚ ਮਥੁਰਾਦਾਸ ਸਿਵਲ ਹਸਪਤਾਲ ਲਿਆਂਦਾ, ਜਿੱਥੇ ਮ੍ਰਿਤਕ ਐਲਾਨ ਦਿੱਤਾ ਗਿਆ।
ਉੱਚ ਪੁਲਿਸ ਅਧਿਕਾਰੀ ਮਾਮਲੇ ਦੀ ਜਾਂਚ ਵਿੱਚ ਲੱਗੇ ਹੋਏ ਹਨ ਪਰ ਪਰਿਵਾਰਕ ਸੂਤਰਾਂ ਅਨੁਸਾਰ ਉਕਤ ਮੁਲਾਜ਼ਮ ਆਪਣੇ ਹੀ ਪੁਲਿਸ ਅਧਿਕਾਰੀ ਤੋਂ ਤੰਗ ਪ੍ਰੇਸ਼ਾਨ ਸੀ।
ਹਾਸਲ ਜਾਣਕਾਰੀ ਮੁਤਾਬਕ ਏਐਸਆਈ ਸਤਨਾਮ ਸਿੰਘ ਨੇ ਸੋਮਵਾਰ ਸਵੇਰੇ ਆਪਣੇ ਪੁੱਤਰ ਗੁਰਪ੍ਰੀਤ ਸਿੰਘ ਦੇ ਮੋਬਾਈਲ ਫੋਨ ਤੇ ਮੈਸੇਜ਼ ਕੀਤਾ ਕਿ ਉਹ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਪ੍ਰੇਸ਼ਾਨ ਹੈ। ਇਹ ਉਸ ਦਾ ਆਖ਼ਰੀ ਸੰਦੇਸ਼ ਹੈ। ਪੁਲਿਸ ਨੇ ਸੁਸਾਈਡ ਨੋਟ ਵੀ ਬਰਾਮਦ ਕੀਤਾ ਹੈ।
Before You Go
Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਟ੍ਰੈਂਡਿੰਗ ਟੌਪਿਕ





















