ਪੜਚੋਲ ਕਰੋ

ਖੁਦ ਰੇਹੜੀ ਚਲਾ ਲੋੜਵੰਦਾਂ ਨੂੰ ਰਾਸ਼ਨ ਪਹੁੰਚਾ ਰਿਹਾ ਇਹ ਥਾਣੇਦਾਰ

ਪੰਜਾਬ ਵਿੱਚ ਕੋਰੋਨਾਵਾਇਰਸ ਨੂੰ ਲੈ ਕੇ ਲਾਏ ਗਏ ਕਰਫ਼ਿਊ ਦੌਰਾਨ ਇਸ ਵਾਰ ਪੁਲਿਸ ਵੱਲੋਂ ਕਈ ਅਜਿਹੇ ਕਦਮ ਚੁੱਕੇ ਗਏ ਹਨ, ਜਿਨਾਂ ਦੀ ਚੁਫੇਰਿਓ ਸ਼ਲਾਘਾ ਹੋ ਰਹੀ ਹੈ।

ਗਗਨਦੀਪ ਸ਼ਰਮਾ ਅੰਮ੍ਰਿਤਸਰ: ਪੰਜਾਬ ਵਿੱਚ ਕੋਰੋਨਾਵਾਇਰਸ ਨੂੰ ਲੈ ਕੇ ਲਾਏ ਗਏ ਕਰਫ਼ਿਊ ਦੌਰਾਨ ਇਸ ਵਾਰ ਪੁਲਿਸ ਵੱਲੋਂ ਕਈ ਅਜਿਹੇ ਕਦਮ ਚੁੱਕੇ ਗਏ ਹਨ, ਜਿਨਾਂ ਦੀ ਚੁਫੇਰਿਓ ਸ਼ਲਾਘਾ ਹੋ ਰਹੀ ਹੈ। ਇੱਕ ਪਾਸੇ ਪੁਲਿਸ ਮੁਲਾਜ਼ਮ ਪ੍ਰਸ਼ਾਸਨ ਵੱਲੋਂ ਲਗਾਏ ਗਏ ਕਰਫ਼ਿਊ ਨੂੰ ਸਖ਼ਤੀ ਦੇ ਨਾਲ ਲਾਗੂ ਕਰਨ ਦੇ ਲਈ ਲਗਾਤਾਰ ਦਿਨ ਰਾਤ ਡਿਊਟੀ ਕਰ ਰਹੇ ਹਨ। ਦੂਜੇ ਪਾਸੇ ਪੁਲਿਸ ਦੇ ਮੁਲਾਜ਼ਮ ਆਪਣੇ ਆਪਣੇ ਖੇਤਰਾਂ ਵਿੱਚ ਲੋਕਾਂ ਨੂੰ ਰਾਸ਼ਨ ਵੀ ਮੁਹੱਈਆ ਕਰਵਾ ਰਹੇ ਹਨ। ਅੰਮ੍ਰਿਤਸਰ ਦੇ ਕੋਟ ਖਾਲਸਾ ਥਾਣੇ ਦੇ ਐਸਐਚਓ ਇੰਸਪੈਕਟਰ ਸੰਜੀਵ ਕੁਮਾਰ ਇਸ ਤੋਂ ਵੀ ਦੋ ਕਦਮ ਅੱਗੇ ਹਨ ਜੋ ਆਪਣੇ ਖੇਤਰਾਂ ਦੇ ਵਿੱਚ ਰਾਸ਼ਨ ਤਾਂ ਗਰੀਬਾਂ ਨੂੰ ਵੰਡ ਰਹੇ ਹਨ ਪਰ ਨਾਲ ਹੀ ਆਪਣੇ ਖੇਤਰ ਦੀਆਂ ਤੰਗ ਗਲੀਆਂ ਦੇ ਵਿੱਚ ਰਾਸ਼ਨ ਦੀ ਸਪਲਾਈ ਖੁਦ ਰਿਕਸ਼ਾ ਤੇ ਰੇਹੜੀਆਂ ਚਲਾ ਕੇ ਕਰ ਰਹੇ ਹਨ। ਸੰਜੀਵ ਕੁਮਾਰ ਦੀ ਇਸ ਸਮਰਪਣ ਦੀ ਭਾਵਨਾ ਦੇ ਕਾਰਨ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿਫ਼ਾਰਸ਼ ਤੇ ਡੀਜੀਪੀ ਵੱਲੋਂ ਉਨ੍ਹਾਂ ਨੂੰ ਡੀਜੀਪੀ ਕੰਮੋਡੇਸ਼ਨ ਡਿਸਕ ਦੇਣ ਦਾ ਫੈਸਲਾ ਕੀਤਾ ਹੈ। ਏਬੀਪੀ ਸਾਂਝਾ ਦੀ ਟੀਮ ਨੇ ਇਸ ਸਬੰਧੀ ਕੁਝ ਸਮਾਂ ਐਸਐਚਓ ਸੰਜੀਵ ਕੁਮਾਰ ਦੇ ਨਾਲ ਬਿਤਾਇਆ ਅਤੇ ਉਨ੍ਹਾਂ ਦੇ ਨਾਲ ਗੱਲਬਾਤ ਕੀਤੀ ਜਦੋਂ ਉਹ ਆਪਣੇ ਖੇਤਰ ਵਿੱਚ ਰੇਹੜੀ ਖੁਦ ਚਲਾ ਕੇ ਲੋੜਵੰਦ ਘਰਾਂ ਦੇ ਵਿੱਚ ਰਾਸ਼ਨ ਪਹੁੰਚਾ ਰਹੇ ਸਨ। ਇੰਸਪੈਕਟਰ ਸੰਜੀਵ ਕੁਮਾਰ ਨੇ ਦੱਸਿਆ ਕਿ ਜਿਸ ਦਿਨ ਕਰਫਿਊ ਲੱਗਾ ਤਾਂ ਨਾਕੇ ਤੇ ਕੁਝ ਲੋਕਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਉਹ ਰਾਸ਼ਨ ਲੈਣ ਕਿੱਥੇ ਜਾਣ ਤਾਂ ਸੰਜੀਵ ਕੁਮਾਰ ਮੁਤਾਬਕ ਉਨ੍ਹਾਂ ਨੇ ਲੋਕਾਂ ਨੂੰ ਘਰਾਂ ਦੇ ਵਿੱਚ ਰਹਿਣ ਦੀ ਅਪੀਲ ਕੀਤੀ ਤਾਂ ਜੋ ਡੀਸੀ ਅੰਮ੍ਰਿਤਸਰ ਦੇ ਹੁਕਮਾਂ ਨੂੰ ਮੰਨਿਆ ਜਾ ਸਕੇ। ਪਰ ਉਸ ਦਿਨ ਤੋਂ ਬਾਅਦ ਉਨ੍ਹਾਂ ਨੇ ਆਪਣੀ ਹੈਸੀਅਤ ਮੁਤਾਬਕ ਜਿੰਨਾ ਉਨ੍ਹਾਂ ਕੋਲ ਸਰਿਆ ਬਣਿਆ ਉਨ੍ਹਾਂ ਨੇ ਰਾਸ਼ਨ ਵੰਡਣਾ ਸ਼ੁਰੂ ਕਰ ਦਿੱਤਾ। ਇੰਸਪੈਕਟਰ ਸੰਜੀਵ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਥਾਣੇ ਵਿੱਚ ਤੈਨਾਤ ਬਾਕੀ ਮੁਲਾਜ਼ਮਾਂ ਨੇ ਵੀ ਉਨ੍ਹਾਂ ਦਾ ਸਹਿਯੋਗ ਦੇਣਾ ਸ਼ੁਰੂ ਕਰ ਦਿੱਤਾ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਪਿੱਛੇ ਮੁੜ ਕੇ ਨਹੀਂ ਦੇਖਿਆ ਅਤੇ ਲੋੜਵੰਦ ਲੋਕਾਂ ਨੂੰ ਘਰੋਂ ਘਰੀਂ ਸਾਮਾਨ ਦੇਣਾ ਸ਼ੁਰੂ ਕਰ ਦਿੱਤਾ। ਖੁਦ ਰਿਕਸ਼ਾ ਜਾਂ ਰੇਹੜੀ ਚਲਾਉਣ ਬਾਰੇ ਪੁੱਛੇ ਜਾਣ ਦੇ ਸਵਾਲ ਵਿੱਚ ਇੰਸਪੈਕਟਰ ਸੰਜੀਵ ਕੁਮਾਰ ਨੇ ਕਿਹਾ ਕਿ  
" ਅਜਿਹਾ ਇਸ ਕਰਕੇ ਕਰਦੇ ਹਾਂ ਤਾਂ ਕਿ ਲੋਕ ਇੱਕ ਤਾਂ ਆਪਣੇ ਘਰਾਂ ਦੇ ਵਿੱਚ ਰਹਿਣ ਅਤੇ ਉਨ੍ਹਾਂ ਨੂੰ ਸਾਮਾਨ ਲੈਣ ਲਈ ਘਰੋਂ ਬਾਹਰ ਨਾ ਆਉਣਾ ਪਵੇ ਅਤੇ ਨਾਲ ਹੀ ਲੋਕ ਕਰਫਿਊ ਦੇ ਨਿਯਮਾਂ ਦੀ ਪਾਲਣਾ ਕਰਨ। ਇਸ ਤੋਂ ਇਲਾਵਾ ਇਲਾਕੇ ਵਿੱਚ ਗਲੀਆਂ ਕਾਫੀ ਤੰਗ ਹਨ ਜਿਸ ਕਰਕੇ ਵੱਡੇ ਵਾਹਨ ਗਲੀਆਂ ਦੇ ਵਿੱਚ ਨਹੀਂ ਆ ਸਕਦੇ। ਤੀਜਾ ਖੁਦ ਬਹੁਤ ਗਰੀਬ ਘਰ ਦੇ ਵਿੱਚੋਂ ਉੱਠਿਆਂ ਹਾਂ ਇਸ ਲਈ ਰਿਕਸ਼ਾ ਜਾਂ ਰੇਹੜੀ ਚਲਾਉਣ ਨਾਲ ਕੋਈ ਫਰਕ ਨਹੀਂ ਪੈਂਦਾ।ਡੀਜੀਪੀ ਕੰਮੋਡੇਸ਼ਨ ਡਿਸਕ ਨਾਲ ਸਾਰੇ ਮੁਲਾਜ਼ਮਾਂ ਦਾ ਹੌਸਲਾ ਵਧੇਗਾ ਅਤੇ ਉਹ ਹੋਰ ਵਧੀਆ ਕੰਮ ਕਰਨਗੇ। "
-
ਇੰਸਪੈਕਟਰ ਸੰਜੀਵ ਦੇ ਨਾਲ ਕੰਮ ਕਰਨ ਵਾਲੇ ਬਾਕੀ ਥਾਣੇਦਾਰਾਂ ਨੇ ਵੀ ਲੋਕਾਂ ਦੀ ਸੇਵਾ ਕਰਨ ਦੀ ਭਾਵਨਾ ਦੀ ਕਦਰ ਕੀਤੀ। ਉਨ੍ਹਾਂ ਨੂੰ ਅਜਿਹਾ ਕਰਨ ਦੇ ਨਾਲ ਫਖਰ ਮਹਿਸੂਸ ਹੁੰਦਾ ਹੈ। ਏਸੀਪੀ ਨਰਿੰਦਰ ਸਿੰਘ ਨੇ ਕਿਹਾ ਕੇ ਪੁਲਿਸ ਮੁਲਾਜ਼ਮ ਬੜੇ ਪਿਆਰ ਤੇ ਸ਼ੌਕ ਦੇ ਨਾਲ ਲੋਕਾਂ ਦੀ ਸੇਵਾ ਕਰ ਰਹੇ ਹਨ।

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਅੱਜ ਰਫਤਾਰ ਫੜੇਗਾ ਮਾਨਸੂਨ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਰਫਤਾਰ ਫੜੇਗਾ ਮਾਨਸੂਨ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, ਵੱਡੇ 2 ਦਿੱਗਜ ਆਗੂਆਂ ਨੇ ਛੱਡੀ ਪਾਰਟੀ; ਮੱਚੀ ਸਿਆਸੀ ਹਲਚਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, ਵੱਡੇ 2 ਦਿੱਗਜ ਆਗੂਆਂ ਨੇ ਛੱਡੀ ਪਾਰਟੀ; ਮੱਚੀ ਸਿਆਸੀ ਹਲਚਲ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget